ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਕਾਕੜ ਨੇ ਸੰਯੁਕਤ ਰਾਸ਼ਟਰ ਮਹਾਸਭਾ ’ਚ ਚੁੱਕਿਆ ਜੰਮੂ-ਕਸ਼ਮੀਰ ਦਾ ਮੁੱਦਾ

Monday, Sep 25, 2023 - 06:34 PM (IST)

ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਕਾਕੜ ਨੇ ਸੰਯੁਕਤ ਰਾਸ਼ਟਰ ਮਹਾਸਭਾ ’ਚ ਚੁੱਕਿਆ ਜੰਮੂ-ਕਸ਼ਮੀਰ ਦਾ ਮੁੱਦਾ

ਸੰਯੁਕਤ ਰਾਸ਼ਟਰ (ਭਾਸ਼ਾ)- ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ ਉਲ ਹੱਕ ਕਾਕੜ ਨੇ ਸੰਯੁਕਤ ਰਾਸ਼ਟਰ (ਯੂ. ਐੱਨ.) ਮਹਾਸਭਾ ’ਚ ਜੰਮੂ-ਕਸ਼ਮੀਰ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਨਵੀਂ ਦਿੱਲੀ ਅਤੇ ਇਸਲਾਮਾਬਾਦ ਦਰਮਿਆਨ ਸ਼ਾਂਤੀ ਲਈ ਕਸ਼ਮੀਰ ਅਹਿਮ ਹੈ। ਪਾਕਿਸਤਾਨ ਮੀਟਿੰਗਾਂ ’ਚ ਚਰਚਾ ਦੇ ਏਜੰਡੇ ਅਤੇ ਵਿਸ਼ੇ ਦੀ ਪਰਵਾਹ ਕੀਤੇ ਬਿਨਾਂ ਲਗਾਤਾਰ ਸੰਯੁਕਤ ਰਾਸ਼ਟਰ ਦੇ ਵੱਖ-ਵੱਖ ਮੰਚਾਂ ’ਤੇ ਜੰਮੂ-ਕਸ਼ਮੀਰ ਦਾ ਮੁੱਦਾ ਉਠਾਉਂਦਾ ਰਿਹਾ ਹੈ।

ਇਹ ਵੀ ਪੜ੍ਹੋ-  ਭਾਰਤ-ਕੈਨੇਡਾ ਵਿਚਾਲੇ ਤਣਾਅ ਕਾਰਨ ਹਵਾਈ ਖੇਤਰ ਪ੍ਰਭਾਵਿਤ, ਕਿਰਾਏ ਵਧੇ, ਯਾਤਰੀਆਂ ਦੀ ਗਿਣਤੀ ਘਟੀ

ਸੰਯੁਕਤ ਰਾਸ਼ਟਰ ਮਹਾਸਭਾ ਦੇ 78ਵੇਂ ਸੈਸ਼ਨ ਦੀ ਆਮ ਬਹਿਸ ਦੌਰਾਨ ਕਾਕੜ ਨੇ ਕਿਹਾ ਕਿ ਪਾਕਿਸਤਾਨ ਭਾਰਤ ਸਮੇਤ ਆਪਣੇ ਸਾਰੇ ਗੁਆਂਢੀ ਦੇਸ਼ਾਂ ਨਾਲ ਸ਼ਾਂਤੀਪੂਰਨ ਅਤੇ ਲਾਭਦਾਇਕ ਸਬੰਧ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਸ਼ਾਂਤੀ ’ਤੇ ਨਿਰਭਰ ਕਰਦਾ ਹੈ। ਪਾਕਿਸਤਾਨ ਆਰਥਿਕ ਤੌਰ ’ਤੇ ਦੁਨੀਆ ਦੇ ਸਭ ਤੋਂ ਘੱਟ ਵਿਕਸਤ ਖੇਤਰ ’ਚ ਸਥਿਤ ਹੈ ਅਤੇ ਸਾਡਾ ਮੰਨਣਾ ਹੈ ਕਿ ਖੇਤਰ ਰਲ-ਮਿਲ ਕੇ ਵਿਕਸਿਤ ਹੁੰਦਾ ਹੈ, ਇਸ ਲਈ ਭਾਰਤ ਸਮੇਤ ਆਪਣੇ ਸਾਰੇ ਗੁਆਂਢੀਆਂ ਨਾਲ ਪਾਕਿਸਤਾਨ ਸ਼ਾਂਤੀਪੂਰਨ ਅਤੇ ਲਾਭਦਾਇਕ ਸਬੰਧ ਬਣਾਉਣਾ ਚਾਹੁੰਦਾ ਹੈ।

ਇਹ ਵੀ ਪੜ੍ਹੋ-  12 ਸਾਲ ਤੱਕ ਵੇਚੀਆਂ ਪ੍ਰੇਮਿਕਾ ਦੀਆਂ ਅਸ਼ਲੀਲ ਵੀਡੀਓਜ਼, ਪਤਨੀ ਬਣਾਉਣ ਮਗਰੋਂ ਕਰ 'ਤਾ ਵੱਡਾ ਕਾਂਡ

ਕਾਕੜ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਕਸ਼ਮੀਰ ’ਤੇ ਆਪਣੇ ਪ੍ਰਸਤਾਵਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਲਈ ਸੰਯੁਕਤ ਰਾਸ਼ਟਰ ਮਿਲਟਰੀ ਆਬਜ਼ਰਵਰ ਗਰੁੱਪ (ਯੂ. ਐੱਨ. ਐੱਮ. ਓ. ਜੀ. ਆਈ. ਪੀ.) ਨੂੰ ‘ਮਜ਼ਬੂਤ’ ਕੀਤਾ ਜਾਣਾ ਚਾਹੀਦਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News