ਪਾਕਿ PM ਸ਼ਾਹਬਾਜ਼ ਸ਼ਰੀਫ਼ ਬੋਲੇ, ਉਹ ਖ਼ੁਦ ਫ਼ੌਜ ਮੁਖੀ ਦੀ ਕਰਨਗੇ ਨਿਯੁਕਤੀ

Friday, Nov 11, 2022 - 04:17 PM (IST)

ਪਾਕਿ PM ਸ਼ਾਹਬਾਜ਼ ਸ਼ਰੀਫ਼ ਬੋਲੇ, ਉਹ ਖ਼ੁਦ ਫ਼ੌਜ ਮੁਖੀ ਦੀ ਕਰਨਗੇ ਨਿਯੁਕਤੀ

ਲਾਹੌਰ (ਵਾਰਤਾ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸਪੱਸ਼ਟ ਕੀਤਾ ਹੈ ਕਿ ਉਹ ਖ਼ੁਦ ਫ਼ੌਜ ਮੁਖੀ ਦੀ ਨਿਯੁਕਤੀ ਕਰਨਗੇ ਅਤੇ ਇਸ ਮਾਮਲੇ ਵਿਚ ਕਿਸੇ ਦਬਾਅ ਅੱਗੇ ਨਹੀਂ ਝੁਕਣਗੇ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਡਾਨ ਅਖ਼ਬਾਰ ਨੇ ਦਿੱਤੀ। ਡਾਨ ਮੁਤਾਬਕ ਪ੍ਰਧਾਨ ਮੰਤਰੀ ਨੇ ਇਹ ਫ਼ੈਸਲਾ ਲੰਡਨ 'ਚ ਆਪਣੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨਾਲ ਮੁਲਾਕਾਤ ਤੋਂ ਬਾਅਦ ਲਿਆ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸ਼ਰੀਫ਼ ਭਰਾਵਾਂ ਨੇ ਕਥਿਤ ਤੌਰ 'ਤੇ ਲੰਡਨ ਵਿਚ ਇਕ ਮੀਟਿੰਗ ਵਿਚ ਫ਼ੈਸਲਾ ਕੀਤਾ ਕਿ ਪ੍ਰਧਾਨ ਮੰਤਰੀ ਸਾਰੀਆਂ ਮਹੱਤਵਪੂਰਨ ਨਿਯੁਕਤੀਆਂ ਕਰਨਗੇ ਅਤੇ ਕਿਸੇ ਵੀ ਸਥਿਤੀ ਵਿਚ ਕਿਸੇ ਦਬਾਅ ਅੱਗੇ ਨਹੀਂ ਝੁਕਣਗੇ।

ਇਹ ਵੀ ਪੜ੍ਹੋ :  ਜਲੰਧਰ 'ਚ ਸ਼ੀਤਲ ਵਿਜ, ਮਸ਼ਹੂਰ ਕਾਰੋਬਾਰੀ ਚੰਦਰਸ਼ੇਖਰ ਅਗਰਵਾਲ ਦੇ ਘਰਾਂ 'ਚ ਆਮਦਨ ਟੈਕਸ ਵਿਭਾਗ ਦੀ ਰੇਡ ਜਾਰੀ

ਇਹ ਫ਼ੈਸਲਾ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਦਬਾਅ ਤੋਂ ਬਾਅਦ ਲਿਆ ਗਿਆ ਹੈ, ਜਿਸ 'ਚ ਉਨ੍ਹਾਂ ਨੇ ਨਵੇਂ ਫ਼ੌਜ ਮੁਖੀ ਦੀ ਨਿਯੁਕਤੀ ਅਤੇ ਸੰਸਦੀ ਚੋਣਾਂ ਦੇ ਜਲਦੀ ਐਲਾਨ ਦੀ ਮੰਗ ਕੀਤੀ ਸੀ।

ਸ਼ਰੀਫ ਭਰਾਵਾਂ ਨੇ ਖ਼ਾਨ ਦੀ ਮੱਧਕਾਲੀ ਚੋਣਾਂ ਦੀ ਮੰਗ ਨੂੰ ਖਾਰਿਜ ਕਰ ਦਿੱਤਾ ਹੈ। ਡਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਿਸਰ ਤੋਂ ਪਰਤਦੇ ਸਮੇਂ ਬੁੱਧਵਾਰ ਨੂੰ ਲੰਡਨ ਵਿੱਚ ਰੁਕੇ ਸਨ। ਇਸ ਦੌਰਾਨ ਪੀ. ਐੱਮ. ਐੱਲ-ਐੱਨ ਦੇ ਸੁਪਰੀਮ ਨੇਤਾ ਨਵਾਜ਼ ਸ਼ਰੀਫ਼ ਨੂੰ ਕਥਿਤ ਤੌਰ 'ਤੇ ਪੰਜ ਸਾਲਾਂ ਲਈ ਵੈਲਿਡ ਪਾਸਪੋਰਟ ਜਾਰੀ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਡਾਨ ਨੇ ਕਿਹਾ ਕਿ ਨਵਾਜ਼ ਸ਼ਰੀਫ ਦੇ ਪਾਸਪੋਰਟ ਦੀ ਕਾਨੂੰਨੀ ਮਿਆਦ ਪਿਛਲੇ ਸਾਲ 16 ਫਰਵਰੀ ਨੂੰ ਖ਼ਤਮ ਹੋ ਗਈ ਸੀ।

ਇਹ ਵੀ ਪੜ੍ਹੋ :  ਸੜਕ ਹਾਦਸੇ ਨੇ ਨਿਗਲੇ ਮਾਪਿਆਂ ਦੇ ਗੱਭਰੂ ਪੁੱਤ, ਧਾਰਮਿਕ ਸਥਾਨ 'ਤੇ ਜਾ ਰਹੇ ਕਪੂਰਥਲਾ ਦੇ 2 ਨੌਜਵਾਨਾਂ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News