ਸ਼ਾਹੀ ਪਰਿਵਾਰ ''ਚ ਕੋਰੋਨਾ ਦੀ ਦਸਤਕ, ਪ੍ਰਿੰਸ ਚਾਰਲਸ ''ਚ ਵਾਇਰਸ ਦੀ ਪੁਸ਼ਟੀ

03/25/2020 6:05:48 PM

ਲੰਡਨ- ਦੁਨੀਆ ਭਰ ਵਿਚ ਕੋਰੋਨਾਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਇਸ ਦੀ ਲਪੇਟ ਵਿਚ ਬ੍ਰਿਟੇਨ ਦਾ ਸ਼ਾਹੀ ਪਰਿਵਾਰ ਵੀ ਆ ਗਿਆ ਹੈ। ਪ੍ਰਿੰਸ ਚਾਰਲਸ ਵਿਚ ਕੋਰੋਨਾਵਾਇਰਸ ਦੀ ਪੁਸ਼ਟੀ ਦੀ ਖਬਰ ਮਿਲੀ ਹੈ। ਇਸ ਦੀ ਜਾਣਕਾਰੀ ਸਥਾਨਕ ਮੀਡੀਆ ਵਲੋਂ ਦਿੱਤੀ ਗਈ ਹੈ।

ਡੇਲੀ ਮੇਲ ਦੀ ਖਬਰ ਮੁਤਾਬਕ ਮਹਾਰਾਣੀ ਐਲਿਜ਼ਾਬੇਥ-ਦੂਜੀ ਦੇ ਬੇਟੇ ਪ੍ਰਿੰਸ ਚਾਰਲਸ (71) ਵਿਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ ਪਰ ਉਹਨਾਂ ਦੀ ਪਤਨੀ ਕੈਮਿਲਾ ਦਾ ਕੋਰੋਨਾਵਾਇਰਸ ਟੈਸਟ ਨੈਗੇਟਿਵ ਰਿਹਾ। ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪ੍ਰਿੰਸ ਨੂੰ ਸਕਾਟਲੈਂਡ ਦੇ ਬਾਲਮੋਰਲ ਕੈਸਲ ਵਿਚ ਆਈਸੋਲੇਸ਼ਨ ਵਿਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਜਾਨਲੇਵਾ ਵਾਇਰਸ ਬ੍ਰਿਟੇਨ ਵਿਚ ਹੁਣ ਤੱਕ 422 ਲੋਕਾਂ ਦੀ ਜਾਨ ਲੈ ਚੁੱਕਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਿੰਸ ਚਾਰਲਸ ਦੀ ਸਿਹਤ ਮੋਨਾਕੋ ਦੇ ਪ੍ਰਿੰਸ ਐਲਬਰਟ ਨਾਲ 10 ਮਾਰਚ ਦੀ ਮੀਟਿੰਗ ਤੋਂ ਬਾਅਦ ਕੁਝ ਖਰਾਬ ਚੱਲ ਰਹੀ ਸੀ, ਜਿਹਨਾਂ ਵਿਚ ਬਾਅਦ ਵਿਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਸੀ।

ਜ਼ਿਕਰਯੋਗ ਹੈ ਕਿ ਦੁਨੀਆਭਰ ਵਿਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 4 ਲੱਖ ਦਾ ਅੰਕੜਾ ਪਾਰ ਕਰ ਗਈ ਹੈ, ਜਿਹਨਾਂ ਵਿਚੋਂ 19 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਕ ਲੱਖ ਤੋਂ ਵਧੇਰੇ ਲੋਕਾਂ ਨੂੰ ਇਲਾਜ ਤੋਂ ਬਾਅਦ ਉਹਨਾਂ ਦੇ ਘਰਾਂ ਵਿਚ ਵਾਪਸ ਭੇਜ ਦਿੱਤਾ ਗਿਆ ਹੈ।


Baljit Singh

Content Editor

Related News