ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਸਲਮਾਨ ਨੇ ਮੁਲਤਵੀ ਕੀਤਾ ਪਾਕਿਸਤਾਨ ਦਾ ਦੌਰਾ

Sunday, Nov 13, 2022 - 12:03 AM (IST)

ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਸਲਮਾਨ ਨੇ ਮੁਲਤਵੀ ਕੀਤਾ ਪਾਕਿਸਤਾਨ ਦਾ ਦੌਰਾ

ਇਸਲਾਮਾਬਾਦ (ਏ. ਐੱਨ. ਆਈ.) : ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਨੇ ਪਾਕਿਸਤਾਨ ਦਾ ਆਪਣਾ ਦੌਰਾ ਮੁਲਤਵੀ ਕਰ ਦਿੱਤਾ ਹੈ। ਪਾਕਿਸਤਾਨ ਵਿਦੇਸ਼ ਦਫ਼ਤਰ ਦੀ ਬੁਲਾਰਣ ਮੁਮਤਾਜ ਜਹਰਾ ਬਲੂਚ ਨੇ ਇਸ ਸਬੰਧੀ ਜਾਰੀ ਇਕ ਸੰਖੇਪ ਬਿਆਨ ਵਿਚ ਪੁਸ਼ਟੀ ਕੀਤੀ ਕਿ ਯਾਤਰਾ ਦਾ ਪ੍ਰੋਗਰਾਮ ਫਿਰ ਤੋਂ ਤੈਅ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਮਜ਼ਦੂਰਾਂ ਨੂੰ ਬਣਾਇਆ ਨਿਸ਼ਾਨਾ, ਗੋਲੀਬਾਰੀ 'ਚ 2 ਜ਼ਖ਼ਮੀ

ਨਵੀਆਂ ਤਰੀਕਾਂ ਨੂੰ ਦੋਨੋਂ ਧਿਰਾਂ ਵਲੋਂ ਇਕਸਾਰ ਤੌਰ ’ਤੇ ਅੰਤਿਮ ਰੂਪ ਦਿੱਤਾ ਜਾਏਗਾ।


author

Mandeep Singh

Content Editor

Related News