ਪਾਕਿਸਤਾਨ ''ਚ ਆਮ ਚੋਣਾਂ ਲਈ ਬੈਲਟ ਪੇਪਰਾਂ ਦੀ ਛਪਾਈ ਸ਼ੁੱਕਰਵਾਰ ਤੱਕ ਹੋ ਜਾਵੇਗੀ ਪੂਰੀ : ਚੋਣ ਕਮਿਸ਼ਨ
Tuesday, Jan 30, 2024 - 05:27 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਚੋਣ ਅਧਿਕਾਰੀਆਂ ਨੇ ਕਿਹਾ ਹੈ ਕਿ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਬੈਲਟ ਪੇਪਰਾਂ ਦੀ ਛਪਾਈ ਦਾ ਕੰਮ ਸ਼ੁੱਕਰਵਾਰ ਤੱਕ ਪੂਰਾ ਕਰ ਲਿਆ ਜਾਵੇਗਾ। ਇਹ ਜਾਣਕਾਰੀ ਮੰਗਲਵਾਰ ਨੂੰ ਇਕ ਮੀਡੀਆ ਖਬਰ 'ਚ ਦਿੱਤੀ ਗਈ ਹੈ। ਪਾਕਿਸਤਾਨ 'ਚ ਅਗਲੇ ਵੀਰਵਾਰ ਨੂੰ ਨੈਸ਼ਨਲ ਅਸੈਂਬਲੀ ਅਤੇ ਚਾਰ ਸੂਬਾਈ ਅਸੈਂਬਲੀਆਂ ਲਈ ਚੋਣਾਂ ਹੋਣੀਆਂ ਹਨ ਅਤੇ ਚੋਣ ਪ੍ਰਚਾਰ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ।
'ਦਿ ਨਿਊਜ਼ ਇੰਟਰਨੈਸ਼ਨਲ' ਦੀ ਖ਼ਬਰ ਮੁਤਾਬਕ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਨੇ ਕਿਹਾ ਕਿ 4 ਸੂਬਿਆਂ 'ਚ ਇੱਕੋ ਸਮੇਂ ਸੁਰੱਖਿਆ ਕਰਮਚਾਰੀਆਂ ਦੀ ਮਦਦ ਨਾਲ ਬੈਲਟ ਪੇਪਰਾਂ ਦੀ ਸਪਲਾਈ ਜਾਰੀ ਹੈ ਅਤੇ ਬੈਲਟ ਪੇਪਰਾਂ ਦੀ ਛਪਾਈ 2 ਫਰਵਰੀ ਤੱਕ ਮੁਕੰਮਲ ਕਰ ਲਈ ਜਾਵੇਗੀ | ਖ਼ਬਰ ਵਿੱਚ ਕਿਹਾ ਗਿਆ ਹੈ ਕਿ ਤਿੰਨ ਸਰਕਾਰੀ ਪ੍ਰੈਸਾਂ ਵਿੱਚ ਬੈਲਟ ਪੇਪਰਾਂ ਦੀ ਛਪਾਈ ਦਾ ਕੰਮ ਤਸੱਲੀਬਖ਼ਸ਼ ਜਾਰੀ ਹੈ। ਅਖ਼ਬਾਰ ਨੇ ਈ.ਸੀ.ਪੀ. ਦੇ ਬੁਲਾਰੇ ਦੇ ਹਵਾਲੇ ਨਾਲ ਕਿਹਾ, "ਰਿਟਰਨਿੰਗ ਅਫਸਰਾਂ (ਆਰਓਜ਼) ਵੱਲੋਂ ਚੋਣ ਨਿਸ਼ਾਨਾਂ ਦੀ ਅਲਾਟਮੈਂਟ ਤੋਂ ਬਾਅਦ 16 ਜਨਵਰੀ ਨੂੰ ਸ਼ੁਰੂ ਹੋਇਆ ਛਪਾਈ ਦਾ ਕੰਮ ਅਗਲੇ 4 ਦਿਨਾਂ ਵਿੱਚ 2 ਫਰਵਰੀ ਤੱਕ ਪੂਰਾ ਕਰ ਲਿਆ ਜਾਵੇਗਾ।"
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।