ਪਾਕਿਸਤਾਨ ਤੋਂ ਡਿਪੋਰਟ ਕੀਤੇ ਗਏ ਲੋਕਾਂ ਦੀ ਮਦਦ ਲਈ ਅੱਗੇ ਆਉਣ ਨਿੱਜੀ ਖੇਤਰ : ਤਾਲਿਬਾਨ

Sunday, Nov 05, 2023 - 04:18 PM (IST)

ਇਸਲਾਮਾਬਾਦ (ਏ. ਪੀ.) : ਤਾਲਿਬਾਨ ਨੇ ਸ਼ਨੀਵਾਰ ਨੂੰ ਅਫਗਾਨਿਸਤਾਨ ਦੇ ਨਿੱਜੀ ਖੇਤਰਾਂ ਨੂੰ ਗੁਆਂਢੀ ਦੇਸ਼ ਪਾਕਿਸਤਾਨ ਤੋਂ ਵੱਡੀ ਗਿਣਤੀ ’ਚ ਡਿਪੋਰਟ ਕੀਤੇ ਗਏ ਲੋਕਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਪਾਕਿਸਤਾਨ ਸਾਰੇ ਵਿਦੇਸ਼ੀਆਂ ਨੂੰ ਇਹ ਕਹਿ ਕੇ ਗ੍ਰਿਫਤਾਰ ਕਰ ਰਿਹਾ ਹੈ ਕਿ ਉਹ ਦੇਸ਼ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਹਨ ਪਰ ਇਸ ਨੀਤੀ ਦਾ ਜ਼ਿਆਦਾਤਰ ਅਫਗਾਨ ਲੋਕਾਂ ’ਤੇ ਅਸਰ ਪਿਆ ਹੈ, ਕਿਉਂਕਿ ਉਹ ਲੋਕ ਵੱਡੀ ਗਿਣਤੀ ਵਿਚ ਬਿਨਾਂ ਦਸਤਾਵੇਜ਼ਾਂ ਦੇ ਇੱਥੇ ਰਹਿ ਰਹੇ ਹਨ।

ਇਹ ਵੀ ਪੜ੍ਹੋ : ਈ. ਟੀ. ਟੀ. ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਪਾਇਆ ਸਟੇਟਸ

ਕਾਬੁਲ ਸਥਿਤ ਵਣਜ ਅਤੇ ਉਦਯੋਗ ਮੰਤਰਾਲੇ ਨੇ ਅਫਗਾਨਿਸਤਾਨ ਦੇ ਨਿੱਜੀ ਖੇਤਰਾਂ ਨੂੰ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਤੋਂ ਜ਼ਬਰਦਸਤੀ ਡਿਪੋਰਟ ਕੀਤੇ ਜਾ ਰਹੇ ਅਫਗਾਨ ਲੋਕ ਆਪਣੀ ਜ਼ਿੰਦਗੀ ਦੇ ਸਭ ਤੋਂ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਹੇ ਹਨ, ਜਿਨ੍ਹਾਂ ਕੋਲ ਕੋਈ ਮੌਕਾ ਨਹੀਂ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਮੰਤਰਾਲੇ ਨੇ ਹਜ਼ਾਰਾਂ ਗਰੀਬ ਅਤੇ ਲੋੜਵੰਦ ਲੋਕਾਂ ਦੇ ਜਬਰੀ ਦੇਸ਼ ਨਿਕਾਲੇ ਕਾਰਨ ਪੈਦਾ ਹੋਏ ਗੰਭੀਰ ਮਾਨਵਤਾਵਾਦੀ ਸੰਕਟ ਨੂੰ ਹੱਲ ਕਰਨ ਵਿੱਚ ਮਦਦ ਲਈ ਨਿੱਜੀ ਖੇਤਰਾਂ ਨੂੰ ਸੱਦਾ ਦਿੱਤਾ ਹੈ। ਇਹ ਇਸਲਾਮ ਅਤੇ ਅਫਗਾਨ ਲੋਕਾਂ ਦਾ ਫਰਜ਼ ਹੈ ਕਿ ਉਹ ਆਪਣੇ ਦੇਸ਼ ਵਾਸੀਆਂ ਲਈ ਖੜ੍ਹੇ ਹੋਣ।’’

ਤਾਲਿਬਾਨ ਅਧਿਕਾਰੀਆਂ ਦੇ ਅਨੁਸਾਰ, ਤਾਲਿਬਾਨ ਦੇ ਸੋਸ਼ਲ ਮੀਡੀਆ ਅਕਾਊਂਟ ’ਤੇ ਸੀਨੀਅਰ ਅਧਿਕਾਰੀਆਂ ਨੂੰ ਪੂਰਬੀ ਨੰਗਰਹਾਰ ਸੂਬੇ ਵਿੱਚ ਤੋਰਖਮ ਸਰਹੱਦ ਰਾਹੀਂ ਘਰ ਪਰਤ ਰਹੇ ਅਫਗਾਨੀ ਲੋਕਾਂ ਨਾਲ ਹੱਥ ਮਿਲਾਉਂਦੇ ਅਤੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਦਿਖਾਇਆ ਗਿਆ। ਇਸ ਦੇ ਨਾਲ ਹੀ ਉੱਥੇ ਅਸਥਾਈ ਕੈਂਪਾਂ ਵਿੱਚ ਲੋਕਾਂ ਨੂੰ ਖਾਣਾ, ਰਿਹਾਇਸ਼ ਅਤੇ ਸਿਹਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਵਲੂੰਧਰਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਭਾਖੜਾ ਨਹਿਰ ’ਚ ਮਾਰੀਆਂ ਛਾਲਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News