ਬ੍ਰਿਸਬੇਨ ਵਿਖੇ ਸਿੰਘ ਸਭਾ ਗੁਰਮੁਖੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ (ਤਸਵੀਰਾਂ)

Sunday, Nov 22, 2026 - 12:53 PM (IST)

ਬ੍ਰਿਸਬੇਨ ਵਿਖੇ ਸਿੰਘ ਸਭਾ ਗੁਰਮੁਖੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ (ਤਸਵੀਰਾਂ)

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ, ਟੈਗਮ ਵਿਖੇ ਸਿੰਘ ਸਭਾ ਗੁਰਮੁਖੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਸਬੰਧੀ ਜਾਣਕਾਰੀ ਸਰਬੱਤ ਦਾ ਭਲਾ ਮੈਰਿਜ ਬਿਊਰੋ ਆਸਟ੍ਰੇਲੀਆ ਦੇ ਸੁਰਜੀਤ ਸਿੰਘ ਬਾਜਾਖਾਨਾ ਵੱਲੋਂ ਸਾਂਝੀ ਕੀਤੀ ਗਈ।

PunjabKesari

 

PunjabKesari

ਇਹ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਕੂਲ ਮੈਨੇਜਮੈਂਟ ਦੀ ਅਗਵਾਈ ਹੇਠ ਮਾਸਟਰ ਪਰਮਿੰਦਰ ਸਿੰਘ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਤਬਲਾ ਵਾਦਨ, ਕੀਰਤਨ ਅਤੇ ਹੋਰ ਧਾਰਮਿਕ ਪੇਸ਼ਕਾਰੀਆਂ ਨਾਲ ਕੀਤੀ ਗਈ। ਬੱਚਿਆਂ ਨੇ ਆਪਣੀ ਕਲਾ ਅਤੇ ਸਿੱਖੀ ਪ੍ਰਤੀ ਲਗਨ ਦਾ ਸੁੰਦਰ ਪ੍ਰਗਟਾਵਾ ਕਰਦਿਆਂ ਹਾਜ਼ਰ ਸੰਗਤ ਦਾ ਮਨ ਮੋਹ ਲਿਆ।

PunjabKesari

ਇਸ ਮੌਕੇ ਸਕੂਲ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਅਤੇ ਵੱਖ-ਵੱਖ ਜਮਾਤਾਂ ਵਿੱਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਲਗਭਗ 100 ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪੜ੍ਹਾਈ ਪ੍ਰਤੀ ਸਮਰਪਣ ਦੀ ਹੌਸਲਾ-ਅਫ਼ਜ਼ਾਈ ਵਜੋਂ ਦਿੱਤੇ ਗਏ। ਇਸ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਸਕੂਲ ਦੀਆਂ ਗਤੀਵਿਧੀਆਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ। ਇਨਾਮ ਵੰਡਣ ਦੀ ਰਸਮ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸ. ਗੁਰਨਾਮ ਸਿੰਘ ਜੀ ਦੀ ਅਗਵਾਈ ਹੇਠ ਨਿਭਾਈ ਗਈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-  ਨਾਈਜੀਰੀਆ 'ਚ ਅੰਤਿਮ ਸੰਸਕਾਰ ਲਈ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, 24 ਮੌ./ਤਾਂ

 

ਇਸ ਮੌਕੇ ਸ. ਪਰਮਿੰਦਰ ਸਿੰਘ ਮਾਸਟਰ, ਡਾ. ਅਮਨਦੀਪ ਸਿੰਘ ਪੰਨੂ, ਸਤਵਿੰਦਰ ਸਿੰਘ ਬੈਨੀਪਾਲ, ਕੁਲਵੰਤ ਸਿੰਘ ਕਿੰਗਰਾ, ਹਰਦੀਪ ਸਿੰਘ ਜੈਪੁਰ ਵਾਲੇ, ਗੁਰਪ੍ਰੀਤ ਸਿੰਘ ਦੋਧਰ, ਮਨਦੀਪ ਕੌਰ ਕਿੰਗਰਾ, ਸੁਖਜੋਤ ਸਿੰਘ ਬਾਜਾਖਾਨਾ, ਅਵਤਾਰ ਸਿੰਘ ਤਾਰਾ, ਜਸਵਿੰਦਰ ਕੌਰ ਦਿੱਲੀ ਵਾਲੇ, ਦਵਿੰਦਰ ਕੌਰ ਬੈਸ, ਸਾਹਿਬਜੀਤ ਸਿੰਘ ਬੈਸ, ਤੇਜਿੰਦਰ ਕੌਰ ਢਿੱਲੋਂ, ਪੁਸ਼ਪਿੰਦਰ ਸਿੰਘ, ਮਹਿੰਦਰਪਾਲ ਸਿੰਘ ਕਾਹਲੋਂ, ਹਰਪ੍ਰੀਤ ਸਿੰਘ, ਹਰਮੋਨੀਅਮ ਅਧਿਆਪਕ, ਮਨਜੀਤ ਬਰਾੜ ਬਾਜਾਖਾਨਾ ਅਤੇ ਅਮਨਦੀਪ ਕੌਰ ਅਧਿਆਪਕਾ ਸਮੇਤ ਸਕੂਲ ਮੈਨੇਜਮੈਂਟ ਅਤੇ ਸਟਾਫ਼ ਦੇ ਮੈਂਬਰ ਹਾਜ਼ਰ ਸਨ। ਇਹ ਸਮਾਗਮ ਵਿਦੇਸ਼ਾਂ ਵਿੱਚ ਵੱਸਦੀਆਂ ਨਵੀਂਆਂ ਪੀੜ੍ਹੀਆਂ ਨੂੰ ਆਪਣੀ ਮਾਂ-ਬੋਲੀ, ਗੁਰਮੁਖੀ ਲਿਪੀ, ਗੁਰਬਾਣੀ ਅਤੇ ਸਿੱਖੀ ਵਿਰਸੇ ਨਾਲ ਜੋੜਨ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਹੈ। ਸਮਾਗਮ ਦੀ ਸਫ਼ਲਤਾ ਲਈ ਵਿਦਿਆਰਥੀਆਂ, ਅਧਿਆਪਕਾਂ, ਪ੍ਰਬੰਧਕਾਂ ਅਤੇ ਸਮੂਹ ਸਹਿਯੋਗੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News