ਥਾਈਲੈਂਡ ’ਚ ਲੋਕਤੰਤਰ ਸਮਰਥੱਕ ਪ੍ਰਦਰਸ਼ਨਕਾਰੀਆਂ ਨੇ ਤਖਤਾ ਪਲਟ ਦਾ ਸ਼ੱਕ ਪ੍ਰਗਟਾਇਆ

Sunday, Nov 29, 2020 - 12:44 AM (IST)

ਥਾਈਲੈਂਡ ’ਚ ਲੋਕਤੰਤਰ ਸਮਰਥੱਕ ਪ੍ਰਦਰਸ਼ਨਕਾਰੀਆਂ ਨੇ ਤਖਤਾ ਪਲਟ ਦਾ ਸ਼ੱਕ ਪ੍ਰਗਟਾਇਆ

ਬੈਂਕਾਕ - ਥਾਈਲੈਂਡ ’ਚ ਲੋਕਤੰਤਰ ਸਮਰੱਥਕਾਂ ਨੇ ਗ੍ਰਿਫਤਾਰੀ ਵਾਰੰਟ ਜਾਰੀ ਹੋਣ ਅਤੇ ਹਿੰਸਕ ਹਮਲਿਆਂ ਦੇ ਖਤਰੇ ਦੇ ਬਾਵਜੂਦ ਇਕ ਹੋਰ ਰੈਲੀ ਕੱਢੀ ਅਤੇ ਫੌਜੀ ਤਖਤਾ ਪਲਟ ਦਾ ਸ਼ੱਕ ਵੀ ਪ੍ਰਗਟਾਇਆ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਹੋਈ ਰੈਲੀ ’ਚ 2 ਵਿਅਕਤੀਆਂ ਨੂੰ ਕਥਿਤ ਤੌਰ ’ਤੇ ਗੋਲੀ ਮਾਰੀ ਗਈ ਸੀ ਜਿਸ ਵਿਚ ਉਹ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਪ੍ਰਯੁਤਚਾਨ ਓਚਾ ਨੇ ਅਹੁਦੇ ਤੋਂ ਹਟਮ ਅਤੇ ਇਸ ਸਰਕਾਰ ਦੇ ਰਾਜ ਨੂੰ ਖਤਮ ਕਰਨ ਦੀ ਮੰਗ ਕਰ ਰਹੇ ਹਨ।

ਇਸ ਤੋਂ ਇਲਾਵਾ ਸੰਵਿਧਾਨ ’ਚ ਸੋਧ ਕਰ ਕੇ ਇਸਨੂੰ ਹੋਰ ਲੋਕਤਾਂਤਰਿਕ ਬਣਾਉਣ ਅਤੇ ਰਾਜਸ਼ਾਹੀ ’ਚ ਸੁਧਾਰ ਕਰਨ ਦੇ ਨਾਲ-ਨਾਲ ਉਸਨੂੰ ਹੋਰ ਜਵਾਬਦੇਹ ਬਣਾਉਣ ਦੀ ਵੀ ਮੰਗ ਕਰ ਰਹੇ ਹਨ। ਇਸ ਵਿਚ ਰਾਜਵੰਸ਼ ਨਾਲ ਜੁੜਿਆ ਮੁੱਦਾ ਸਭ ਤੋਂ ਵਿਵਾਦਪੂਰਨ ਹੈ ਕਿਉਂਕਿ ਸ਼ਾਹੀ ਸੰਸਥਾਨ ਵੱਲ ਉਂਗਲੀ ਚੁੱਕਣਾ ਕਾਨੂੰਨੀ ਗਲਤ ਮੰਨਿਆ ਜਾਂਦਾ ਹੈ। ਉਂਝ ਵੀ ਫੌਜ ਐਲਾਨ ਕਰ ਚੁੱਕੀ ਹੈ ਕਿ ਰਾਜਵੰਸ਼ ਦੀ ਰੱਖਿਆ ਉਸਦੇ ਲਈ ਸਭ ਤੋਂ ਉੱਪਰ ਹੈ। ਪਿਛਲੇ ਹਫਤੇ ਥਾਈਲੈਂਡ ਦੇ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀ ਨੇਤਾਵਾਂ ਵਿਚੋਂ 12 ’ਤੇ ਰਾਜਵੰਸ਼ ਦੀ ਮਾਨਹਾਣੀ ਕਰਨ ਨਾਲ ਸਬੰਧਤ ਇਕ ਸਖਤ ਕਾਨੂੰਨ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ।

ਦੂਸਰੇ ਪਾਸੇ ਪ੍ਰਦਰਸ਼ਨਕਾਰੀਆਂ ਦਾ ਤਖਤਾ ਪਲਟ ਦਾ ਸ਼ੱਕ ਵੀ ਨਿਰਾਧਾਰ ਨਹੀਂ ਹੈ। ਇਸ ਤੋਂ ਪਹਿਲਾਂ 1977, 1991, 2006 ਅਤੇ 2014 ’ਚ ਇਥੇ ਤਖਤੇ ਪਲਟ ਚੁੱਕੇ ਹਨ। ਜੇਕਰ ਸਰਕਾਰ ਨੂੰ ਲਗਦਾ ਹੈ ਕਿ ਉਹ ਪ੍ਰਦਰਸ਼ਨਾਂ ’ਤੇ ਕੰਟਰੋਲ ਨਹੀਂ ਕਰ ਰਹੀ ਹੈ ਤਾਂ ਉਹ ਮਾਰਸ਼ਲ ਲਾਅ ਲਾਗੂ ਕਰ ਸਕਦੀ ਹੈ ਜਾਂ ਫਿਰ ਫੌਜ ਸਰਕਾਰ ਦਾ ਤਖਤਾ ਪਲਟ ਕਰ ਸਕਦੀ ਹੈ।


author

Khushdeep Jassi

Content Editor

Related News