ਖ਼ਾਲਿਸਤਾਨ ਪੱਖੀ ਪ੍ਰਦਰਸ਼ਨਕਾਰੀਆਂ ਵੱਲੋਂ ਇੰਡੋ-ਕੈਨੇਡਾ ਇਵੈਂਟ ''ਚ ਅੜਿੱਕਾ ਪਾਉਣ ਦੀ ਕੋਸ਼ਿਸ਼
Wednesday, Mar 13, 2024 - 01:44 PM (IST)
ਇੰਟਰਨੈਸ਼ਨਲ ਡੈਸਕ: ਓਟਾਵਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਦੀ ਸ਼ਮੂਲੀਅਤ ਵਾਲੇ ਇਕ ਸਮਾਗਮ ਵਿਚ ਖ਼ਾਲਿਸਤਾਨ ਪੱਖੀ ਪ੍ਰਦਰਸ਼ਨਕਾਰੀਆਂ ਵੱਲੋਂ ਅੜਿੱਕਾ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲਸ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ। ਸੰਜੇ ਕੁਮਾਰ ਵਰਮਾ ਅਲਬਰਟਾ ਸੂਬੇ ਦੀ ਰਾਜਧਾਨੀ ਐਡਮਿੰਟਨ ਵਿਚ ਵਪਾਰਕ ਆਗੂਆਂ ਨਾਲ ਗੱਲਬਾਤ ਕਰ ਰਹੇ ਸਨ। ਇਸ ਨੈੱਟਵਰਕਿੰਗ ਈਵੈਂਟ ਦਾ ਆਯੋਜਨ ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ (ICCC) ਦੁਆਰਾ ਕੀਤਾ ਗਿਆ ਸੀ। ਵੱਖਵਾਦੀ ਸਮੂਹ ਸਿੱਖਸ ਫਾਰ ਜਸਟਿਸ (SFJ) ਦੁਆਰਾ ਇਸ ਦੇ ਵਿਰੋਧ ਦਾ ਸੱਦਾ ਦਿੱਤਾ ਗਿਆ ਸੀ। ਇਸ ਸਮਾਗਮ ਵਿਚ ਤਕਰੀਬਨ 200 ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਵਿਚ 2015 ਵਿਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੁਆਰਾ ਬਣਾਈ ਗਈ ਪਹਿਲੀ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਐਡਮਿੰਟਨ ਦੇ ਮੌਜੂਦਾ ਮੇਅਰ ਅਮਰਜੀਤ ਸੋਹੀ ਵੀ ਸ਼ਾਮਲ ਸਨ।
ਇਹ ਖ਼ਬਰ ਵੀ ਪੜ੍ਹੋ - 'ਨਕਲੀ' ਜੁਰਾਬਾਂ ਵੇਚਣ 'ਤੇ Amazon ਨੂੰ 25 ਲੱਖ ਰੁਪਏ ਦਾ ਜੁਰਮਾਨਾ, ਚੰਡੀਗੜ੍ਹ ਦੇ ਵਿਅਕਤੀ ਨੇ ਕੀਤੀ ਸੀ ਸ਼ਿਕਾਇਤ
ਇਕ ਬਿਆਨ ਵਿਚ ਸੰਜੇ ਕੁਮਾਰ ਵਰਮਾ ਨੇ ਕਿਹਾ, "ਖ਼ਾਲਿਸਤਾਨ ਪੱਖੀ ਅਨਸਰਾਂ ਨੇ ਸਮਾਗਮ ਵਿਚ ਅੜਿੱਕਾ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਉਨਨ੍ਹਾਂ ਨੂੰ ਕੋਈ ਸਫਲਤਾ ਨਹੀਂ ਮਿਲੀ"। ਈਵੇਰੀਓ ਇਵੈਂਟਸ ਸੈਂਟਰ ਦੇ ਬਾਹਰ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਲਗਭਗ 80 ਸੀ। ਖ਼ਤਰੇ ਦੇ ਮੱਦੇਨਜ਼ਰ, ਡਿਪਲੋਮੈਟਿਕ ਸੁਰੱਖਿਆ ਲਈ ਜ਼ਿੰਮੇਵਾਰ ਰਾਇਲ ਕੈਨੇਡੀਅਨ ਮਾਉਂਟਿਡ ਪੁਲਸ (ਆਰ.ਸੀ.ਐੱਮ.ਪੀ.) ਨੇ ਐਡਮਿੰਟਨ ਪੁਲਸ ਸੇਵਾ ਦੇ ਨਾਲ ਬਾਹਰ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਅੰਦਰ ਦਾਖ਼ਲ ਹੋਣ ਜਾਂ ਸਮਾਗਮ ਨੂੰ ਰੋਕਣ ਵਿਚ ਅਸਫ਼ਲ ਕਰ ਦਿੱਤਾ। ਵਰਮਾ ਨੂੰ ਪੂਰੀ ਸੁਰੱਖਿਆ ਨਾਲ ਪ੍ਰੋਗਰਾਮ ਵਾਲੀ ਜਗ੍ਹਾ ਲਿਜਾਇਆ ਗਿਆ ਤੇ ਇਹ ਵੀ ਯਕੀਨੀ ਬਣਾਇਆ ਕਿ ਸੋਮਵਾਰ ਦੇਰ ਸ਼ਾਮ ਨੂੰ ਸਮਾਗਮ ਸਮਾਪਤ ਹੋਣ ਤੋਂ ਬਾਅਦ ਉਹ ਸੁਰੱਖਿਅਤ ਢੰਗ ਨਾਲ ਕੇਂਦਰ ਤੋਂ ਬਾਹਰ ਚਲੇ ਜਾਣ।
ਇਸ ਤੋਂ ਪਹਿਲਾਂ SFJ ਨੇ ICCC ਤੋਂ ਆਯੋਜਕਾਂ ਦੀ ਪਛਾਣ ਕਰਦੇ ਹੋਏ ਇਵੈਂਟ ਤੋਂ ਪਹਿਲਾਂ ਫਲਾਇਰ ਜਾਰੀ ਕੀਤੇ ਸਨ। ਇਸ ਵਿਚ ਇਸ ਦੇ ਐਡਮਿੰਟਨ ਚੈਪਟਰ ਦੇ ਚੇਅਰ ਰਵੀ ਪ੍ਰਕਾਸ਼ ਸਿੰਘ ਸ਼ਾਮਲ ਸਨ। ਰਵੀ ਪ੍ਰਕਾਸ਼ ਸਿੰਘ ਨੇ ਕਿਹਾ ਕਿ ਇਹ ਸਮਾਗਮ “ਗੈਰ-ਸਿਆਸੀ, ਗੈਰ-ਧਾਰਮਿਕ” ਅਤੇ ਪੂਰੀ ਤਰ੍ਹਾਂ ਭਾਰਤ ਅਤੇ ਕੈਨੇਡਾ ਦਰਮਿਆਨ ਵਪਾਰ ਅਤੇ ਵਪਾਰ ਬਾਰੇ ਸੀ। ਇਸੇ ਤਰ੍ਹਾਂ ਦੀ ਕੋਸ਼ਿਸ਼ ਇਸ ਮਹੀਨੇ ਦੇ ਸ਼ੁਰੂ ਵਿਚ ਕੀਤੀ ਗਈ ਸੀ ਜਦੋਂ ਭਾਰਤੀ ਹਾਈ ਕਮਿਸ਼ਨਰ 2 ਮਾਰਚ ਨੂੰ ਬ੍ਰਿਟਿਸ਼ ਕੋਲੰਬੀਆ ਦੇ ਕਸਬੇ ਵਿਚ ਸਰੀ ਬੋਰਡ ਆਫ਼ ਟਰੇਡ ਦੁਆਰਾ ਆਯੋਜਿਤ ਇਕ ਸਮਾਗਮ ਵਿਚ ਸ਼ਾਮਲ ਹੋਏ ਸਨ।
ਇਹ ਖ਼ਬਰ ਵੀ ਪੜ੍ਹੋ - ਗ੍ਰਹਿ ਮੰਤਰਾਲੇ ਨੇ ਕਿਸਾਨ ਅੰਦੋਲਨ ਕਾਰਨ ਬਦਲਿਆ ਫ਼ੈਸਲਾ! ਹੁਣ ਸੁਰਿੰਦਰ ਸਿੰਘ ਯਾਦਵ ਹੋਣਗੇ ਚੰਡੀਗੜ੍ਹ ਦੇ ਨਵੇਂ DGP
SFJ ਦੇ ਗੁਰਪਤਵੰਤ ਪੰਨੂ ਨੇ ਕਿਹਾ ਹੈ ਕਿ ਉਹ ਸੰਜੇ ਕੁਮਾਰ ਵਰਮਾ ਨੂੰ ਨਿਸ਼ਾਨਾ ਬਣਾਉਣਾ ਜਾਰੀ ਰੱਖਣਗੇ। ਇਹ ਵਿਰੋਧ ਪ੍ਰਦਰਸ਼ਨ ਪਿਛਲੇ ਸਾਲ 18 ਜੂਨ ਨੂੰ ਸਰੀ ਵਿਚ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸਬੰਧ ਵਿਚ ਕੀਤੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਾਊਸ ਆਫ ਕਾਮਨਜ਼ ਵਿਚ ਖੜ੍ਹ ਕੇ ਦੋਸ਼ ਲਗਾਏ ਸਨ ਕਿ ਇਸ ਕਤਲ ਵਿਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਹੋ ਸਕਦੀ ਹੈ, ਜਿਸ ਮਗਰੋਂ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਵਿਚ ਤਰੇੜ ਆ ਗਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8