ਅਮਰੀਕਾ 'ਚ ਫਲਸਤੀਨ ਪੱਖੀ ਪ੍ਰਦਰਸ਼ਨ, ਸਮਰਥਕਾਂ ਨੇ ਹਵਾਈ ਅੱਡਿਆਂ ਵੱਲ ਜਾਣ ਵਾਲੀਆਂ ਸੜਕਾਂ ਨੂੰ ਰੋਕਿਆ

Thursday, Dec 28, 2023 - 03:38 PM (IST)

ਨਿਊਯਾਰਕ (ਰਾਜ ਗੋਗਨਾ)- ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਨੂੰ ਲੈ ਕੇ ਅਮਰੀਕਾ ਵਿੱਚ ਫਲਸਤੀਨ ਦੇ ਸਮਰਥਕ ਹੰਗਾਮਾ ਕਰ ਰਹੇ ਹਨ। ਫਲਸਤੀਨੀ ਸਮਰਥਕਾਂ ਨੇ ਬੀਤੇ ਦਿਨ ਬੁੱਧਵਾਰ ਨੂੰ ਇਕ ਵਾਰ ਫਿਰ ਗਾਜ਼ਾ 'ਤੇ ਇਜ਼ਰਾਈਲੀ ਹਮਲੇ ਦਾ ਵਿਰੋਧ ਕੀਤਾ, ਜਿਸ ਨਾਲ ਨਿਊਯਾਰਕ ਅਤੇ ਲਾਸ ਏਂਜਲਸ ਦੇ ਹਵਾਈ ਅੱਡਿਆਂ ਵੱਲ ਜਾਣ ਵਾਲੀਆਂ ਸੜਕਾਂ ਨੂੰ ਰੋਕ ਕੇ ਸੈਂਕੜੇ ਲੋਕਾਂ ਨੂੰ ਪਰੇਸ਼ਾਨ ਕੀਤਾ ਗਿਆ। ਇਸ ਕਾਰਨ ਏਅਰਪੋਰਟ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਭਾਰੀ  ਸਾਹਮਣਾ ਕਰਨਾ ਪਿਆ।

ਪੜ੍ਹੋ ਇਹ ਅਹਿਮ ਖ਼ਬਰ- ਭਾਰਤ ਲਿਆਂਦਾ ਜਾਵੇਗਾ ਹਾਫਿਜ਼ ਸਈਦ! ਸਰਕਾਰ ਨੇ ਪਾਕਿਸਤਾਨ ਤੋਂ ਹਵਾਲਗੀ ਦੀ ਕੀਤੀ ਮੰਗ

ਫਿਲਹਾਲ ਅਮਰੀਕਾ 'ਚ ਕ੍ਰਿਸਮਿਸ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਇਸ ਲਈ ਸਫਰ ਕਰਨ ਵਾਲੇ ਲੋਕਾਂ ਦੀ ਗਿਣਤੀ ਵੀ ਜ਼ਿਆਦਾ ਹੈ ਅਤੇ ਏਅਰਪੋਰਟ 'ਤੇ ਕਾਫੀ ਭੀੜ ਹੈ। ਦੂਜੇ ਪਾਸੇ ਏਅਰਪੋਰਟ ਨੂੰ ਜਾਣ ਵਾਲੀਆਂ ਸੜਕਾਂ ’ਤੇ ਟ੍ਰੈਫਿਕ ਜਾਮ ਹੋਣ ਕਾਰਨ ਲੋਕਾਂ ਦੀਆਂ ਉਡਾਣਾਂ ਵੀ ਖੁੰਝ ਜਾਣ ਦਾ ਡਰ ਬਣਿਆ ਹੋਇਆ ਸੀ। ਜਿਸ ਕਾਰਨ ਪੁਲਸ ਵੀ ਹਰਕਤ ਵਿਚ ਆ ਗਈ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਬੈਨਰ ਸਨ ਤੇ ਲਿਖਿਆ ਹੋਇਆ ਸੀ ਕਿ ਜੰਗ ਬੰਦ ਕੀਤੀ ਜਾਵੇ। ਨਿਊਯਾਰਕ ਵਿੱਚ ਹੋਏ ਪ੍ਰਦਰਸ਼ਨਾਂ ਕਾਰਨ ਏਅਰਪੋਰਟ ਵੱਲ ਜਾਣ ਵਾਲੀ ਸੜਕ ਨੂੰ 20 ਮਿੰਟ ਲਈ ਬੰਦ ਕਰ ਦਿੱਤਾ ਗਿਆ ਸੀ। ਏਅਰਪੋਰਟ ਨੂੰ ਜਾਂਦੇ ਕੁਝ ਲੋਕ ਗੱਡੀ 'ਚੋਂ ਉਤਰ ਕੇ ਆਪਣਾ ਸਮਾਨ ਲੈ ਕੇ ਤੁਰਦੇ ਦਿਖਾਈ ਦੇਣ ਲੱਗੇ। ਪੁਲਸ ਨੇ ਨਿਊਯਾਰਕ ਵਿੱਚ ਪ੍ਰਦਰਸ਼ਨਕਾਰੀਆਂ ਵਿੱਚੋਂ 26 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਲਾਸ ਏਂਜਲਸ ਵਿੱਚ ਹਵਾਈ ਅੱਡੇ ਵੱਲ ਜਾਣ ਵਾਲੀ ਸੜਕ ਨੂੰ ਜਾਮ ਕਰ ਦਿੱਤਾ। ਹਵਾਈ ਅੱਡੇ ਦੇ ਆਲੇ-ਦੁਆਲੇ ਦੀਆਂ ਸੜਕਾਂ 'ਤੇ ਦੋ ਘੰਟੇ ਤੱਕ ਆਵਾਜਾਈ ਠੱਪ ਰਹੀ। ਹਾਲਾਂਕਿ ਪੁਲਸ ਦੇ ਪਹੁੰਚਦੇ ਹੀ ਪ੍ਰਦਰਸ਼ਨਕਾਰੀ ਉਥੋਂ ਭੱਜ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News