ਜਰਮਨੀ ''ਚ ਟੀਕਾਕਰਨ ਨਾ ਕਰਵਾਉਣ ਵਾਲਿਆਂ ਲਈ ਜਨਤਕ ਗਤੀਵਿਧੀਆਂ ''ਚ ਹਿੱਸਾ ਲੈਣ ''ਤੇ ਲਾਈ ਗਈ ਪਾਬੰਦੀ
Friday, Dec 03, 2021 - 01:14 AM (IST)
ਬਰਲਿਨ-ਜਰਮਨੀ ਦੀ ਚਾਂਸਲਰ ਐਂਜੇਲਾ ਮਰਕੇਲ ਨੇ ਵੀਰਵਾਰ ਨੂੰ ਕਿਹਾ ਕਿ ਟੀਕਾ ਨਾ ਲਵਾਉਣ ਵਾਲੇ ਲੋਕਾਂ ਨੂੰ ਜਨਤਕ ਗਤੀਵਿਧੀਆਂ 'ਚ ਹਿੱਸਾ ਨਹੀਂ ਲੈਣ ਦਿੱਤਾ ਜਾਵੇਗਾ ਅਤੇ ਸੰਸਦ ਟੀਕਾਕਰਨ ਨੂੰ ਜ਼ਰੂਰੀ ਬਣਾਉਣ ਲਈ ਇਕ ਹੁਕਮ ਜਾਰੀ ਕਰਨ 'ਤੇ ਵਿਚਾਰ ਕਰ ਰਹੀ ਹੈ। ਜਰਮਨੀ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 70 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਓਮੀਕ੍ਰੋਨ ਤੇ ਡੈਲਟਾ ਵੇਰੀਐਂਟ ਕਾਰਨ ਕਈ ਦੇਸ਼ਾਂ 'ਚ ਫਿਰ ਤੋਂ ਲੱਗ ਹਨ ਰਹੀਆਂ ਪਾਬੰਦੀਆਂ
ਫੈਡਰਲ ਰਾਜਾਂ ਦੇ ਨੇਤਾਵਾਂ ਨਾਲ ਮੀਟਿੰਗ ਤੋਂ ਬਾਅਦ ਮਰਕੇਲ ਨੇ ਕਿਹਾ ਕਿ ਇਹ ਕਦਮ ਇਸ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਚੁੱਕਿਆ ਗਿਆ ਹੈ ਕਿ ਹੋਰ ਜ਼ਿਆਦਾ ਲੋਕਾਂ ਦੇ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਨਾਲ ਜਰਮਨੀ ਦੇ ਹਸਪਤਾਲਾਂ 'ਤੇ ਭਾਰ ਵਧ ਜਾਵੇਗਾ ਕਿਉਂਕਿ ਟੀਕਾ ਨਾ ਲਵਾਉਣ ਵਾਲੇ ਲੋਕ ਇਸ ਨਾਲ ਗੰਭੀਰ ਰੂਪ ਨਾਲ ਇਨਫੈਕਟਿਡ ਹੋ ਸਕਦੇ ਹਨ।
ਮਰਕੇਲ ਨੇ ਬਰਲਿਨ 'ਚ ਪੱਤਰਕਾਰਾਂ ਨੂੰ ਕਿਹਾ ਕਿ ਸਾਡੇ ਦੇਸ਼ 'ਚ ਸਥਿਤੀ ਗੰਭੀਰ ਹੈ। ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ਰਾਸ਼ਟਰੀ ਏਕਤਾ ਪ੍ਰਗਟ ਕਰਨ ਦੀ ਅਪੀਲ ਕੀਤੀ। ਮਰਕੇਲ ਨੇ ਕਿਹਾ ਕਿ ਅਧਿਕਾਰੀਆਂ ਨੇ ਸਕੂਲਾਂ 'ਚ ਮਾਸਕ ਜ਼ਰੂਰੀ ਕਰਨ, ਨਿੱਜੀ ਬੈਠਕਾਂ ਲਈ ਨਵੀਂ ਸਮੇਂ-ਸੀਮਾ ਤੈਅ ਕਰਨ ਅਤੇ ਸਾਲ ਦੇ ਆਖਿਰ ਤੱਕ ਤਿੰਨ ਕਰੋੜ ਲੋਕਾਂ ਨੂੰ ਟੀਕਾ ਲਾਉਣ ਦੇ ਟੀਚੇ ਨੂੰ ਹਾਸਲ ਕਰਨ 'ਤੇ ਵੀ ਸਹਿਮਤੀ ਜਤਾਈ। ਚਾਂਸਲਰ ਨੇ ਕਿਹਾ ਕਿ ਟੀਕਾਕਰਨ ਜ਼ਰੂਰੀ ਕਰਨ ਨੂੰ ਲੈ ਕੇ ਹੁਕਮ ਜਾਰੀ ਕਰਨ ਦੀ ਸੰਭਾਵਨਾ 'ਤੇ ਸੰਸਦ 'ਚ ਚਰਚਾ ਕੀਤੀ ਜਾਵੇਗੀ ਅਤੇ ਇਹ ਹੁਕਮ ਫਰਵਰੀ ਤੱਕ ਲਾਗੂ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਚੀਨ ਨੇ ਬੋਇੰਗ 737 ਮੈਕਸ ਨੂੰ ਉਡਾਣ ਭਰਨ ਦੀ ਦਿੱਤੀ ਇਜਾਜ਼ਤ : ਰਿਪੋਰਟ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।