ਉੱਘੇ ਪਾਕਿਸਤਾਨੀ ਮਨੁੱਖੀ ਅਧਿਕਾਰ ਕਾਰਕੁਨ ਸਰੀਮ ਬਰਨੀ ਤਸਕਰੀ ਦੇ ਦੋਸ਼ਾਂ 'ਚ ਗ੍ਰਿਫ਼ਤਾਰ

Wednesday, Jun 05, 2024 - 05:12 PM (IST)

ਉੱਘੇ ਪਾਕਿਸਤਾਨੀ ਮਨੁੱਖੀ ਅਧਿਕਾਰ ਕਾਰਕੁਨ ਸਰੀਮ ਬਰਨੀ ਤਸਕਰੀ ਦੇ ਦੋਸ਼ਾਂ 'ਚ ਗ੍ਰਿਫ਼ਤਾਰ

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਉੱਘੇ ਮਨੁੱਖੀ ਅਧਿਕਾਰ ਕਾਰਕੁਨ ਸਰੀਮ ਬਰਨੀ ਨੂੰ ਦੇਸ਼ ਦੀ ਚੋਟੀ ਦੀ ਜਾਂਚ ਏਜੰਸੀ ਨੇ ਬੁੱਧਵਾਰ ਨੂੰ ਮਨੁੱਖੀ ਤਸਕਰੀ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰਵਾਈ ਅਮਰੀਕੀ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ। 'ਜੀਓ ਨਿਊਜ਼' ਮੁਤਾਬਕ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫ. ਆਈ. ਏ.) ਦੀ ਮਨੁੱਖੀ ਤਸਕਰੀ ਵਿਰੋਧੀ ਟੀਮ ਨੇ ਸਰੀਮ ਬਰਨੀ ਨੂੰ ਅਮਰੀਕਾ ਤੋਂ ਕਰਾਚੀ ਹਵਾਈ ਅੱਡੇ 'ਤੇ ਪਹੁੰਚਦੇ ਹੀ ਗ੍ਰਿਫ਼ਤਾਰ ਕਰ ਲਿਆ। 

ਸੂਤਰਾਂ ਦਾ ਹਵਾਲਾ ਦਿੰਦੇ ਹੋਏ, ਰਿਪੋਰਟ ਵਿਚ ਕਿਹਾ ਗਿਆ ਕਿ ਮਨੁੱਖੀ ਅਧਿਕਾਰ ਕਾਰਕੁਨ ਨੂੰ ਅਮਰੀਕੀ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਸਰਕਾਰ ਨੇ ਬਰਾਨੀ 'ਤੇ 25 ਤੋਂ ਵੱਧ ਬੱਚਿਆਂ ਦੀ ਅਮਰੀਕਾ ਤਸਕਰੀ ਕਰਨ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਬੱਚਿਆਂ ਨੂੰ ਗੋਦ ਲੈਣ ਦਾ ਦੋਸ਼ ਲਗਾਇਆ ਹੈ। ‘ਐਕਸਪ੍ਰੈਸ ਟ੍ਰਿਬਿਊਨ’ ਅਖ਼ਬਾਰ ਦੀ ਰਿਪੋਰਟ ਮੁਤਾਬਕ ਫੈਡਰਲ ਇਨਵੈਸਟੀਗੇਸ਼ਨ ਏਜੰਸੀ ਬਰਨੀ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਕੁਝ ਸਮੇਂ ਤੋਂ ਉਸ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖ ਰਹੀ ਸੀ। 

ਪੜ੍ਹੋ ਇਹ ਅਹਿਮ ਖ਼ਬਰ-34 ਦੋਸ਼ਾਂ 'ਤੇ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਟਰੰਪ ਦੀ ਚੇਤਾਵਨੀ, 'ਜੇਕਰ ਮੈਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ....'

ਉਸਦੀ ਵੈਬਸਾਈਟ ਅਨੁਸਾਰ ਮਨੁੱਖੀ ਅਧਿਕਾਰ ਕਾਰਕੁਨ 'ਸਰੀਮ ਬਰਨੀ ਵੈਲਫੇਅਰ ਟਰੱਸਟ ਇੰਟਰਨੈਸ਼ਨਲ' ਨਾਮਕ ਇੱਕ ਗੈਰ-ਮੁਨਾਫ਼ਾ ਸੰਗਠਨ ਚਲਾਉਂਦਾ ਹੈ। ਇਹ ਸੰਸਥਾ ਦੱਬੇ-ਕੁਚਲੇ ਅਤੇ ਵਾਂਝੇ ਲੋਕਾਂ ਲਈ ਕੰਮ ਕਰਦੀ ਹੈ। ਜਾਣਕਾਰੀ ਅਨੁਸਾਰ ਇਹ ਸੰਸਥਾ "ਬੱਚਿਆਂ ਨਾਲ ਬਦਸਲੂਕੀ, ਛੇੜਛਾੜ, ਜਿਨਸੀ ਹਮਲੇ, ਮਨੁੱਖੀ ਤਸਕਰੀ, ਘਰੇਲੂ ਹਿੰਸਾ, ਮਨੁੱਖੀ ਅਧਿਕਾਰਾਂ ਦੀ ਉਲੰਘਣਾ, ਕਾਮਿਆਂ ਦੇ ਮੁਆਵਜ਼ੇ ਦੇ ਅਧਿਕਾਰਾਂ ਅਤੇ ਹੋਰ ਗੰਭੀਰ ਅਪਰਾਧਾਂ ਲਈ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News