ਆਸਟ੍ਰੇਲੀਆ ਜੰਗਲੀ ਅੱਗ ਤੇ ਜਲਵਾਯੂ ਪਰਿਵਰਤਨ ਤੋਂ ਪਰੇਸ਼ਾਨ ਲੋਕਾਂ ਨੇ ਕੀਤਾ ਪ੍ਰਦਰਸ਼ਨ

01/11/2020 11:51:02 AM

ਸਿਡਨੀ— ਆਸਟ੍ਰੇਲੀਆ 'ਚ ਵਧਦੀ ਅੱਗ ਦੀਆਂ ਘਟਨਾਵਾਂ, ਪ੍ਰਦੂਸ਼ਣ, ਕਰੋੜਾਂ ਜੰਗਲੀ ਜਾਨਵਰਾਂ ਦੀ ਮੌਤ ਤੇ ਜਾਇਦਾਦ ਦੇ ਨੁਕਸਾਨ ਨੂੰ ਲੈ ਕੇ ਲੋਕਾਂ ਦਾ ਗੁੱਸਾ ਭੜਕ ਗਿਆ ਹੈ। ਸ਼ੁੱਕਰਵਾਰ ਨੂੰ ਸਿਡਨੀ 'ਚ ਕਲਾਈਮੇਟ ਚੇਂਜ ਨੂੰ ਲੈ ਕੇ ਪ੍ਰਦਰਸ਼ਨ ਹੋਇਆ। ਲੋਕ ਘਰ ਛੱਡ ਕੇ ਸੁਰੱਖਿਅਤ ਥਾਂ ਜਾਣ ਦੇ ਹੁਕਮਾਂ ਨਾਲ ਵੀ ਨਾਰਾਜ਼ ਹਨ। ਉਨ੍ਹਾਂ ਨੇ ਪੀ. ਐੱਮ. ਸਕੌਟ ਮੌਰੀਸਨ 'ਤੇ ਵਾਤਾਵਰਣ ਸੁਰੱਖਿਆ ਨੂੰ ਲੈ ਕੇ ਲਾਪਰਵਾਹੀ ਵਰਤਣ ਦੇ ਦੋਸ਼ ਲਗਾਏ ਹਨ।

PunjabKesari

ਸ਼ੁੱਕਰਵਾਰ ਨੂੰ ਸਿਡਨੀ, ਮੈਲਬੌਰਨ, ਕੈਨਬਰਾ, ਬ੍ਰਿਸਬੇਨ ਅਤੇ ਐਡੀਲੇਡ 'ਚ ਵੱਡੀ ਗਿਣਤੀ 'ਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਕੀਤਾ। ਲੋਕਾਂ ਨੇ ਹੱਥਾਂ 'ਚ ਬੋਰਡ ਫੜੇ ਹੋਏ ਸਨ, ਜਿਸ 'ਤੇ ਪ੍ਰਧਾਨ ਮੰਤਰੀ ਮੌਰੀਸਨ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ 'ਅੱਗ ਲਈ ਪ੍ਰਧਾਨ ਮੰਤਰੀ ਨੂੰ ਧੰਨਵਾਦ', 'ਸਾਡਾ ਸਾਹ ਘੁੱਟ ਰਿਹਾ ਹੈ', 'ਈਕੋਸਾਈਡ' ਆਦਿ ਲਿਖੇ ਹੋਏ ਸਨ। ਲੋਕਾਂ ਦਾ ਦੋਸ਼ ਹੈ ਕਿ ਪ੍ਰਧਾਨ ਮੰਤਰੀ ਜਲਵਾਯੂ ਪਰਿਵਰਤਨ ਦੇ ਮੁੱਦੇ ਨੂੰ ਲੈ ਕੇ ਲਾਪਰਵਾਹੀ ਵਰਤ ਰਹੇ ਹਨ।ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਦੁਨੀਆ ਦਾ ਸਭ ਤੋਂ ਵੱਡਾ ਕੋਲਾ ਐਕਸਪੋਰਟਰ ਹੈ। ਇਸ ਮੁੱਦੇ ਨੂੰ ਲੈ ਕੇ ਵੀ ਲੋਕਾਂ ਨੇ ਮੌਰੀਸਨ ਨੂੰ ਘੇਰਿਆ। ਮੈਲਬੌਰਨ 'ਚ ਮੀਂਹ ਦੌਰਾਨ ਵੱਡੀ ਗਿਣਤੀ 'ਚ ਲੋਕ ਵਿਰੋਧ ਪ੍ਰਦਰਸ਼ਨ ਕਰਨ ਲਈ ਪੁੱਜੇ ਸਨ।


Related News