ਬਰਮਿੰਘਮ 'ਚ ਭਾਰਤੀ ਕੌਂਸਲੇਟ ਜਨਰਲ ਦੇ ਦਫਤਰ ਅੱਗੇ ਕਿਸਾਨਾਂ ਦੇ ਹੱਕ ’ਚ ਮੁਜ਼ਾਹਰਾ

Tuesday, Feb 27, 2024 - 11:50 AM (IST)

ਬਰਮਿੰਘਮ 'ਚ ਭਾਰਤੀ ਕੌਂਸਲੇਟ ਜਨਰਲ ਦੇ ਦਫਤਰ ਅੱਗੇ ਕਿਸਾਨਾਂ ਦੇ ਹੱਕ ’ਚ ਮੁਜ਼ਾਹਰਾ

ਲੰਡਨ (ਸਰਬਜੀਤ ਸਿੰਘ ਬਨੂੜ)- ਬਰਮਿੰਘਮ ਸਥਿਤ ਭਾਰਤੀ ਕੌਂਸਲੇਟ ਜਨਰਲ ਦੇ ਦਫਤਰ ਅੱਗੇ ਫੈੱਡਰੇਸ਼ਨ ਆਫ ਸਿੱਖ ਆਰਗੇਨਾਈਜਸ਼ਨਜ਼ ਯੂ.ਕੇ. ਦੇ ਸੱਦੇ ’ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਵਿਚ ਕਿਸਾਨ ਅੰਦੋਲਨ, ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਿੰਘਾਂ, ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੇ ਹੱਕ ਵਿਚ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ। ਇਸ ਮੌਕੇ ਆਪਣੀਆਂ ਹੱਕੀ ਆਰਥਿਕ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਨਿਹੱਥੇ ਕਿਸਾਨਾਂ ’ਤੇ ਪੁਲਸ ਵਲੋਂ ਕੀਤੀ ਗੋਲੀਬਾਰੀ, ਹੰਝੂ ਗੈਸ ਅਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ।

ਇਹ ਵੀ ਪੜ੍ਹੋ: ਕਰੋੜਾਂ ਦੀ ਨੌਕਰੀ ਛੱਡ ਕੇ UAE ਦੇ ਹਿੰਦੂ ਮੰਦਰ 'ਚ ਸੇਵਾ ਕਰਨਗੇ ਵਿਸ਼ਾਲ ਪਟੇਲ, ਜਾਣੋ ਵਜ੍ਹਾ?

ਜਰਮਨੀ ਦੇ ਸਿੱਖਾਂ ਨੇ ਵੀ ਕਿਸਾਨਾਂ ਦੇ ਹੱਕ ’ਚ ਕੀਤੀ ਆਵਾਜ਼ ਬੁਲੰਦ

ਜਰਮਨੀ ਦੇ ਸਿੱਖਾਂ ਨੇ ਵੀ ਭਾਰਤੀ ਕੌਂਸਲੇਟ ਫਰੈਂਕਫੋਰਟ ਦੇ ਸਾਹਮਣੇ ਦਿੱਲੀ ਸੰਘਰਸ਼ ਕਰਨ ਜਾ ਰਹੇ ਕਿਸਾਨਾਂ ਨੂੰ ਪੰਜਾਬ-ਹਰਿਆਣਾ ਬਾਰਡਰ ’ਤੇ ਰੋਕ ਕੇ ਉਨ੍ਹਾਂ ਉੱਪਰ ਜ਼ੁਲਮ ਕਰਨ, ਨੌਜਵਾਨ ਸ਼ੁਭਕਰਨ ਸਿੰਘ ਨੂੰ ਕਤਲ ਕਰਨ ਦੀ ਨਿਖੇਧੀ ਕਰਦਿਆਂ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਲਖਵਿੰਦਰ ਸਿੰਘ ਮੱਲੀ, ਬੱਬਰ ਖਾਲਸਾ ਜਰਮਨੀ ਭਾਈ ਅਵਤਾਰ ਸਿੰਘ ਬੱਬਰ, ਸਿੱਖ ਫੈੱਡਰੇਸ਼ਨ ਜਰਮਨੀ ਭਾਈ ਗੁਰਦਿਆਲ ਸਿੰਘ ਲਾਲੀ, ਗੁਰਦੁਆਰਾ ਦਸ਼ਮੇਸ਼ ਸਿੰਘ ਸਭਾ ਕਲੋਨ ਦੇ ਪ੍ਰਧਾਨ ਭਾਈ ਗੁਰਪਾਲ ਸਿੰਘ ਆਦਿ ਨੇ ਵੀ ਆਪਣੇ ਵਿਚਾਰ ਰੱਖੇ।

ਇਹ ਵੀ ਪੜ੍ਹੋ: ਇਹ ਕੀ ਆਖ ਗਏ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਸੋਸ਼ਲ ਮੀਡੀਆ 'ਤੇ ਹੋ ਰਹੇ ਟਰੋਲ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News