ਗਾਜ਼ਾ ਪੀਸ ਪਲਾਨ ਦੇ ਸਮਰਥਨ ’ਤੇ ਪਾਕਿ ’ਚ ਹਿੰਸਾ ਭੜਕੀ, ਝੜਪਾਂ ''ਚ 2 ਪ੍ਰਦਰਸ਼ਨਕਾਰੀਆਂ ਦੀ ਮੌਤ
Saturday, Oct 11, 2025 - 09:56 AM (IST)

ਇੰਟਰਨੈਸ਼ਨਲ ਡੈਸਕ- ਗਾਜ਼ਾ ਵਿਚ ਟਰੰਪ ਦੇ ਪੀਸ ਪਲਾਨ ਦਾ ਸਮਰਥਨ ਕਰਨ ਨੂੰ ਲੈ ਕੇ ਪਾਕਿਸਤਾਨ ਵਿਚ ਤਣਾਅ ਵਧ ਗਿਆ ਹੈ। ਕੱਟੜਪੰਥੀ ਇਸਲਾਮੀ ਪਾਰਟੀ ਤਹਿਰੀਕ-ਏ-ਲਬਬੈਕ ਪਾਕਿਸਤਾਨ (ਟੀ.ਏ.ਐੱਲ.ਪੀ.) ਨੇ ਇਸ ਕਾਰਨ ਸ਼ੁੱਕਰਵਾਰ ਪ੍ਰਦਰਸ਼ਨ ਕੀਤਾ।
ਉਨ੍ਹਾਂ ਅਮਰੀਕੀ ਦੂਤਘਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਨ੍ਹਾਂ ਦੀ ਪੁਲਸ ਨਾਲ ਝੜਪ ਹੋ ਗਈ। ਇਸ ਵਿਚ 2 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹਨ। ਟੀ.ਏ.ਐੱਲ.ਪੀ. ਅੱਜ ਇਸਲਾਮਾਬਾਦ ਵਿਚ ਮਾਰਚ ਕੱਢ ਰਹੀ ਹੈ। ਇਸ ਨੂੰ ਰੋਕਣ ਲਈ ਸਰਕਾਰ ਨੇ ਰਾਜਧਾਨੀ ਵੱਲ ਜਾਣ ਵਾਲੀਆਂ ਮੁੱਖ ਸੜਕਾਂ ਬੰਦ ਕਰ ਦਿੱਤੀਆਂ ਹਨ ਅਤੇ ਇਸਲਾਮਾਬਾਦ ਅਤੇ ਰਾਵਲਪਿੰਡੀ ਵਿਚ ਮੋਬਾਈਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸਕੂਲ 'ਚ ਅੱਤਵਾਦੀ ! ਪੁਲਸ ਨੇ ਪਾ ਲਿਆ ਘੇਰਾ, 6 ਨੂੰ ਕੀਤਾ ਢੇਰ, 3 ਜਵਾਨ ਵੀ ਹੋਏ ਸ਼ਹੀਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e