ਅਮਰੀਕਾ ''ਚ ਭਾਰਤੀ ਦੂਤਘਰ ਦੇ ਬਾਹਰ ਕਸ਼ਮੀਰ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ

Wednesday, Aug 07, 2019 - 01:40 PM (IST)

ਅਮਰੀਕਾ ''ਚ ਭਾਰਤੀ ਦੂਤਘਰ ਦੇ ਬਾਹਰ ਕਸ਼ਮੀਰ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ

ਵਾਸ਼ਿੰਗਟਨ— ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਵਾਪਸ ਲਏ ਜਾਣ ਖਿਲਾਫ ਇਥੇ ਭਾਰਤੀ ਦੂਤਘਰ ਦੇ ਬਾਹਰ ਪਾਕਿਸਤਾਨੀ-ਅਮਰੀਕੀ ਭਾਈਚਾਰੇ ਸਣੇ ਮੁਸਲਿਮ ਅਧਿਕਾਰ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਭਾਰਤ ਸਰਕਾਰ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਵਾਲੀ ਧਾਰਾ 370 ਨੂੰ ਹਟਾ ਕੇ ਸੂਬੇ ਨੂੰ ਦੋ ਕੇਂਦਰੀਸ਼ਾਸਤ ਪ੍ਰਦੇਸ਼ਾਂ, ਜੰਮੂ-ਕਸ਼ਮੀਰ ਤੇ ਲਦਾਖ 'ਚ ਵੰਡ ਦਿੱਤਾ।

ਪ੍ਰਦਰਸ਼ਨਕਾਰੀਆਂ ਨੇ ਮੰਗਲਵਾਰ ਨੂੰ ਪ੍ਰਦਰਸ਼ਨ ਦੌਰਾਨ ਭਾਰਤ 'ਤੇ ਕਸ਼ਮੀਰ 'ਚ ਮਨੁੱਖੀ ਅਧਿਕਾਰ ਦੇ ਉਲੰਘਣ ਦਾ ਦੋਸ਼ ਲਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਸੰਯੁਕਤ ਰਾਸ਼ਟਰ ਨੂੰ ਇਸ ਵਿਵਾਦਿਤ ਮੁੱਦੇ ਦੇ ਹੱਲ ਲਈ ਦਖਲ ਦੇਣ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਭਾਰਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਵਾਸ਼ਿੰਗਟਨ 'ਚ ਭਾਰਤੀ ਦੂਤਘਰ ਦੇ ਬਾਹਰ ਅਮਰੀਕੀ ਇਸਲਾਮਿਕ ਸਬੰਧਾਂ ਦੇ ਪ੍ਰੀਸ਼ਦ ਦੇ ਰਾਸ਼ਟਰੀ ਕਾਰਜਕਾਰੀ ਡਾਇਰੈਕਟਰ ਨਿਹਾਦ ਅਵਾਦ ਨੇ ਕਿਹਾ ਕਿ ਕਸ਼ਮੀਰ ਦੇ ਲੋਕ ਆਜ਼ਾਦੀ, ਆਪਣੇ ਅਧਿਕਾਰਾਂ ਤੇ ਨਿਆ ਦੇ ਹੱਕਦਾਰ ਹਨ। ਅਵਾਦ ਨੇ ਕਿਹਾ ਕਿ ਕਸ਼ਮੀਰ ਘਾਟੀ 'ਚ ਮਨੁੱਖੀ ਸੰਕਟ ਪੈਦਾ ਹੋ ਰਿਹਾ ਹੈ। ਵਿਦੇਸ਼ ਮੰਤਰਾਲੇ ਨੂੰ ਭਾਰਤ ਸਰਕਾਰ ਨੂੰ ਤੁਰੰਤ ਸੁਰੱਖਿਅਤ ਦਰਜੇ ਨੂੰ ਬਹਾਲ ਕਰਨ, ਕਰਫਿਊ ਹਟਾਉਣ ਤੇ ਸ਼ਾਂਤੀਪੂਰਨ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕਰਨੀ ਚਾਹੀਦੀ ਹੈ।

ਕਸ਼ਮੀਰ ਦੇ ਵੱਖਵਾਦੀ ਨੇਤਾ ਗੁਲਾਮ ਨਬੀ ਨੇ ਸ਼ਨੀਵਾਰ ਨੂੰ ਭਾਰਤੀ ਦੂਤਘਰ ਤੇ ਵਾਈਟ ਹਾਊਸ ਦੇ ਸਾਹਮਣੇ ਵੱਡੇ ਪੈਮਾਨੇ 'ਤੇ ਪ੍ਰਦਰਸ਼ਨ ਦਾ ਐਲਾਨ ਕੀਤਾ। ਨਬੀ ਪਾਕਿਸਤਾਨ ਦੀ ਖੂਫੀਆ ਏਜੰਸੀ ਆਈ.ਐੱਸ.ਆਈ. ਦੇ ਕਹਿਣ 'ਤੇ ਲਾਬਿੰਗ ਦੇ ਦੋਸ਼ਾਂ 'ਚ ਅਮਰੀਕਾ ਦੀ ਫੈਡਰਲ ਜੇਲ 'ਚ ਸਜ਼ਾ ਕੱਟ ਚੁੱਕੇ ਹਨ।


author

Baljit Singh

Content Editor

Related News