ਹੁਣ ਬੰਗਲਾਦੇਸ਼ ਦੇ ਰਾਸ਼ਟਰਪਤੀ ਖਿਲਾਫ ਸੜਕਾਂ ’ਤੇ ਉਤਰੇ ਵਿਦਿਆਰਥੀ

Wednesday, Oct 23, 2024 - 06:56 PM (IST)

ਢਾਕਾ (ਏਜੰਸੀ)- ਬੰਗਲਾਦੇਸ਼ ’ਚ ਸ਼ੇਖ ਹਸੀਨਾ ਦੀ ਸਰਕਾਰ ਦੇ ਖਿਲਾਫ ਵਿਰੋਧ-ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲੇ ਇਕ ਪ੍ਰਮੁੱਖ ਵਿਦਿਆਰਥੀ ਸੰਗਠਨ ਦੇ ਨਿਸ਼ਾਨੇ ’ਤੇ ਹੁਣ ਉਥੋਂ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁਦੀਨ ਆ ਗਏ ਹਨ। ਇਸ ਵਿਦਿਆਰਥੀ ਸੰਗਠਨ ਨੇ ਮੰਗਲਵਾਰ ਨੂੰ ਢਾਕਾ ਵਿਚ ਪ੍ਰਦਰਸ਼ਨ ਕੀਤਾ ਅਤੇ ਬੇਦਖਲ ਪ੍ਰਧਾਨ ਮੰਤਰੀ ਦੇ ਅਸਤੀਫੇ ’ਤੇ ਉਨ੍ਹਾਂ ਦੀ ਟਿੱਪਣੀ ਨੂੰ ਲੈ ਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਰਾਸ਼ਟਰਪਤੀ ਸ਼ਹਾਬੁਦੀਨ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਇਸ ਗੱਲ ਦਾ ਕੋਈ ਦਸਤਾਵੇਜ਼ੀ ਸਬੂਤ ਨਹੀਂ ਹੈ ਕਿ ਅਗਸਤ ਵਿਚ ਵਿਦਿਆਰਥੀਆਂ ਦੀ ਅਗਵਾਈ ਵਿਚ ਹੋਏ ਵੱਡੇ ਪੈਮਾਨੇ ’ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਦੇਸ਼ ਛੱਡ ਕੇ ਭੱਜਣ ਤੋਂ ਪਹਿਲਾਂ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ: ਉੱਤਰੀ ਕੋਰੀਆ ਨੇ ਰੂਸ ਭੇਜੇ ਆਪਣੇ ਫੌਜੀ; ਅਮਰੀਕੀ ਰੱਖਿਆ ਮੰਤਰੀ ਆਸਟਿਨ ਨੇ ਕੀਤੀ ਪੁਸ਼ਟੀ

ਭੇਦਭਾਵ ਵਿਰੋਧੀ ਵਿਦਿਆਰਥੀ ਅੰਦੋਲਨ, ਜਿਸ ਨੇ ਹਸੀਨਾ ਨੂੰ ਅਹੁਦੇ ਛੱਡਣ ਲਈ ਮਜਬੂਰ ਕਰ ਿਦੱਤਾ ਸੀ, ਦੇ ਆਗੂਆਂ ਨੇ ਢਾਕਾ ਵਿਚ ਮੰਗਲਵਾਰ ਨੂੰ ਕੇਂਦਰੀ ਸ਼ਹੀਦ ਮੀਨਾਰ ਦੇ ਸਾਹਮਣੇ ਰੈਲੀ ਕੀਤੀ ਅਤੇ ਮੁਹੰਮਦ ਸ਼ਹਾਬੁਦੀਨ ਦੇ ਅਸਤੀਫੇ ਦੀ ਮੰਗ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀ ਨੇਤਾ ਨਾਸਿਰ ਉਦੀਨ ਪਟਵਾਰੀ ਨੇ ਕਿਹਾ ਕਿ ਰਾਸ਼ਟਰਪਤੀ ਫਾਸ਼ੀਵਾਦ ਦੇ ਸਹਿਯੋਗੀ ਹਨ। ਉਹ ਨਸਲਕੁਸ਼ੀ ਦੇ ਹੱਕ ਵਿਚ ਸਨ। ਅਸੀਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰਦੇ ਹਾਂ। ਕੁਝ ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਕਿ ਰਾਸ਼ਟਰਪਤੀ ਵਿਰੁੱਧ ਮੁਹਿੰਮ ਚਲਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਦੀਵਾਲੀ ਦਾ ਜਸ਼ਨ, ਪੁਲਸ ਮੁਲਾਜ਼ਮਾਂ ਨੇ ਪਾਇਆ ਭੰਗੜਾ, ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News