ਪ੍ਰਦਰਸ਼ਨਕਾਰੀਆਂ ਨੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਦੀ ਆਸਟਰੇਲੀਆ ਯਾਤਰਾ ਦਾ ਕੀਤਾ ਵਿਰੋਧ

04/03/2017 1:10:38 PM

ਕੈਨਬਰਾ— ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਸੋਮਵਾਰ ਨੂੰ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੀ ਆਸਟਰੇਲੀਆ ਯਾਤਰਾ ਦਾ ਵਿਰੋਧ ਕੀਤਾ। ਪ੍ਰਦਰਸ਼ਨਕਾਰੀਆਂ ਨੇ ਅਫਗਾਨਿਸਤਾਨ ਦੀ ਸਰਕਾਰ ਤੋਂ ਉੱਥੇ ਘੱਟ ਗਿਣਤੀ ਹਜਾਰਾ ਜਾਤੀ ਭਾਈਚਾਰੇ ਵਿਰੁੱਧ ਹੋ ਰਹੇ ਭੇਦਭਾਵ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਗਨੀ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਜਿਨ੍ਹਾਂ ਸ਼ਰਨਾਰਥੀਆਂ ਨੂੰ ਆਸਟਰੇਲੀਆ ਵਿਚ ਸ਼ਰਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਉਨ੍ਹਾਂ ਨੂੰ ਵਾਪਸ ਲੈਣ ਤੋਂ ਉਹ ਇਨਕਾਰ ਕਰਨ। 
ਪ੍ਰਦਰਸ਼ਨਕਾਰੀ ਗਵਰਨਮੈਂਟ ਹਾਊਸ ਦੇ ਬਾਹਰ ਇਕੱਠੇ ਹੋਏ ਸਨ। ਇਸ ੇਥਾਂ ''ਤੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਆਸਟਰੇਲੀਆ ਦੇ ਗਵਰਨਰ ਜਨਰਲ ਪੀਟਰ ਕਾਸਗਰੋਵ ਨਾਲ ਮੁਲਾਕਾਤ ਕੀਤੀ ਹੈ। ਹਜਾਰਾ ਪ੍ਰਦਰਸ਼ਨਕਾਰੀ ਬਰਾਤ ਅਲੀ ਬਤੂਰ ਨੇ ਦੱਸਿਆ ਕਿ ਅਫਗਾਨਿਸਤਾਨ ਵਿਚ ਹਜਾਰਾ ਭਾਈਚਾਰੇ ਦੇ ਲੋਕਾਂ ਲਈ ਸੁਰੱਖਿਆ ਦੇ ਹਾਲਾਤ ਕਾਫੀ ਖਰਾਬ ਹੋ ਚੁੱਕੇ ਹਨ। ਅਫਗਾਨਿਸਤਾਨ ਸਰਕਾਰ ਅਜਿਹੇ ਲੋਕਾਂ ਨੂੰ ਵਾਪਸ ਲੈਣਾ ਜਾਰੀ ਰੱਖ ਰਹੀ ਹੈ, ਜਿਨ੍ਹਾਂ ਨੂੰ ਆਸਟਰੇਲੀਆ ਨੇ ਸ਼ਰਨ ਦੇਣ ਤੋਂ ਇਨਕਾਰ ਕੀਤਾ ਹੈ। ਬਤੂਰ ਨੇ ਦੱਸਿਆ ਕਿ ਅਫਗਾਨਿਸਤਾਨ ਨੇ ਆਸਟਰੇਲੀਆ ਨਾਲ ਮਿਲ ਕੇ ਸਾਲ 2011 ''ਚ ਇਕ ਸਹਿਮਤੀ ਪੱਤਰ ''ਤੇ ਦਸਤਖ਼ਤ ਕੀਤੇ ਸਨ, ਜੋ ਸ਼ਰਨ ਚਾਹੁਣ ਵਿਚ ਅਸਫਲ ਰਹੇ ਅਫਗਾਨ ਸ਼ਰਨਾਰਥੀਆਂ ਨੂੰ ਸਵੀਕਾਰ ਕਰਨ ਨਾਲ ਜੁੜਿਆ ਸੀ। ਬਤੂਰ ਨੇ ਕਿਹਾ, ''''ਕਿਸੇ ਵੀ ਜ਼ਬਰਨ ਦੇਸ਼ ਵਾਪਸੀ ''ਤੇ ਰੋਕ ਹੋਣੀ ਚਾਹੀਦੀ ਹੈ।''''
ਦੱਸਣ ਯੋਗ ਹੈ ਕਿ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਐਤਵਾਰ ਨੂੰ ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਪਹੁੰਚੇ ਹਨ। ਇਹ ਅਫਗਾਨਿਸਤਾਨ ਦੇ ਰਾਸ਼ਟਰਪਤੀ ਦਾ ਪਹਿਲਾ ਆਸਟਰੇਲੀਆ ਦੌਰਾ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਨੇ ਕਿਹਾ ਕਿ ਇਹ ਯਾਤਰਾ ਦੋਹਾਂ ਦੇਸ਼ਾਂ ਵਿਚਾਲੇ ਮਜ਼ਬੂਤ ਸੰਬੰਧਾਂ ਨੂੰ ਦਰਸਾਉਂਦੀ ਹੈ। ਮੈਲਕਮ ਨੇ ਇਕ ਬਿਆਨ ''ਚ ਕਿਹਾ, ''''ਇਸ ਦੌਰੇ ਦੌਰਾਨ ਸਾਡੀ ਗੱਲਬਾਤ ਅਫਗਾਨਿਸਤਾਨ ਨੂੰ ਵਧ ਖੁਸ਼ਹਾਲ, ਸੁਰੱਖਿਅਤ ਅਤੇ ਆਤਮ-ਨਿਰਭਰ ਬਣਾਉਣ ਦੀਆਂ ਉਸ ਦੀਆਂ ਕੋਸ਼ਿਸ਼ਾਂ ਵਿਚ ਸੁਰੱਖਿਆ ਅਤੇ ਵਿਕਾਸ ਸੰਬੰਧੀ ਸਹਿਯੋਗ ''ਤੇ ਕੇਂਦਰਿਤ ਹੋਵੇਗੀ।''''

Tanu

News Editor

Related News