''ਕਿਸੇ ਨੂੰ ਨਹੀਂ ਬਖ਼ਸ਼ਾਂਗੇ..!'' ਭੰਨ੍ਹ-ਤੋੜ ਤੇ ਹਿੰਸਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਰਾਸ਼ਟਰਪਤੀ ਮੈਕਰੋਂ ਨੇ ਦੇ''ਤੀ Warning

Monday, Oct 19, 2026 - 10:51 AM (IST)

''ਕਿਸੇ ਨੂੰ ਨਹੀਂ ਬਖ਼ਸ਼ਾਂਗੇ..!'' ਭੰਨ੍ਹ-ਤੋੜ ਤੇ ਹਿੰਸਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਰਾਸ਼ਟਰਪਤੀ ਮੈਕਰੋਂ ਨੇ ਦੇ''ਤੀ Warning

ਇੰਟਰਨੈਸ਼ਨਲ ਡੈਸਕ- ਫਰਾਂਸ 'ਚ ਮਹਿੰਗਾਈ, ਪੜ੍ਹਾਈ ਦੇ ਹੇਠਾਂ ਡਿੱਗਦੇ ਪੱਧਰ ਤੇ ਵਧਦੀਆਂ ਤੇਲ ਕੀਮਤਾਂ ਖ਼ਿਲਾਫ਼ ਹੋਏ ਹਿੰਸਕ ਪ੍ਰਦਰਸ਼ਨਾਂ, ਅੱਗਜ਼ਨੀ ਅਤੇ ਲੁੱਟ-ਖੋਹ ਕਾਰਨ ਦੇਸ਼ 'ਚ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ। ਲੱਖਾਂ ਲੋਕ ਸੜਕਾਂ 'ਤੇ ਉਤਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ, ਜਦਕਿ ਕਈ ਥਾਈਂ ਅੱਗ ਲਗਾਏ ਜਾਣ ਅਤੇ ਲੁੱਟ-ਖਸੁੱਟ ਦੀਆਂ ਖ਼ਬਰਾਂ ਵੀ ਮਿਲੀਆਂ ਹਨ।

ਇਨ੍ਹਾਂ ਪ੍ਰਦਰਸ਼ਨਾਂ ਵਿਚਾਲੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਦੇਸ਼ ਨੂੰ ਸੰਬੋਧਨ ਕੀਤਾ ਹੈ। ਮੈਕਰੋਂ ਨੇ ਹਿੰਸਾ 'ਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦਾ ਅਹਿਦ ਲਿਆ ਹੈ, ਜਦਕਿ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਦੇ ਹੱਲ ਲਈ ਕਈ ਵੱਡੀਆਂ ਨੀਤੀਗਤ ਪਹਿਲਕਦਮੀਆਂ ਦਾ ਐਲਾਨ ਕੀਤਾ ਹੈ।

PunjabKesari

ਰਾਸ਼ਟਰਪਤੀ ਮੈਕਰੋਂ ਨੇ ਸਪੱਸ਼ਟ ਕੀਤਾ ਹੈ ਕਿ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਲੇ ਨਾਗਰਿਕਾਂ ਅਤੇ ਲੁੱਟਮਾਰ ਤੇ ਹਿੰਸਾ ਕਰਨ ਵਾਲੇ ਦੰਗਾਕਾਰੀਆਂ 'ਚ ਫ਼ਰਕ ਸਮਝਣਾ ਜ਼ਰੂਰੀ ਹੈ। ਹਿੰਸਕ ਘਟਨਾਵਾਂ ਤੋਂ ਬਾਅਦ ਹੁਣ ਤੱਕ 2400 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਮੈਕਰੋਂ ਨੇ ਕਿਹਾ ਕਿ ਪਰਸ਼ੀਅਨ ਗਲਫ਼ 'ਚ ਚੱਲ ਰਹੀ ਜੰਗ ਕਾਰਨ ਫਰਾਂਸ ਅਤੇ ਹੋਰ ਯੂਰਪੀਅਨ ਦੇਸ਼ਾਂ 'ਚ ਤੇਲ ਦੀਆਂ ਕੀਮਤਾਂ ਵਧੀਆਂ ਹਨ, ਜਿਸ 'ਚ ਫਰਾਂਸ ਦੀ ਕੋਈ ਭੂਮਿਕਾ ਨਹੀਂ ਹੈ। ਤੇਲ ਅਤੇ ਗੈਸ ਦੀ ਸਪਲਾਈ ਯਕੀਨੀ ਬਣਾਉਣ ਅਤੇ ਕੀਮਤਾਂ ਘਟਾਉਣ ਲਈ ਮੈਕਰੋਂ ਸੋਮਵਾਰ ਸਵੇਰੇ ਖਾੜੀ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋ ਰਹੇ ਹਨ, ਜਦਕਿ ਪ੍ਰਧਾਨ ਮੰਤਰੀ ਸੇਬਾਸਟੀਅਨ ਲੇਕੋਰਨੂ ਤੇਲ ਕੰਪਨੀਆਂ ਨਾਲ ਮਿਲ ਕੇ ਆਮ ਜਨਤਾ ਨੂੰ ਰਾਹਤ ਦਿਵਾਉਣ ਦੀ ਕੋਸ਼ਿਸ਼ ਕਰਨਗੇ।

PunjabKesari

ਇਸ ਤੋਂ ਇਲਾਵਾ ਸਕੂਲ ਅਤੇ ਯੂਨੀਵਰਸਿਟੀ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਦੇਖਦੇ ਹੋਏ ਇਸੇ ਹਫ਼ਤੇ ਤੋਂ ਇੱਕ ਵਿਆਪਕ ਗੱਲਬਾਤ ਸ਼ੁਰੂ ਕੀਤੀ ਜਾ ਰਹੀ ਹੈ। ਸਿੱਖਿਆ ਮੰਤਰਾਲੇ ਵੱਲੋਂ ਸ਼ੁਰੂ ਕੀਤੇ ਗਏ ਪਲੇਟਫਾਰਮ 'ਤੇ 1,00,000 ਤੋਂ ਵੱਧ ਸੁਝਾਅ ਪ੍ਰਾਪਤ ਹੋਏ ਹਨ।

ਪ੍ਰਧਾਨ ਮੰਤਰੀ ਦੀ ਅਗਵਾਈ 'ਚ ਇੱਕ 'ਕ੍ਰਾਈਸਿਸ ਯੂਨਿਟ' ਬਣਾਈ ਗਈ ਹੈ ਜੋ ਦੰਗਿਆਂ ਦੌਰਾਨ ਨੁਕਸਾਨੀਆਂ ਗਈਆਂ ਦੁਕਾਨਾਂ ਅਤੇ ਵਪਾਰੀਆਂ ਨੂੰ ਤੁਰੰਤ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਸਥਾਨਕ ਅਧਿਕਾਰੀਆਂ ਨੂੰ ਲੋੜ ਪੈਣ 'ਤੇ ਜਨਤਕ ਇਕੱਠ 'ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਗਏ ਹਨ।

PunjabKesari

ਮੈਕਰੋਂ ਨੇ ਕੱਟੜਪੰਥੀ ਅਤੇ ਅਪਰਾਧੀ ਅਨਸਰਾਂ ਵੱਲੋਂ ਕੀਤੀ ਗਈ ਹਿੰਸਾ, ਲਿਮੋਜਿਸ ਟਾਊਨ ਹਾਲ ਨੂੰ ਅੱਗ ਲਗਾਉਣ, ਲਿਓਨ ਟੂਰਿਸਟ ਆਫ਼ਿਸ ਦੀ ਤਬਾਹੀ ਅਤੇ ਮਾਰਸੇਈ 'ਚ ਲੁੱਟ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ, "ਕੋਈ ਵੀ ਵਜ੍ਹਾ ਇਸ ਹਿੰਸਾ ਤੇ ਲੁੱਟ-ਖੋਹ ਨੂੰ ਜਾਇਜ਼ ਨਹੀਂ ਠਹਿਰਾ ਸਕਦੀ। ਅੱਜ ਅਸੀਂ ਸਾਰੇ ਗੁੱਸਾ ਅਤੇ ਸ਼ਰਮ ਮਹਿਸੂਸ ਕਰ ਰਹੇ ਹਾਂ। ਜਿਨ੍ਹਾਂ ਨੇ ਤਬਾਹੀ ਮਚਾਈ ਹੈ, ਉਨ੍ਹਾਂ ਨੂੰ ਨੁਕਸਾਨ ਦੀ ਭਰਪਾਈ ਕਰਨੀ ਪਵੇਗੀ, ਜਿਨ੍ਹਾਂ ਨੇ ਲੁੱਟਿਆ ਹੈ ਉਨ੍ਹਾਂ ਨੂੰ ਪੈਸੇ ਮੋੜਨੇ ਪੈਣਗੇ ਅਤੇ ਜਿਨ੍ਹਾਂ ਨੇ ਦੇਸ਼ ਦੀ ਸਾਖ਼ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ ਉਨ੍ਹਾਂ ਨੂੰ ਅਦਾਲਤਾਂ 'ਚ ਜਵਾਬ ਦੇਣਾ ਪਵੇਗਾ।" ਮੈਕਰੋਂ ਨੇ ਦੱਸਿਆ ਕਿ ਸਰਕਾਰੀ ਵਕੀਲਾਂ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ, ਗ੍ਰਹਿ ਮੰਤਰੀ ਲੋਰੈਂਟ ਨੂਨੇਜ਼ ਨੂੰ ਇੰਟੈਲੀਜੈਂਸ ਖਾਮੀਆਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ।

PunjabKesari

ਜ਼ਿਕਰਯੋਗ ਹੈ ਕਿ ਫਰਾਂਸ 'ਚ 6 ਮਹੀਨਿਆਂ ਬਾਅਦ ਰਾਸ਼ਟਰਪਤੀ ਚੋਣਾਂ ਹੋਣ ਜਾ ਰਹੀਆਂ ਹਨ। ਮੈਕਰੋਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ 'ਤੇ ਹਿੰਸਾ ਫੈਲਾ ਕੇ ਰਾਜਨੀਤਿਕ ਰੋਟੀਆਂ ਸੇਕਣ ਵਾਲੇ ਅਨਸਰਾਂ ਹੱਥੋਂ ਗੁੰਮਰਾਹ ਨਾ ਹੋਣ। ਉਨ੍ਹਾਂ ਕਿਹਾ ਕਿ ਫਰਾਂਸ ਇੱਕ ਮਹਾਨ ਲੋਕਤੰਤਰ ਹੈ ਅਤੇ ਭਵਿੱਖ ਦੇ ਫੈਸਲੇ ਸ਼ਾਂਤੀਪੂਰਵਕ ਗੱਲਬਾਤ ਅਤੇ ਵੋਟਾਂ ਰਾਹੀਂ ਹੋਣੇ ਚਾਹੀਦੇ ਹਨ, ਨਾ ਕਿ ਹਿੰਸਾ ਅਤੇ ਭੰਨ-ਤੋੜ ਰਾਹੀਂ।

ਇਹ ਵੀ ਪੜ੍ਹੋ- ਚਰਚ 'ਚ ਪ੍ਰੇਅਰ ਕਰਦੇ ਸਮੇਂ ਪਾਦਰੀ 'ਤੇ ਆ ਡਿੱਗਾ Cross ! ਇਕੁਆਡੋਰੀਅਨ ਫਾਦਰ ਪੈਟ੍ਰੀਸ਼ੀਓ ਦੀ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News