ਕੁਵੈਤ 'ਚ ਨੂਪੁਰ ਖ਼ਿਲਾਫ਼ ਪ੍ਰਦਰਸ਼ਨ ਪ੍ਰਵਾਸੀਆਂ ਨੂੰ ਪਿਆ ਮਹਿੰਗਾ, ਵੀਜ਼ੇ ਰੱਦ ਅਤੇ ਕੀਤਾ ਜਾਵੇਗਾ ਡਿਪੋਰਟ

06/13/2022 1:19:00 PM

ਕੁਵੈਤ ਸਿਟੀ (ਬਿਊਰੋ) ਨੂਪੁਰ ਸ਼ਰਮਾ 'ਤੇ ਖਾੜੀ ਦੇਸ਼ਾਂ 'ਚ ਭਾਰੀ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਕੁਵੈਤ ਨੇ ਹੁਣ ਪੈਗੰਬਰ ਵਿਵਾਦ 'ਚ ਆਪਣੇ ਦੇਸ਼ 'ਚ ਪ੍ਰਦਰਸ਼ਨ ਕਰ ਰਹੇ ਪ੍ਰਵਾਸੀ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਬਾਹਰ ਕੱਢਣ ਦਾ ਫ਼ੈਸਲਾ ਕੀਤਾ ਹੈ। ਕੁਵੈਤ ਨੇ ਕਿਹਾ ਹੈ ਕਿ ਉਹ ਪੈਗੰਬਰ ਨੂੰ ਲੈ ਕੇ ਨੂਪੁਰ ਸ਼ਰਮਾ ਦਾ ਵਿਰੋਧ ਕਰ ਰਹੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਬਾਹਰ ਕਰਨ ਜਾ ਰਿਹਾ ਹੈ। ਕੁਵੈਤ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਕਰਕੇ ਦੇਸ਼ ਦੇ ਕਾਨੂੰਨ ਅਤੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇੱਕ ਪਾਸੇ ਜਿੱਥੇ ਕੁਵੈਤ ਵਿਰੋਧ ਪ੍ਰਦਰਸ਼ਨਾਂ 'ਤੇ ਸਖ਼ਤ ਕਾਰਵਾਈ ਕਰ ਰਿਹਾ ਹੈ, ਉੱਥੇ ਹੀ ਭਾਰਤ ਵਿੱਚ ਯੂਪੀ ਤੋਂ ਲੈ ਕੇ ਬੰਗਾਲ ਤੱਕ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਭਾਰਤ ਵਿੱਚ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਰਕਾਰੀ ਕਾਰਵਾਈ ਦਾ ਵਿਰੋਧ ਹੋ ਰਿਹਾ ਹੈ।

ਅਰਬ ਟਾਈਮਜ਼ ਦੀ ਰਿਪੋਰਟ ਮੁਤਾਬਕ ਕੁਵੈਤ ਦੇ ਕਾਨੂੰਨ ਮੁਤਾਬਕ ਵੱਡੀ ਗਿਣਤੀ 'ਚ ਭਾਰਤੀ ਅਤੇ ਪਾਕਿਸਤਾਨੀ ਕੁਵੈਤ 'ਚ ਕੰਮ ਕਰਦੇ ਹਨ ਅਤੇ ਪ੍ਰਵਾਸੀਆਂ 'ਤੇ ਕੁਵੈਤ 'ਚ ਪ੍ਰਦਰਸ਼ਨ ਕਰਨ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੁਵੈਤ ਅਧਿਕਾਰੀ ਪ੍ਰਦਰਸ਼ਨ ਕਰ ਰਹੇ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਪ੍ਰਕਿਰਿਆ ਵਿੱਚ ਹਨ ਅਤੇ ਫਿਰ ਉਨ੍ਹਾਂ ਨੂੰ ਦੇਸ਼ ਨਿਕਾਲੇ ਕੇਂਦਰ ਭੇਜਿਆ ਜਾਵੇਗਾ ਜਿੱਥੋਂ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਭੇਜ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਹੁਣ ਇਹ ਲੋਕ ਦੁਬਾਰਾ ਕਦੇ ਕੁਵੈਤ ਨਹੀਂ ਆ ਸਕਣਗੇ।ਇਹਨਾਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ।

ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ਸ਼ੁਰੂ
ਕੁਵੈਤ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਪ੍ਰਵਾਸੀਆਂ ਨੂੰ ਕੁਵੈਤ ਦੇ ਕਾਨੂੰਨ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਤੋਂ ਦੂਰ ਰਹਿਣਾ ਹੋਵੇਗਾ। ਇਸ ਦੌਰਾਨ ਰਿਪੋਰਟ 'ਚ ਕਿਹੜੇ ਦੇਸ਼ਾਂ ਦੇ ਨਾਗਰਿਕ ਸਨ, ਇਸ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ਫਹਿਲ ਇਲਾਕੇ 'ਚ ਪ੍ਰਦਰਸ਼ਨ ਕੀਤਾ ਅਤੇ ਨੂਪੁਰ ਸ਼ਰਮਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਘਟਨਾ ਦੀ ਕਥਿਤ ਵੀਡੀਓ ਵਿੱਚ 40 ਤੋਂ ਵੱਧ ਲੋਕ ਨੂਪੁਰ ਸ਼ਰਮਾ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦੇ ਦਿਖਾਈ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਪ੍ਰਦਰਸ਼ਨਕਾਰੀਆਂ ਵਿੱਚ ਭਾਰਤੀਆਂ ਤੋਂ ਇਲਾਵਾ ਪਾਕਿਸਤਾਨੀ ਅਤੇ ਬੰਗਲਾਦੇਸ਼ੀ ਵੀ ਸ਼ਾਮਲ ਸਨ।

 

ਕੁਵੈਤ ਦੇ ਪ੍ਰਸ਼ਾਸਨ ਨੇ ਕਿਹਾ ਕਿ ਉਹ ਇਸ ਕਾਰਵਾਈ ਰਾਹੀਂ ਇੱਕ ਮਿਸਾਲ ਕਾਇਮ ਕਰਨਾ ਚਾਹੁੰਦੇ ਹਨ ਤਾਂ ਜੋ ਭਵਿੱਖ ਵਿੱਚ ਕੋਈ ਵੀ ਪ੍ਰਵਾਸੀ ਮਜ਼ਦੂਰ ਅਜਿਹੀ ਗਤੀਵਿਧੀ ਵਿੱਚ ਸ਼ਾਮਲ ਨਾ ਹੋਵੇ। ਦੱਸਿਆ ਜਾ ਰਿਹਾ ਹੈ ਕਿ ਕੁਵੈਤ ਦੀ ਸਰਕਾਰ ਇਸ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੇ ਆਪਣੇ ਨਾਗਰਿਕਾਂ 'ਤੇ ਵੀ ਕਾਰਵਾਈ ਕਰ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੁਵੈਤ ਖਾੜੀ ਦੇਸ਼ਾਂ ਵਿੱਚ ਭਾਰਤ ਦਾ ਸਭ ਤੋਂ ਪੁਰਾਣਾ ਭਾਈਵਾਲ ਹੈ। ਕੁਵੈਤ ਦੇ ਸ਼ਾਹੀ ਪਰਿਵਾਰ ਦਾ ਭਾਰਤ ਨਾਲ ਇਤਿਹਾਸਕ ਸਬੰਧ ਰਿਹਾ ਹੈ। ਕੋਰੋਨਾ ਵੇਵ ਦੌਰਾਨ, ਕੁਵੈਤ ਨੇ ਭਾਰਤ ਨੂੰ ਵੱਡੇ ਪੱਧਰ 'ਤੇ ਮੈਡੀਕਲ ਆਕਸੀਜਨ ਦੀ ਸਪਲਾਈ ਕੀਤੀ।

ਪੜ੍ਹੋ ਇਹ ਅਹਿਮ ਖ਼ਬਰ- ਬਾਈਡੇਨ ਦੀ ਆਪਣੀ ਪਾਰਟੀ 'ਚ ਲੋਕਪ੍ਰਿਅਤਾ ਘਟੀ, 2024 ਲਈ ਨਵੇਂ ਚਿਹਰੇ ਦੀ ਭਾਲ

ਨੂਪੁਰ ਦੇ ਬਿਆਨ 'ਤੇ ਭਾਰਤ ਨੇ ਦਰਜ ਕਰਾਇਆ ਸੀ ਵਿਰੋਧ
ਇਸ ਤੋਂ ਪਹਿਲਾਂ ਨੂਪੁਰ ਸ਼ਰਮਾ ਦੇ ਬਿਆਨ 'ਤੇ ਖਾੜੀ ਦੇਸ਼ਾਂ 'ਚ ਜ਼ਬਰਦਸਤ ਵਿਰੋਧ ਹੋਇਆ ਸੀ। ਇਸ ਤੋਂ ਬਾਅਦ ਕੁਵੈਤ ਨੇ ਭਾਰਤੀ ਰਾਜਦੂਤ ਨੂੰ ਤਲਬ ਕੀਤਾ ਸੀ ਅਤੇ ਨੂਪੁਰ ਸ਼ਰਮਾ ਦੀ ਟਿੱਪਣੀ ਦਾ ਵਿਰੋਧ ਕੀਤਾ ਸੀ। ਭਾਰਤ ਸਰਕਾਰ ਨੇ ਨੂਪੁਰ ਦੇ ਬਿਆਨਾਂ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਇਹ ਟਿੱਪਣੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਭਾਰਤ ਨੇ ਇਹ ਵੀ ਕਿਹਾ ਕਿ ਕੁਝ ਲੋਕ ਭਾਰਤ-ਕੁਵੈਤ ਸਬੰਧਾਂ ਵਿੱਚ ਦਰਾਰ ਪੈਦਾ ਕਰਨਾ ਚਾਹੁੰਦੇ ਹਨ, ਇਸ ਕਾਰਨ ਉਹ ਲੋਕਾਂ ਨੂੰ ਭੜਕਾ ਰਹੇ ਹਨ। ਭਾਰਤੀ ਰਾਜਦੂਤ ਨੇ ਕਿਹਾ ਕਿ ਭਾਜਪਾ ਦੇ ਮੁਅੱਤਲ ਬੁਲਾਰਿਆਂ ਦਾ ਬਿਆਨ ਭਾਰਤ ਸਰਕਾਰ ਦੀ ਰਾਏ ਨਹੀਂ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News