ਪਹਿਲਾਂ ਕੀਤਾ ਤਖ਼ਤਾਪਲਟ, ਹੁਣ ਮੁੜ ਸੜਕਾਂ ''ਤੇ ਉਤਰ ਆਏ ਲੋਕ, ਪੁਲਸ ਨਾਲ ਹੋਈਆਂ ਝੜਪਾਂ
Saturday, Oct 18, 2025 - 10:19 AM (IST)
ਇੰਟਰਨੈਸ਼ਨਲ ਡੈਸਕ- ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ਵਿਚ ਤਕਰੀਬਨ ਇਕ ਸਾਲ ਬਾਅਦ ਇਕ ਵਾਰ ਮੁੜ ਲੋਕ ਸੜਕਾਂ ’ਤੇ ਉਤਰ ਆਏ ਹਨ। ਜਿਨ੍ਹਾਂ ਲੋਕਾਂ ਨੇ ਪਿਛਲੇ ਸਾਲ ਸ਼ੇਖ ਹਸੀਨਾ ਸਰਕਾਰ ਵਿਰੁੱਧ ਅੰਦੋਲਨ ਕੀਤਾ ਸੀ, ਉਨ੍ਹਾਂ ਲੋਕਾਂ ਨੇ ਮੁਹੰਮਦ ਯੂਨੁਸ ਦੀ ਅਗਵਾਈ ਵਾਲੀ ਕਾਰਜਕਾਰੀ ਸਰਕਾਰ ਵਿਰੁੱਧ ਮੁੜ ਹੱਲਾ ਬੋਲ ਦਿੱਤਾ ਹੈ।
ਦਰਅਸਲ, ਇਹ ਪ੍ਰਦਰਸ਼ਨਕਾਰੀ ਅੰਤ੍ਰਿਮ ਸਰਕਾਰ ਦੇ ਨਵੇਂ ਰਾਜਨੀਤਿਕ ਚਾਰਟਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਮਹਾ-ਝੜਪ ਵੀ ਹੋਈ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਨਾ ਸਿਰਫ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਸਗੋਂ ਲਾਠੀਚਾਰਜ ਵੀ ਕੀਤਾ।
ਇਹ ਵੀ ਪੜ੍ਹੋ- 1,50,000 ਰੁਪਏ ਨੂੰ ਤੋਲਾ ਹੋਇਆ ਸੋਨਾ, ਬਾਜ਼ਾਰ 'ਚੋਂ ਹੋਇਆ ਗਾਇਬ
ਸ਼ੁੱਕਰਵਾਰ ਨੂੰ ਅੰਤ੍ਰਿਮ ਸਰਕਾਰ ਦੇ ਨਵੇਂ ਰਾਜਨੀਤਿਕ ਚਾਰਟਰ ਦੇ ਵਿਰੋਧ ਵਿਚ ਸੈਂਕੜੇ ਲੋਕ ਰਾਜਧਾਨੀ ਢਾਕਾ ਵਿਚ ਬੰਗਲਾਦੇਸ਼ ਦੀ ਸੰਸਦ ਕੰਪਲੈਕਸ ਦੇ ਬਾਹਰ ਜਮ੍ਹਾਂ ਹੋ ਗਏ ਅਤੇ ਉਥੇ ਵਿਰੋਧ ਪ੍ਰਦਰਸ਼ਨ ਕਰਨ ਲੱਗੇ। ਥੋੜ੍ਹੀ ਹੀ ਦੇਰ ਬਾਅਦ ਉਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਪੁਲਸ ਨਾਲ ਝੜਪ ਹੋ ਗਈ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਥਰੂ ਗੈਸ ਦੇ ਗੋਲੇ ਦਾਗ ਕੇ ਅਤੇ ਸਟਨ ਗ੍ਰੇਨੇਡ ਦੀ ਵਰਤੋਂ ਕਰ ਕੇ ਖਿੰਡਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪ੍ਰਦਰਸ਼ਨਕਾਰੀ ਨਹੀਂ ਭੱਜੇ ਤਾਂ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਗਿਆ।
ਇਹ ਵੀ ਪੜ੍ਹੋ- ਭਾਰਤੀ ਫ਼ੌਜ ਦੀ ਤਾਕਤ 'ਚ ਹੋਇਆ ਇਜ਼ਾਫ਼ਾ, ਨਾਗ MK-2 ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ
