ਪਾਕਿ ’ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ’ਤੇ ਇਟਲੀ ਦੇ ਸਿੱਖ ਭਾਈਚਾਰੇ ’ਚ ਰੋਸ

Wednesday, Aug 18, 2021 - 08:33 PM (IST)

ਪਾਕਿ ’ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ’ਤੇ ਇਟਲੀ ਦੇ ਸਿੱਖ ਭਾਈਚਾਰੇ ’ਚ ਰੋਸ

ਰੋਮ/ਇਟਲੀ (ਕੈਂਥ)-ਇਟਲੀ ’ਚ ਪਹਿਲੇ ਅਤੇ ਦੂਜੇ ਵਿਸ਼ਵ ਯੁੱਧ ’ਚ ਸਿੱਖ ਸ਼ਹੀਦ ਫ਼ੌਜੀਆਂ ਦੀਆਂ ਯਾਦਗਾਰਾਂ ਸਥਾਪਿਤ ਕਰਨ ਵਾਲੀ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਰਜਿ. ਇਟਲੀ ਵੱਲੋਂ ਬੀਤੇ ਦਿਨੀਂ ਪਾਕਿਸਤਾਨ ’ਚ ਸ਼ਰਾਰਤੀ ਅਨਸਰ ਵੱਲੋਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ, ਜਿਸ ਕਰਕੇ ਇਸ ਘਟਨਾ ਮਗਰੋਂ ਸਿੱਖ ਸੰਗਤਾਂ ’ਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਸ ਘਟਨਾ ਬਾਰੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ (ਰਜਿ.) ਦੇ ਅਹੁਦੇਦਾਰਾਂ ਪ੍ਰਿਥੀਪਾਲ ਸਿੰਘ, ਸਤਨਾਮ ਸਿੰਘ, ਸੇਵਾ ਸਿੰਘ ਫ਼ੌਜੀ, ਜਗਦੀਪ ਸਿੰਘ ਮੱਲ੍ਹੀ ਅਤੇ ਕੁਲਜੀਤ ਸਿੰਘ ਵੱਲੋਂ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ।

ਇਹ ਵੀ ਪੜ੍ਹੋ : ਸਾਬਕਾ ਰਾਸ਼ਟਰਪਤੀ ਕਰਜ਼ਈ ਨੇ ਤਾਲਿਬਾਨ ਦੇ ਸੀਨੀਅਰ ਨੇਤਾ ਨਾਲ ਕੀਤੀ ਮੁਲਾਕਾਤ

ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਅਜਿਹੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ’ਚ ਕੋਈ ਵੀ ਇਸ ਤਰ੍ਹਾਂ ਦੀ ਹਿਰਦੇ ਵਲੂੰਧਰੇ ਜਾਣ ਵਾਲੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਉਨ੍ਹਾਂ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਅਜਿਹੇ ਯੋਧੇ ਸਨ, ਜਿਨ੍ਹਾਂ ਤੋਂ ਮੁਗਲਾਂ ਦੇ ਯੋਧੇ ਅਖਵਾਉਣ ਵਾਲੇ ਵੀ ਥਰ-ਥਰ ਕੰਬਦੇ ਸਨ ਅਤੇ ਅਜਿਹੀ ਹਾਲਤ ’ਚ ਸਿੱਖ ਕੌਮ ਦੇ ਸ਼ੇਰੇ ਪੰਜਾਬ ਅਖਵਾਉਣ ਦਾ ਮਾਣ ਵੀ ਸਿਰਫ਼ ਤੇ ਸਿਰਫ਼ ਮਹਾਰਾਜਾ ਰਣਜੀਤ ਸਿੰਘ ਜੀ ਨੂੰ ਹੀ ਪ੍ਰਾਪਤ ਹੋਇਆ ਸੀ ਅਤੇ ਕੱਟੜਪੰਥੀਆ ਵੱਲੋਂ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਬੁੱਤ ਦੀ ਭੰਨ-ਤੋੜ ਕਰਨ ਨਾਲ ਦੇਸ਼ਾਂ-ਵਿਦੇਸ਼ਾਂ ’ਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ । ਇਸ ਮੌਕੇ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ (ਰਜਿ.) ਇਟਲੀ ਦੇ ਅਹੁਦੇਦਾਰਾਂ ਤੋਂ ਇਲਾਵਾ ਹੋਰ ਸੰਗਤਾਂ ਆਦਿ ਵੱਲੋਂ ਵੀ ਇਸ ਘਟਨਾ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਗਈ ਹੈ। 


author

Manoj

Content Editor

Related News