ਚੀਨ ''ਚ ਹੋਣ ਵਾਲੀਆਂ ਸਰਦ ਰੁੱਤ ਓਲੰਪਿਕ ਖੇਡਾਂ ਦੇ ਖ਼ਿਲਾਫ਼ ਯੂਰਪ ਦੇ ਕਈ ਸ਼ਹਿਰਾਂ ''ਚ ਪ੍ਰਦਰਸ਼ਨ

Friday, Jan 07, 2022 - 11:29 AM (IST)

ਚੀਨ ''ਚ ਹੋਣ ਵਾਲੀਆਂ ਸਰਦ ਰੁੱਤ ਓਲੰਪਿਕ ਖੇਡਾਂ ਦੇ ਖ਼ਿਲਾਫ਼ ਯੂਰਪ ਦੇ ਕਈ ਸ਼ਹਿਰਾਂ ''ਚ ਪ੍ਰਦਰਸ਼ਨ

ਬ੍ਰਸੇਲਜ਼ : ਦੁਨੀਆ ਭਰ ਵਿਚ ਉਈਗਰ ਮਨੁੱਖੀ ਅਧਿਕਾਰਾਂ ਦੇ ਮੁੱਦੇ ਨੂੰ ਲੈ ਕੇ ਚੀਨ ਦਾ ਵਿਰੋਧ ਵਧਦਾ ਜਾ ਰਿਹਾ ਹੈ। ਅਮਰੀਕਾ, ਬ੍ਰਿਟੇਨ ਸਮੇਤ ਕਈ ਦੇਸ਼ਾਂ ਨੇ ਉਈਗਰ ਨਸਲਕੁਸ਼ੀ ਨੂੰ ਲੈ ਕੇ ਚੀਨ ਦੀ ਰਾਜਧਾਨੀ ਬੀਜਿੰਗ 'ਚ ਹੋਣ ਵਾਲੀਆਂ ਸਰਦ ਰੁੱਤ ਓਲੰਪਿਕ ਖੇਡਾਂ ਦੇ ਡਿਪਲੋਮੈਟਿਕ ਬਾਈਕਾਟ ਦਾ ਐਲਾਨ ਕੀਤਾ ਹੈ। ਇਸ ਸਿਲਸਿਲੇ ਵਿਚ ਯੂਰਪ ਦੇ ਕਈ ਸ਼ਹਿਰਾਂ ਵਿਚ ਚੀਨ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਸ਼ਿਨਜਿਆਂਗ ਸੂਬੇ 'ਚ ਮੁਸਲਿਮ ਘੱਟ ਗਿਣਤੀਆਂ 'ਤੇ ਅੱਤਿਆਚਾਰਾਂ ਦੇ ਖ਼ਿਲਾਫ਼ ਆਗਾਮੀ ਸਰਦ ਰੁੱਤ ਓਲੰਪਿਕ ਦੇ ਬਾਈਕਾਟ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਕੈਨੇਡਾ 'ਚ ਭਾਰਤੀ ਮੂਲ ਦੀਆਂ ਕੁੜੀਆਂ ਨੂੰ ਦੇਹ ਵਪਾਰ ਲਈ ਕੀਤਾ ਜਾ ਰਿਹੈ ਮਜਬੂਰ

ਬੈਲਜੀਅਨ ਉਈਗਰ ਐਸੋਸੀਏਸ਼ਨ ਨੇ ਤਿੱਬਤ ਅਤੇ ਹਾਂਗਕਾਂਗ ਦੇ ਸਮੂਹਾਂ ਦੇ ਨਾਲ, ਯੂਰਪੀਅਨ ਯੂਨੀਅਨ ਦਫ਼ਤਰ ਦੇ ਸਾਹਮਣੇ ਬੀਜਿੰਗ ਸਰਦ ਰੁੱਤ ਓਲੰਪਿਕ ਦਾ ਵਿਰੋਧ ਕੀਤਾ ਅਤੇ ਬ੍ਰਸੇਲਜ਼ ਵਿਚ ਚੀਨੀ ਦੂਤਾਵਾਸ ਤੱਕ ਇਕ ਰੋਸ ਮਾਰਚ ਵੀ ਕੱਢਿਆ। ਐਂਟਵਰਪ, ਬ੍ਰਿਸਬੇਨ, ਬਰਲਿਨ, ਲੂਸਰਨ ਅਤੇ ਲੰਡਨ ਵਿਚ ਵੀ ਛੋਟੇ-ਛੋਟੇ ਪ੍ਰਦਰਸ਼ਨ ਕੀਤੇ ਗਏ। ਇਸ ਤੋਂ ਪਹਿਲਾਂ, ਬੈਲਜੀਅਮ ਦੇ ਸ਼ਹਿਰ ਐਂਟਵਰਪ ਵਿਚ ਸਥਾਨਕ ਉਈਗਰ ਭਾਈਚਾਰੇ ਨੇ ਚੀਨ ਦੇ ਸ਼ਿਨਜਿਆਂਗ ਸੂਬੇ ਵਿਚ ਉਈਗਰਾਂ ਵਿਰੁੱਧ ਬੀਜਿੰਗ ਦੀਆਂ ਕਾਰਵਾਈਆਂ ਦਾ ਵਿਰੋਧ ਕੀਤਾ ਅਤੇ ਆਗਾਮੀ ਬੀਜਿੰਗ ਸਰਦ ਰੁੱਤ ਓਲੰਪਿਕ ਖੇਡਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: NDP ਲੀਡਰ ਜਗਮੀਤ ਸਿੰਘ ਬਣੇ ਪਿਤਾ, ਪਤਨੀ ਨੇ ਦਿੱਤਾ ਧੀ ਨੂੰ ਜਨਮ

ਐਂਟਵਰਪ ਵਿਚ ਉਈਗਰ ਭਾਈਚਾਰੇ ਦੇ ਸਥਾਨਕ ਨੇਤਾਵਾਂ ਦੀ ਅਗਵਾਈ ਵਿਚ ਪ੍ਰਦਰਸ਼ਨਕਾਰੀਆਂ ਨੇ ਚੀਨ ਵਿਰੋਧੀ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਚੀਨੀ ਅਧਿਕਾਰੀਆਂ ਵੱਲੋਂ ਉਈਗਰ ਭਾਈਚਾਰੇ ਵਿਰੁੱਧ ਕੀਤੇ ਜਾ ਰਹੇ ਸਾਰੇ ਅੱਤਿਆਚਾਰਾਂ ਨੂੰ ਰੋਕਿਆ ਜਾਏ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰੇ ਯੂਰਪੀ ਦੇਸ਼ਾਂ ਨੂੰ ਬੀਜਿੰਗ 'ਚ ਹੋਣ ਵਾਲੀਆਂ ਸਰਦ ਰੁੱਤ ਓਲੰਪਿਕ ਖੇਡਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ। ਦੱਸ ਦੇਈਏ ਕਿ ਬੀਜਿੰਗ ਸਰਦ ਰੁੱਤ ਓਲੰਪਿਕ ਖੇਡਾਂ ਇਸ ਸਾਲ ਫਰਵਰੀ ਵਿਚ ਹੋਣ ਵਾਲੀਆਂ ਹਨ ਅਤੇ ਅਮਰੀਕਾ ਅਤੇ ਹੋਰ ਕਈ ਦੇਸ਼ਾਂ ਨੇ ਇਸ ਸਮਾਗਮ ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਦੇ ਬਾਈਕਾਟ ਦੀ ਮੰਗ ਵੀ ਵਧ ਰਹੀ ਹੈ।

ਇਹ ਵੀ ਪੜ੍ਹੋ: ਪਾਕਿਸਤਾਨ ਦੇ MP ਨੇ ਭਾਰਤ ਦੇ ਸੁਪਰਹਿੱਟ ਗਾਣੇ ‘ਟਿੱਪ ਟਿੱਪ ਬਰਸਾ ਪਾਣੀ’ ’ਤੇ ਕੀਤਾ ਜ਼ਬਰਦਸਤ ਡਾਂਸ (ਵੀਡੀਓ)

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News