ਰੋਮ ਵਿਖੇ ਯੂਕ੍ਰੇਨ ਹਮਲੇ ਦੇ ਵਿਰੋਧ ''ਚ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ

Sunday, Mar 06, 2022 - 10:17 PM (IST)

ਰੋਮ ਵਿਖੇ ਯੂਕ੍ਰੇਨ ਹਮਲੇ ਦੇ ਵਿਰੋਧ ''ਚ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ

ਰੋਮ ਇਟਲੀ (ਕੈਂਥ)-ਬੀਤੇ ਕੁਝ ਦਿਨਾਂ ਤੋਂ ਯੂਕ੍ਰੇਨ 'ਤੇ ਰੂਸ ਦੁਆਰਾ ਕੀਤੇ ਜਾ ਰਹੇ ਹਮਲੇ ਦੇ ਵਿਰੋਧ 'ਚ ਸਮੁੱਚੇ ਸੰਸਾਰ ਅੰਦਰ ਰੋਸ ਅਤੇ ਗੁੱਸੇ ਦੀ ਲਹਿਰ ਦਿਖਾਈ ਦੇ ਰਹੀ ਹੈ, ਕਿਉਂਕਿ ਇਸ ਜੰਗ ਚ, ਇਨਸਾਨੀਅਤ ਦਾ ਬਹੁਤ ਵੱਡਾ ਮਾਲੀ ਅਤੇ ਜਾਨੀ ਨੁਕਸਾਨ ਹੋ ਰਿਹਾ ਹੈ। ਲੋਕਾਂ ਵੱਲੋਂ ਆਪਣੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਦੂਸਰੇ ਦੇਸ਼ਾਂ ਦਾ ਰੁੱਖ ਕੀਤਾ ਜਾ ਰਿਹਾ ਹੈ ਤਾਂ ਜੋ ਬਾਕੀ ਰਹਿੰਦੀ ਜ਼ਿੰਦਗੀ ਨੂੰ ਸਕੂਨ ਨਾਲ ਬਿਤਾ ਸਕਣ।

PunjabKesari

ਇਹ ਵੀ ਪੜ੍ਹੋ : ਰੂਸੀ ਜੰਗ ਕਾਰਨ 'ਦੁਨੀਆ ਦੀ ਬ੍ਰੈੱਡ ਟੋਕਰੀ' 'ਤੇ ਮੰਡਰਾਉਣ ਲੱਗਾ ਖਤਰਾ

ਬੀਤੇ ਦਿਨ ਇਟਲੀ ਦੀ ਰਾਜਧਾਨੀ ਰੋਮ ਵਿਖੇ ਵੀ ਰੂਸ ਦੀ ਇਸ ਘਿਨਾਉਣੀ ਹਰਕਤ ਦੀ ਜਮ ਕੇ ਨਿੰਦਿਆਂ ਕੀਤੀ ਗਈ ਹੈ ਅਤੇ ਇਸ ਹਮਲੇ ਦੇ ਵਿਰੋਧ 'ਚ ਰੋਮ ਦੀ ਰਿਪੁਬਲਿਕ ਪਾਰਕ 'ਚ ਲਗਭਗ 50,000 ਦੇ ਕਰੀਬ ਲੋਕ ਇਕੱਠੇ ਹੋਏ, ਜਿਨ੍ਹਾਂ ਨੇ ਰੂਸ ਹਮਲੇ ਦੀ ਨਿਖੇਧੀ ਕਰਦਿਆਂ ਜੰਗ ਨੂੰ ਤੁਰੰਤ ਬੰਦ ਕਰਨ ਅਤੇ "ਸ਼ਾਂਤੀ" ਦੀ ਮੰਗ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ 'ਚ ਵੱਡੀ ਗਿਣਤੀ 'ਚ ਔਰਤਾਂ ਅਤੇ ਕਾਲਜਾਂ ਯੂਨੀਵਰਸਿਟੀਆਂ ਦੇ ਵਿਦਿਆਰਥੀ ਵੀ ਸ਼ਾਮਲ ਹੋਏ ਜਿਨ੍ਹਾਂ ਕਿ ਜੰਗ ਬੰਦ ਕਰਨ ਲਈ "ਸਟੌਪ ਪੁਤਿਨ,ਸਟੌਪ ਵਾਰ" ਵੀ ਵਾਂਨਟ ਪੀਸ" ਦੀਆਂ ਤਖਤੀਆ ਅਤੇ ਬੈਨਰ ਚੁੱਕੇ ਹੋਏ ਹਨ।

PunjabKesari

ਇਹ ਵੀ ਪੜ੍ਹੋ : ਯੂਕ੍ਰੇਨ ਤੋਂ ਹੁਣ ਤੱਕ 9 ਲੱਖ ਤੋਂ ਵੱਧ ਸ਼ਰਨਾਰਥੀ ਪਹੁੰਚੇ ਪੋਲੈਂਡ

ਪ੍ਰਦਸ਼ਨਕਾਰੀਆਂ ਦੁਆਰਾ ਪੁਤਿਨ ਖਿਲਾਫ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਮਨੁੱਖਤਾ ਦਾ ਵਿਨਾਸ਼ ਕਰਨ ਵਾਲੀ ਇਸ ਮਾਰੂ ਜੰਗ ਨੂੰ ਤੁਰੰਤ ਬੰਦ ਕੀਤੇ ਜਾਣ ਲਈ ਕਿਹਾ ਗਿਆ ਅਤੇ ਇਨਸਾਨੀਅਤ ਦੇ ਹੋ ਰਹੇ ਘਾਣ ਨੂੰ ਬੰਦ ਕੀਤਾ ਜਾਵੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਟਲੀ ਦੇ ਵੱਖ-ਵੱਖ ਇਲਾਕਿਆਂ 'ਚ ਸਮੂਹ ਧਰਮਾਂ ਦੇ ਲੋਕਾਂ ਨੇ ਸਾਂਝੇ ਤੌਰ 'ਤੇ ਕੈਂਡਲ ਮਾਰਚ ਅਤੇ ਸ਼ਾਂਤ ਮਾਈ ਢੰਗ ਨਾਲ ਇਸ ਜੰਗ ਨੂੰ ਰੋਕਣ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ।

PunjabKesari

ਇਹ ਵੀ ਪੜ੍ਹੋ :  ਜ਼ੇਲੇਂਸਕੀ ਨੇ ਯੂਕ੍ਰੇਨ ਨੂੰ ਨੋ-ਫਲਾਇੰਗ ਜ਼ੋਨ ਬਣਾਉਣ 'ਤੇ ਦਿੱਤਾ ਜ਼ੋਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News