ਜਾਰਜ ਦੀ ਮੌਤ ਦੇ ਵਿਰੋਧ ''ਚ ਵਾਸ਼ਿੰਗਟਨ ''ਚ ਪ੍ਰਦਰਸ਼ਨ

05/31/2020 7:43:37 PM

ਵਾਸ਼ਿੰਗਟਨ (ਸਪੁਤਨਿਕ): ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿਚ ਲੋਕਾਂ ਨੇ ਗੈਰ-ਗੋਰੇ ਜਾਰਜ ਫਲਾਇਡ ਦੀ ਮੌਤ ਦੇ ਖਿਲਾਫ ਸੜਕਾਂ 'ਤੇ ਉਤਰ ਕੇ ਹਿੰਸਕ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਤਿੱਤਰ-ਬਿੱਤਰ ਕਰਨ ਲਈ ਪੁਲਸ ਨੇ ਉਨ੍ਹਾਂ 'ਤੇ ਹੰਝੂ ਗੈਸ ਦੇ ਗੋਲੇ ਸੁੱਟੇ।

PunjabKesari

ਮਿਲੀ ਜਾਣਕਾਰੀ ਮੁਤਾਬਕ ਅਫਰੀਕੀ ਮੂਲ ਦੇ ਗੈਰ-ਗੋਰੇ ਅਮਰੀਕੀ ਨਾਗਰਿਕ ਜਾਰਜ ਫਲਾਇਡ ਦੀ ਪੁਲਸ ਹਿਰਾਸਤ ਵਿਚ ਮੌਤ ਦਾ ਇਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਈ ਲੋਕਾਂ ਨੇ ਸੜਕਾਂ 'ਤੇ ਆ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਨੂੰ ਪਲਾਸਟਿਕ ਦੀਆਂ ਬੋਤਲਾਂ ਵਿਚ ਪਾਣੀ ਭਰ ਕੇ ਪੁਲਸ ਅਧਿਕਾਰੀਆਂ 'ਤੇ ਸੁੱਟੀਆਂ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਤਿੱਤਰ-ਬਿੱਤਰ ਕਰਨ ਲਈ ਹੰਝੂ ਗੈਸ ਦੇ ਗੋਲੇ ਸੁੱਟੇ। ਰਿਪੋਰਟ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਵਾਈਟ ਹਾਊਸ ਦੇ ਨੇੜੇ ਸ਼ੇਵਰਲੇਟ ਦੀਆਂ ਗੱਡੀਆਂ ਵਿਚ ਅੱਗ ਲਗਾ ਦਿੱਤੀ। ਇਹ ਗੱਡੀਆਂ ਪੁਲਸ ਤੇ ਵਿਸ਼ੇਸ਼ ਸੇਵਾ ਦੇ ਅਧਿਕਾਰੀਆਂ ਵਲੋਂ ਵਰਤੀਆਂ ਜਾਂਦੀਆਂ ਹਨ। ਪੁਲਸ ਨੇ ਸਖਤ ਮਿਹਨਤ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਹਟਾ ਦਿੱਤਾ। ਅਸਲ ਵਿਚ ਅਮਰੀਕਾ ਦੇ ਮਿਨੇਪੋਲਿਸ ਸ਼ਹਿਰ ਵਿਚ ਗੈਰ-ਗੋਰੇ ਅਮਰੀਕੀ ਨਾਗਰਿਕ ਜਾਰਜ ਫਲਾਇਡ ਦੀ ਸੋਮਵਾਰ ਨੂੰ ਪੁਲਸ ਹਿਰਾਸਤ ਵਿਚ ਮੌਤ ਹੋ ਗਈ ਸੀ। ਫਲਾਇਡ 'ਤੇ ਨਕਲੀ ਬਿੱਲ ਦੇ ਰਾਹੀਂ ਭੁਗਤਾਨ ਕਰਨ ਦਾ ਦੋਸ਼ ਸੀ।

PunjabKesari

ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਵਿਚ ਬਹੁਤ ਨਾਰਾਜ਼ਗੀ ਹੈ। ਇਸ ਵੀਡੀਓ ਵਿਚ ਇਕ ਗੋਰਾ ਪੁਲਸ ਅਧਿਕਾਰੀ ਜਾਰਜ ਫਲਾਇਡ ਨਾਂ ਦੇ ਇਕ ਨਿਹੱਥੇ ਵਿਅਕਤੀ ਦੀ ਗਰਦਨ 'ਤੇ ਗੋਡਾ ਰੱਖ ਕੇ ਉਸ ਨੂੰ ਦਬਾਉਂਦਾ ਦਿਖਦਾ ਹੈ। ਇਸ ਤੋਂ ਕੁਝ ਹੀ ਮਿੰਟਾਂ ਬਾਅਦ 46 ਸਾਲਾ ਜਾਰਜ ਦੀ ਮੌਤ ਹੋ ਗਈ ਸੀ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਜਾਰਜ ਤੇ ਉਨ੍ਹਾਂ ਦੇ ਕੋਲ ਖੜ੍ਹੇ ਲੋਕ ਪੁਲਸ ਅਧਿਕਾਰੀ ਨੇ ਉਨ੍ਹਾਂ ਨੂੰ ਛੱਡਣ ਦੀ ਅਪੀਲ ਕਰ ਰਹੇ ਹਨ। ਜਾਰਜ ਦੀ ਗਰਦਨ 'ਤੇ ਗੋਡਾ ਰੱਖਣ ਵਾਲੇ ਡੇਰੇਕ ਸ਼ਾਵਿਨ ਨਾਂ ਦੇ ਪੁਲਸ ਅਧਿਕਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ 'ਤੇ ਕਤਲ ਦਾ ਦੋਸ਼ ਲਾਇਆ ਗਿਆ ਹੈ। ਇਸ ਘਟਨਾ ਦੇ ਸਬੰਧ ਵਿਚ ਹੁਣ ਤੱਕ ਚਾਰ ਪੁਲਸ ਕਰਮਚਾਰੀਆਂ ਨੂੰ ਬਰਖਾਸਤ ਕੀਤਾ ਜਾ ਚੁੱਕਿਆ ਹੈ।


Baljit Singh

Content Editor

Related News