ਇਮਰਾਨ ਖਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਾਕਿਸਤਾਨ ’ਚ ਰੋਸ-ਪ੍ਰਦਰਸ਼ਨ
Tuesday, Aug 05, 2025 - 10:46 PM (IST)

ਇਸਲਾਮਾਬਾਦ/ਲਾਹੌਰ, (ਭਾਸ਼ਾ)– ‘ਪਾਕਿਸਤਾਨ ਤਹਿਰੀਕ-ਏ-ਇਨਸਾਫ਼’ ਪਾਰਟੀ ਨੇ ਮੰਗਲਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਰੋਸ ਰੈਲੀਆਂ ਕੀਤੀਆਂ, ਜਿਨ੍ਹਾਂ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਕੀਤੀ ਗਈ, ਜਿਨ੍ਹਾਂ ਨੂੰ ਦੋ ਸਾਲ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਪਾਰਟੀ ਨੇ ਦਾਅਵਾ ਕੀਤਾ ਕਿ ਸੜਕਾਂ ’ਤੇ ਉਤਰੇ ਉਸ ਦੇ 500 ਤੋਂ ਵੱਧ ਵਰਕਰਾਂ ਅਤੇ ਸਮਰਥਕਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਵਿਚੋਂ ਜ਼ਿਆਦਾਤਰ ਪੰਜਾਬ ਸੂਬੇ ਦੇ ਸਨ। ਖਾਨ (72) ਨੂੰ 5 ਅਗਸਤ 2023 ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਅਦਾਲਤ ਦੁਆਰਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲਾਹੌਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਹੋਰ ਮਾਮਲਿਆਂ ’ਚ ਦੋਸ਼ੀ ਠਹਿਰਾਏ ਜਾਣ ਕਾਰਨ ਰਾਵਲਪਿੰਡੀ ਦੀ ਅਦਿਆਲਾ ਜੇਲ ’ਚ ਰੱਖਿਆ ਗਿਆ ਹੈ।