PTI ਆਗੂਆਂ ਨੇ ਇਮਰਾਨ ਖ਼ਾਨ ਨਾਲ ਕੀਤੀ ਮੁਲਾਕਾਤ
Monday, Nov 25, 2024 - 05:24 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਨੇਤਾਵਾਂ ਨੇ ਸੋਮਵਾਰ ਨੂੰ ਇੱਥੇ ਉੱਚ ਸੁਰੱਖਿਆ ਵਾਲੀ ਅਡਿਆਲਾ ਜੇਲ੍ਹ ਵਿਚ ਉਨ੍ਹਾਂ ਨਾਲ ਮੁਲਾਕਾਤ ਕੀਤੀ, ਜਦੋਂ ਕਿ ਪਾਰਟੀ ਦੇ ਕਾਫਲੇ ਨੇ ਇਸਲਾਮਾਬਾਦ ਵੱਲ ਆਪਣੀ ਯਾਤਰਾ ਜਾਰੀ ਰੱਖੀ। ਖਾਨ (72) ਪਿਛਲੇ ਸਾਲ ਤੋਂ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਬੰਦ ਹੈ ਅਤੇ ਉਸਦੀ ਪਾਰਟੀ ਅਨੁਸਾਰ ਉਸ ਖ਼ਿਲਾਫ਼ 200 ਤੋਂ ਵੱਧ ਕੇਸ ਦਰਜ ਹਨ। ਇਨ੍ਹਾਂ 'ਚੋਂ ਕੁਝ 'ਚ ਖਾਨ ਨੂੰ ਜ਼ਮਾਨਤ ਮਿਲ ਗਈ ਹੈ, ਕੁਝ 'ਚ ਉਹ ਦੋਸ਼ੀ ਕਰਾਰ ਦਿੱਤੇ ਗਏ ਹਨ ਅਤੇ ਕੁਝ 'ਚ ਸੁਣਵਾਈ ਚੱਲ ਰਹੀ ਹੈ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਗੌਹਰ ਅਲੀ ਖ਼ਾਨ ਨੇ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਬੰਦ ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਗੌਹਰ ਨੇ ਮੀਡੀਆ ਨੂੰ ਦੱਸਿਆ ਕਿ ਉਸ ਨੇ ਖਾਨ ਨਾਲ ਮੁਲਾਕਾਤ ਕੀਤੀ। ''ਐਕਸਪ੍ਰੈੱਸ ਟ੍ਰਿਬਿਊਨ'' ਦੀ ਖ਼ਬਰ ਮੁਤਾਬਕ ਗੌਹਰ ਨੇ ਖੈਬਰ ਪਖਤੂਨਖਵਾ ਦੇ ਸੂਚਨਾ ਸਲਾਹਕਾਰ ਬੈਰਿਸਟਰ ਸੈਫ ਅਤੇ ਪਾਰਟੀ ਨੇਤਾ ਅਲੀ ਮੁਹੰਮਦ ਖਾਨ ਨਾਲ ਜੇਲ੍ਹ ਵਿਚ ਬੰਦ ਪਾਰਟੀ ਸੰਸਥਾਪਕ ਨਾਲ ਮੁਲਾਕਾਤ ਕੀਤੀ। ਸੂਤਰਾਂ ਨੇ ਦੱਸਿਆ ਕਿ ਬੈਠਕ ਦਾ ਮਕਸਦ ਖਾਨ ਨੂੰ ਇਸਲਾਮਾਬਾਦ 'ਚ ਪ੍ਰਦਰਸ਼ਨਾਂ ਨਾਲ ਜੁੜੇ ਤਾਜ਼ਾ ਘਟਨਾਕ੍ਰਮ ਤੋਂ ਜਾਣੂ ਕਰਵਾਉਣਾ ਅਤੇ ਇਸ ਮਾਮਲੇ 'ਤੇ ਉਨ੍ਹਾਂ ਦਾ ਮਾਰਗਦਰਸ਼ਨ ਲੈਣਾ ਸੀ। ਬੈਠਕ ਤੋਂ ਬਾਅਦ ਜਾਰੀ ਬਿਆਨ 'ਚ ਗੌਹਰ ਨੇ ਕਿਹਾ ਕਿ ਉਨ੍ਹਾਂ ਨਾਲ ਪਾਰਟੀ ਦੀ ਰਣਨੀਤੀ 'ਤੇ ਚਰਚਾ ਕੀਤੀ ਗਈ।
ਪੜ੍ਹੋ ਇਹ ਅਹਿਮ ਖ਼ਬਰ-Trump-Musk ਦੇ ਨਜ਼ਦੀਕੀ ਸਬੰਧਾਂ ਨੇ ਅਮਰੀਕੀ ਪੁਲਾੜ ਉਦਯੋਗ ਦੇ ਮੈਂਬਰਾਂ ਦੀ ਵਧਾਈ ਚਿੰਤਾ
ਰਾਜਧਾਨੀ ਵਿੱਚ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਪਾਰਟੀ ਆਗੂ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਖਾਨ ਕਾਰਵਾਈ ਦੀ ਦਿਸ਼ਾ ਵਿੱਚ ਪੂਰੀ ਤਰ੍ਹਾਂ ਸ਼ਾਮਲ ਹਨ। ਸੂਤਰਾਂ ਨੇ ਕਿਹਾ ਕਿ ਇਹ ਪਹਿਲਾਂ ਤੋਂ ਤੈਅ ਮੀਟਿੰਗ ਨਹੀਂ ਸੀ ਕਿਉਂਕਿ ਪਾਰਟੀ ਨੇਤਾ ਹਰ ਮੰਗਲਵਾਰ ਖਾਨ ਨੂੰ ਪ੍ਰੋਗਰਾਮ ਮੁਤਾਬਕ ਮਿਲਦੇ ਹਨ। ਇਸ ਦੌਰਾਨ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਅਤੇ ਵਿਰੋਧੀ ਧਿਰ ਦੇ ਨੇਤਾ ਉਮਰ ਅਯੂਬ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸਮਰਥਕਾਂ ਵਿਰੁੱਧ ਮਾਰਚ ਦੌਰਾਨ ਪੰਜਾਬ ਵਿੱਚ ਦਾਖਲ ਹੋਣ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਸਵਾਬੀ ਤੋਂ ਰਵਾਨਾ ਹੋ ਕੇ ਕਾਫਲਾ ਪੰਜਾਬ ਖੇਤਰ ਵੱਲ ਵਧਿਆ, ਪਰ ਉਨ੍ਹਾਂ ਨੂੰ ਅਟਕ ਪੁਲ, ਚਾਚ ਇੰਟਰਚੇਂਜ ਅਤੇ ਗਾਜ਼ੀ ਬਰੋਥਾ ਨਹਿਰ ਦੇ ਨੇੜੇ ਪੁਲਸ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਿੱਥੇ ਅਧਿਕਾਰੀਆਂ ਨੇ ਖਾਨ ਦੀ ਪਾਰਟੀ ਦੇ ਸਮਰਥਕਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ- ਭਾਰਤੀ ਅਮਰੀਕੀਆਂ ਨੇ ਕੈਨੇਡਾ, ਬੰਗਲਾਦੇਸ਼ ਦੇ ਹਿੰਦੂਆਂ ਦੇ ਸਮਰਥਨ 'ਚ ਕੀਤੀ ਰੈਲੀ
ਸਵਾਬੀ ਛੱਡਣ ਤੋਂ ਪਹਿਲਾਂ ਭੀੜ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਨੇ ਪਾਰਟੀ ਦੇ ਮੈਂਬਰਾਂ ਨੂੰ ਅੱਗੇ ਵਧਣ ਲਈ ਕਿਹਾ। ਨਾਲ ਹੀ ਕਿਹਾ ਉਨ੍ਹਾਂ ਨੂੰ ਉਦੋਂ ਤੱਕ ਪਿੱਛੇ ਨਹੀਂ ਹਟਣਾ ਚਾਹੀਦਾ ਜਦੋਂ ਤੱਕ ਖਾਨ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਉੱਧਰ ਪਾਕਿਸਤਾਨ ਤਹਿਰੀਕ-ਏ-ਇਨਸਾਫ ਨੇ ਰਾਜਧਾਨੀ ਵਿਚ ਦਾਖਲ ਹੋਣ ਅਤੇ ਧਰਨਾ ਦੇਣ ਦੀ ਕੋਸ਼ਿਸ਼ ਨੂੰ ਰੋਕਣ ਲਈ ਅਧਿਕਾਰੀਆਂ ਨੇ ਸਖ਼ਤ ਵਿਰੋਧ ਵਿਚਕਾਰ ਰਸਤੇ ਵਿਚ ਰਾਤ ਭਰ ਰੁਕਣ ਬਾਅਦ ਸੋਮਵਾਰ ਨੂੰ ਇਸਲਾਮਾਬਾਦ ਵੱਲ ਆਪਣਾ ਮਾਰਚ ਮੁੜ ਸ਼ੁਰੂ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।