ਪਾਕਿਸਤਾਨ ''ਚ ਚੋਣ ਕਮਿਸ਼ਨ ਦੇ ਦਫਤਰਾਂ ਦੇ ਬਾਹਰ PTI ਵੱਲੋਂ ਵਿਰੋਧ ਪ੍ਰਦਰਸ਼ਨ

04/26/2022 5:21:26 PM

ਇਸਲਾਮਾਬਾਦ (ਵਾਰਤਾ): ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਮੰਗਲਵਾਰ ਨੂੰ ਮੁੱਖ ਚੋਣ ਕਮਿਸ਼ਨਰ ਸਿਕੰਦਰ ਸੁਲਤਾਨ ਰਜ਼ਾ ਦੇ ਪੱਖਪਾਤੀ ਰਵੱਈਏ ਵਿਰੁੱਧ ਦੇਸ਼ ਭਰ ਵਿੱਚ ਆਪਣੇ ਜ਼ਿਲ੍ਹਾ ਦਫ਼ਤਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਪਾਕਿਸਤਾਨੀ ਅਖ਼ਬਾਰ ਡਾਨ ਦੀ ਰਿਪੋਰਟ ਅਨੁਸਾਰ ਪੀਟੀਆਈ ਨੇਤਾਵਾਂ ਅਤੇ ਕਾਰਕੁਨਾਂ ਨੇ ਕਰਾਚੀ, ਲਾਹੌਰ, ਇਸਲਾਮਾਬਾਦ, ਪੇਸ਼ਾਵਰ, ਗੁਜਰਾਤ ਅਤੇ ਫੈਸਲਾਬਾਦ ਵਰਗੇ ਸਾਰੇ ਵੱਡੇ ਸ਼ਹਿਰਾਂ ਵਿੱਚ ਚੋਣ ਕਮਿਸ਼ਨ ਦੇ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਸੋਮਵਾਰ ਰਾਤ ਨੂੰ ਪੀਟੀਆਈ ਵਰਕਰਾਂ ਨੇ ਮੌਜੂਦਾ ਗਠਜੋੜ ਸਰਕਾਰ ਦੇ ਖ਼ਿਲਾਫ਼ ਕਰਾਚੀ ਸ਼ਹਿਰ ਵਿੱਚ ਮੋਟਰਸਾਈਕਲ ਰੈਲੀ ਕੱਢੀ। 

ਰਿਪੋਰਟ ਮੁਤਾਬਕ ਪਿਸ਼ਾਵਰ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਪੀਟੀਆਈ ਵਰਕਰਾਂ ਨੇ ਇਮਾਰਤ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ ਉੱਥੇ ਤਾਇਨਾਤ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ। ਪੀਟੀਆਈ ਆਗੂਆਂ ਦਾ ਕਹਿਣਾ ਹੈ ਕਿ ਬਾਕੀ ਸਿਆਸੀ ਪਾਰਟੀਆਂ ਨੂੰ ਛੱਡ ਕੇ ਸਿਰਫ਼ ਪੀਟੀਆਈ ਦੇ ਫੰਡਾਂ ਦੀ ਹੀ ਜਾਂਚ ਕਿਉਂ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਨੇ ਪ੍ਰਸ਼ਾਸਨ ਅਤੇ ਪੁਲਸ ਨੂੰ ਆਪਣੇ ਦਫ਼ਤਰਾਂ ਦੀ ਸੁਰੱਖਿਆ ਲਈ ਹਦਾਇਤਾਂ ਦਿੱਤੀਆਂ ਹਨ। 

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕੀ ਸ਼ਖ਼ਸੀਅਤਾਂ ਨੇ ਪਾਕਿਸਤਾਨ ਸਰਕਾਰ ਨੂੰ 'ਭਾਰਤ ਨਾਲ ਬਿਹਤਰ ਸਬੰਧ' ਬਣਾਉਣ ਦੀ ਕੀਤੀ ਅਪੀਲ

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਰੈੱਡ ਜ਼ੋਨ 'ਚ ਮਨਾਹੀ ਦੇ ਹੁਕਮ ਲਾਗੂ ਕਰਨ ਦੇ ਨਾਲ-ਨਾਲ ਸਿਆਸੀ ਪਾਰਟੀਆਂ ਨੂੰ ਉਥੇ ਪ੍ਰਦਰਸ਼ਨ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਚੋਣ ਕਮਿਸ਼ਨ ਦੇ ਦਫ਼ਤਰ ਦੀ ਸੁਰੱਖਿਆ ਲਈ 750 ਜਵਾਨ ਤਾਇਨਾਤ ਕੀਤੇ ਗਏ ਹਨ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਇਸਲਾਮਾਬਾਦ ਹਾਈ ਕੋਰਟ ਨੇ ਸਭ ਤੋਂ ਲੰਬੇ ਸਮੇਂ ਤੋਂ ਚੱਲ ਰਹੇ ਪੀਟੀਆਈ ਵਿਦੇਸ਼ੀ ਫੰਡਿੰਗ ਮਾਮਲੇ ਵਿੱਚ ਚੋਣ ਕਮਿਸ਼ਨ ਨੂੰ 30 ਦਿਨਾਂ ਦੇ ਅੰਦਰ ਦੋਸ਼ ਆਇਦ ਕਰਨ ਦਾ ਨਿਰਦੇਸ਼ ਦਿੱਤਾ ਹੈ।


Vandana

Content Editor

Related News