PTI ਦੇ ਸਮਰਥਕਾਂ ਨੇ ਵਧੇ ਹੋਏ ਬਿਜਲੀ ਬਿੱਲਾਂ ਦੇ ਵਿਰੋਧ ''ਚ ਕੀਤਾ ਪ੍ਰਦਰਸ਼ਨ, ਸੈਂਕੜੇ ਵਰਕਰ ਹੋਏ ਗ੍ਰਿਫ਼ਤਾਰ
Saturday, Jul 27, 2024 - 04:09 AM (IST)
ਇਸਲਾਮਾਬਾਦ/ਲਾਹੌਰ- ਪਾਕਿਸਤਾਨ ਦੀ ਰਾਜਧਾਨੀ ਨੂੰ ਛੱਡ ਕੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਨੇਤਾਵਾਂ ਅਤੇ ਸਮਰਥਕਾਂ ਨੇ ਦੇਸ਼ ਭਰ ’ਚ ਪ੍ਰਦਰਸ਼ਨ ਕੀਤਾ, ਜਿੱਥੇ ਸ਼ੁੱਕਰਵਾਰ ਨੂੰ ਸੈਂਕੜੇ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਲੋਕ ਵਧੇ ਹੋਏ ਬਿਜਲੀ ਦੇ ਬਿੱਲ ਦਾ ਵਿਰੋਧ ਕਰ ਰਹੇ ਸਨ। ਸਰਕਾਰ ਵੱਲੋਂ ਇਸਲਾਮਾਬਾਦ ’ਚ ਵਿਰੋਧ ਪ੍ਰਦਰਸ਼ਨਾਂ ’ਤੇ ਪਾਬੰਦੀ ਲਾਉਣ ਤੋਂ ਬਾਅਦ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਨੇ ਇਸਲਾਮਾਬਾਦ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਅਤੇ ਪ੍ਰਸ਼ਾਸਨ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦੇਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਹੁਣ ਸੋਸ਼ਲ ਮੀਡੀਆ 'ਤੇ ਹਥਿਆਰ ਦਿਖਾਉਣ ਵਾਲਿਆਂ ਦੀ ਖ਼ੈਰ ਨਹੀਂ ! ਜਾਰੀ ਹੋ ਗਈਆਂ ਸਖ਼ਤ ਹਦਾਇਤਾਂ
ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਹਾਲਾਂਕਿ ਇਸ ਦੀ ਸਹਿਯੋਗੀ ਦੱਖਣਪੰਥੀ ਜਮਾਤ-ਏ-ਇਸਲਾਮੀ (ਜੇ.ਆਈ.) ਨੇ ਪਾਬੰਦੀ ਦੀ ਉਲੰਘਣਾ ਕਰਦਿਆਂ ਰੈਲੀ ਕੀਤੀ ਅਤੇ ਦਾਅਵਾ ਕੀਤਾ ਕਿ ਪੁਲਸ ਨੇ ਉਸ ਦੇ ਕਈ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਸਿੱਖਿਆ ਵਿਭਾਗ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ, ਇਕ-ਦੋ ਨੂੰ ਛੱਡ ਕੇ ਬਾਕੀ ਸਾਰੇ DEOs ਕੀਤੇ ਗਏ ਇੱਧਰੋਂ-ਉੱਧਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e