ਇਟਲੀ ''ਚ ਬਰਨਾਲਾ ਦੀ ਧੀ ਨੇ ਚਮਕਾਇਆ ਦੇਸ਼ ਦਾ ਨਾਮ

Tuesday, Oct 14, 2025 - 11:41 AM (IST)

ਇਟਲੀ ''ਚ ਬਰਨਾਲਾ ਦੀ ਧੀ ਨੇ ਚਮਕਾਇਆ ਦੇਸ਼ ਦਾ ਨਾਮ

ਮਿਲਾਨ (ਸਾਬੀ ਚੀਨੀਆ)- ਵਿਦੇਸ਼ਾਂ ਵਿੱਚ ਪੰਜਾਬੀਆਂ ਨੇ ਬਹੁਤ ਮਿਹਨਤ ਨਾਲ ਕਾਮਯਾਬੀ ਦੇ ਝੰਡੇ ਗੱਡੇ ਹਨ। ਉਸ ਵਿੱਚ ਵਿੱਦਿਆ ਦਾ ਵਧੇਰੇ ਯੋਗਦਾਨ ਰਿਹਾ ਹੈ। ਇਟਲੀ ਵਿੱਚ ਵੀ ਪੰਜਾਬੀ ਬੱਚੇ ਜਿਸ ਤਰ੍ਹਾਂ ਚੰਗੇ ਅੰਕ ਪ੍ਰਾਪਤ ਕਰਕੇ ਵਿੱਦਿਅਕ ਖੇਤਰ ਵਿੱਚ ਰਿਕਾਰਡ ਪ੍ਰਾਪਤ ਕਰ ਰਹੇ ਹਨ, ਉਸ ਤੋਂ ਗੋਰੇ ਵੀ ਹੈਰਾਨ ਹਨ। ਅਜਿਹਾ ਹੀ ਇੱਕ ਝੰਡਾ ਗੱਡਿਆ ਹੈ, ਬਰਨਾਲਾ ਜ਼ਿਲ੍ਹੇ ਨਾਲ ਸੰਬੰਧਤ ਪੰਜਾਬ ਦੀ ਧੀ ਕੋਮਲਪ੍ਰੀਤ ਕੌਰ ਖਹਿਰਾ ਨੇ, ਜਿਸਨੇ ਇਕਨੋਮਿਕਸ ਮਾਰਕੀਟਿੰਗ ਦੀ ਡਿਗਰੀ 96% ਨੰਬਰ ਨਾਲ ਹਾਸਲ ਕੀਤੀ ਹੈ। 

ਇਹ ਵੀ ਪੜ੍ਹੋ: Youtuber ਅਰਮਾਨ ਮਲਿਕ ਦੀ ਦੂਜੀ ਪਤਨੀ ਕ੍ਰਿਤਿਕਾ ਨਾਲ ਵੀਡੀਓ ਵਾਇਰਲ ! ਪੂਲ 'ਚ ਸ਼ਰੇਆਮ ਹੋਏ ਰੋਮਾਂਟਿਕ

ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਲੜਕੀ ਦੇ ਚਾਚਾ ਸ੍ਰ. ਭੁਪਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਸਾਡੀ ਧੀ ਕੋਮਲਪ੍ਰੀਤ ਕੌਰ ਖਹਿਰਾ 22 ਸਾਲ, ਨੇ ਇਕਨੋਮਿਕਸ ਮਾਰਕੀਟਿੰਗ ਦੀ ਡਿਗਰੀ 96% ਨੰਬਰ ਹਾਸਲ ਕਰਕੇ ਪਿੰਡ ਸੰਘੇੜਾ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਭਰਾ ਰਾਜਵਿੰਦਰ ਸਿੰਘ ਮਾਨਤੋਵਾ ਜ਼ਿਲ੍ਹੇ ਵਿੱਚ ਲਗਭਗ 25 ਸਾਲ ਤੋਂ ਰਹਿ ਰਿਹਾ ਹੈ ਅਤੇ ਧੀ ਕੋਮਲਪ੍ਰੀਤ ਦਾ ਜਨਮ ਇਟਲੀ ਵਿੱਚ ਹੋਣ ਕਰਕੇ ਉਸ ਨੇ ਮੁੱਢਲੀ ਪੜ੍ਹਾਈ ਇਥੇ ਹੀ ਕੀਤੀ ਹੈ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਨੇ ਚੋਣਾਂ ਲੜਨ ਤੋਂ ਕੀਤਾ ਇਨਕਾਰ, ਹੁਣ ਪਤਨੀ ਉਤਰੇਗੀ ਮੈਦਾਨ 'ਚ

ਇਸ ਮੌਕੇ ਮਾਤਾ-ਪਿਤਾ ਵੱਲੋਂ ਆਪਣੀ ਲਾਡਲੀ ਧੀ ਦੀ ਵੱਡੀ ਪ੍ਰਾਪਤੀ ਤੇ ਮਾਣ ਮਹਿਸੂਸ ਕਰਦੇ ਹੋਏ ਖੁਸ਼ੀ ਜ਼ਾਹਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਚਪਨ ਤੋਂ ਹੀ ਉਨ੍ਹਾਂ ਦੀ ਧੀ ਪੜ੍ਹਾਈ ਵਿੱਚ ਹੁਸ਼ਿਆਰ ਸੀ, ਉਸਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਇਟਲੀ ਵਿੱਚ ਭਾਈਚਾਰੇ ਦਾ ਨਾਮ ਰੌਸ਼ਨ ਕੀਤਾ।

ਇਹ ਵੀ ਪੜ੍ਹੋ: ਬਲਾਤਕਾਰ ਮਾਮਲੇ 'ਚ ਗ੍ਰਿਫਤਾਰ ਹੋਇਆ ਮਸ਼ਹੂਰ Youtuber, ਨਾਬਾਲਗ ਪੁੱਤ ਵੀ ਸੀ ਇਸ ਕਾਂਡ 'ਚ ਸ਼ਾਮਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News