ਪੰਜਾਬ ਵਿਧਾਨ ਸਭਾ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਉਣ ਦੀ ਮੰਗ
Monday, Nov 09, 2020 - 01:59 PM (IST)
ਮਿਲਾਨ, (ਸਾਬੀ ਚੀਨੀਆ)- ਇਟਲੀ ਤੋਂ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਪੰਜਾਬ ਵਿਚ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਈ. ਵੀ. ਐੱਮ. ਮਸ਼ੀਨਾਂ ਦੀ ਜਗ੍ਹਾ ਬੈਲਟ ਪੇਪਰ ਰਾਹੀਂ ਕਰਵਾਉਣੀਆਂ ਚਾਹੀਦੀਆਂ ਹਨ।
ਇਹ ਮੰਗ ਕਰਦਿਆਂ ਆਗੂ ਬੌਬੀ ਅਟਵਾਲ, ਇਕਬਾਲ ਵੜੈਚ , ਰਘਵੀਰ ਰਾਰਾ ਨੇ ਕਿਹਾ ਕਿ ਜਿੱਥੇ ਅਮਰੀਕਾ ਵਰਗੇ ਦੇਸ਼ ਵਿਚ ਬੈਲਟ ਪੇਪਰ ਰਾਹੀਂ ਵੋਟਾਂ ਪੈਂਦੀਆਂ ਹਨ, ਉੱਥੇ ਪੰਜਾਬ ਵਿਚ ਵੀ ਅਗਲੀਆਂ ਹੋ ਰਹੀਆਂ ਵੋਟਾਂ ਬੈਲਟ ਪੇਪਰ ਰਾਹੀਂ ਪੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਈ. ਵੀ. ਐੱਮ. ਮਸ਼ੀਨਾਂ ਰਾਹੀਂ ਧਾਂਦਲੀ ਹੋਣ ਦਾ ਦੋਸ਼ ਹਮੇਸ਼ਾ ਹੀ ਲੱਗਦਾ ਰਿਹਾ ਹੈ। ਇਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵੋਟਾਂ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਤਾਂ ਜੋ ਲੋਕਾਂ ਦੁਆਰਾ ਚੁਣੀ ਹੋਈ ਸਰਕਾਰ ਅੱਗੇ ਆ ਸਕੇ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਨਾਲ ਵੱਧ ਤੋਂ ਵੱਧ ਜੁੜ ਰਹੇ ਹਨ ਅਤੇ ਇਸ ਵਾਰ ਆਮ ਆਦਮੀ ਪਾਰਟੀ ਪੰਜਾਬ ਵਿਚ ਜਿੱਤ ਦੇ ਝੰਡੇ ਗੱਡੇਗੀ।