ਨਹੀਂ ਰਹੇ ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਸੁੱਖੀ ਚਾਹਲ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Friday, Aug 01, 2025 - 10:32 AM (IST)

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਕੈਲੀਫੋਰਨੀਆ ਦੇ ਰਹਿਣ ਵਾਲੇ IT ਉਦਯੋਗਪਤੀ, ਮੋਟੀਵੇਸ਼ਨਲ ਸਪੀਕਰ ਤੇ ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਸੁੱਖੀ ਚਾਹਲ ਨੂੰ ਲੈ ਕੇ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁੱਖੀ ਚਾਹਲ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ।
ਸੁੱਖੀ ਚਾਹਲ ਦਾ ਜਨਮ ਪੰਜਾਬ ਦੇ ਮਾਨਸਾ ਚ ਹੋਇਆ ਸੀ ਅਤੇ ਉਨ੍ਹਾਂ ਨੇ 1988 ਤੋਂ 1992 ਤੱਕ ਲੁਧਿਆਣਾ ਦੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਤੋਂ ਪੜ੍ਹਾਈ ਕੀਤੀ ਸੀ। ਇਸ ਮਗਰੋਂ ਉਹ 1992 ਵਿੱਚ ਅਮਰੀਕਾ ਚਲੇ ਗਏ ਸਨ। ਉਨ੍ਹਾਂ ਦੇ ਭਾਰਤੀ ਸਰਕਾਰ ਤੇ ਅਮਰੀਕਾ ਦੇ ਬਿਜ਼ਨੈਸਮੈਨਾਂ ਨਾਲ ਡੂੰਘੇ ਸੰਬੰਧ ਸਨ।