ਪਾਕਿਸਤਾਨ ''ਚ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਨੂੰ ਕੀਤਾ ਗਿਆ ਬਰਖਾਸਤ
Sunday, Apr 03, 2022 - 12:58 PM (IST)
ਇਸਲਾਮਾਬਾਦ (ਵਾਰਤਾ): ਪਾਕਿਸਤਾਨ ਸਰਕਾਰ ਨੇ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਇਹ ਜਾਣਕਾਰੀ ਦਿੱਤੀ। ਚੌਧਰੀ ਨੇ ਹਾਲਾਂਕਿ ਤੁਰੰਤ ਇਹ ਸਪੱਸ਼ਟ ਨਹੀਂ ਕੀਤਾ ਕਿ ਸਰਕਾਰ ਨੇ ਸਰਵਰ ਨੂੰ ਹਟਾਉਣ ਦਾ ਫ਼ੈਸਲਾ ਕਿਉਂ ਕੀਤਾ। ਉਨ੍ਹਾਂ ਨੇ ਸਿਰਫ਼ ਇੰਨਾ ਹੀ ਕਿਹਾ ਕਿ ਨਵੇਂ ਰਾਜਪਾਲ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।
ਪੜ੍ਹੋ ਇਹ ਅਹਿਮ ਖ਼ਬਰ- ਪੀ.ਐੱਮ. ਮੋਦੀ ਵੱਲੋਂ ਰੂਸ-ਅਮਰੀਕਾ ਵਿਚਾਲੇ ਸ਼ਾਂਤੀ ਕੋਸ਼ਿਸ਼ਾਂ ਲਈ ਅਮਰੀਕੀ ਸਾਂਸਦ ਨੇ ਕੀਤੀ ਤਾਰੀਫ਼
ਪਾਕਿਸਤਾਨ ਦੇ ਸੰਵਿਧਾਨ ਮੁਤਾਬਕ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਅੰਤਰਿਮ ਮਿਆਦ ਲਈ ਕਾਰਜਕਾਰੀ ਰਾਜਪਾਲ ਹੋਵੇਗਾ। ਇਹ ਕਦਮ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਦੇ ਅਸਤੀਫੇ ਤੋਂ ਬਾਅਦ ਸਦਨ ਦੇ ਨਵੇਂ ਨੇਤਾ ਦੀ ਚੋਣ ਕਰਨ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੁੱਧ ਬੇਭਰੋਸਗੀ ਮਤੇ ਦੇ ਨਾਲ-ਨਾਲ ਪੰਜਾਬ ਵਿਧਾਨ ਸਭਾ ਦੀ ਮੀਟਿੰਗ 'ਤੇ ਰਾਸ਼ਟਰੀ ਸੰਸਦ ਦੇ ਅਹਿਮ ਸੈਸ਼ਨ ਤੋਂ ਕੁਝ ਘੰਟੇ ਪਹਿਲਾਂ ਆਇਆ ਹੈ।