ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਵਿਦੇਸ਼ਾਂ ਦੇ ਪਾਰਟੀ ਵਰਕਰਾਂ ''ਚ ਭਾਰੀ ਉਤਸ਼ਾਹ -ਪ੍ਰਧਾਨ ਬਲਵਿੰਦਰ ਸਿੰਘ ਗੁਰਦਾਸਪੁਰੀ

Friday, Oct 16, 2026 - 04:17 PM (IST)

ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਵਿਦੇਸ਼ਾਂ ਦੇ ਪਾਰਟੀ ਵਰਕਰਾਂ ''ਚ ਭਾਰੀ ਉਤਸ਼ਾਹ -ਪ੍ਰਧਾਨ ਬਲਵਿੰਦਰ ਸਿੰਘ ਗੁਰਦਾਸਪੁਰੀ

ਇਟਲੀ (ਕੈਂਥ)- ਇੰਡੀਅਨ ਉਵਰਸੀਜ ਕਾਂਗਰਸ ਜਰਮਨੀ ਦੇ ਪ੍ਰਧਾਨ ਸ. ਬਲਵਿੰਦਰ ਸਿੰਘ ਗੁਰਦਾਸਪੁਰੀ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪ੍ਰਗਟ ਸਿੰਘ ਜੀ ਦੇ ਨਾਲ ਇਕ ਵਿਸ਼ੇਸ਼ ਫੋਨ 'ਤੇ ਗੱਲਬਾਤ ਕੀਤੀ ਹੈ। ਇਸ ਗੱਲਬਾਤ ਵਿੱਚ ਸ. ਬਲਵਿੰਦਰ ਸਿੰਘ ਗੁਰਦਾਸਪੁਰੀ ਨੇ ਜਰਮਨੀ ਯੂਨਿਟ ਵਲੋਂ ਵਧਾਈਆਂ ਦਿੱਤੀਆਂ ਗਈਆਂ। ਨਾਲ ਹੀ ਕਿਹਾ ਕਿ ਇਸ ਮੌਕੇ ਪਾਰਟੀ ਸਬੰਧੀ ਅਤੇ ਪੰਜਾਬ ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ 2027 ਵਿੱਚ ਪੂਰੇ ਉਤਸ਼ਾਹ ਨਾਲ ਸੇਵਾ ਕੀਤੀ ਜਾਵੇਗੀ ,ਜਿਸ ਲਈ ਜਰਮਨੀ ਸਮੇਤ ਸਾਰੇ ਯੂਰਪ ਦੀਆਂ ਕਾਂਗਰਸ ਪਾਰਟੀ ਯੂਨਿਟਾਂ ਦੇ ਆਗੂ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਜੋ ਪੰਜਾਬ ਵਿੱਚ ਜਾਕੇ ਚੋਣਾਂ ਵਿੱਚ ਹਿੱਸਾ ਲੈਣ ਲਈ ਰਵਾਨਾ ਹੋਣਗੇ। 

ਪੜ੍ਹੋ ਇਹ ਅਹਿਮ ਖ਼ਬਰ-  ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ ਰੈਫਰੈਂਡਮ ਤੋਂ ਪਹਿਲਾਂ PM ਕਾਰਨੀ ਨੇ ਦੇ'ਤੀ ਚੇਤਾ./ਵਨੀ

ਇਸ ਮੌਕੇ ਪੰਜਾਬ ਪ੍ਰਧਾਨ ਸ. ਪ੍ਰਗਟ ਸਿੰਘ ਜੀ ਨੇ ਕਿਹਾ ਕਿ ਉਹਨਾਂ ਨੂੰ ਸਾਰੀਆਂ ਪਾਰਟੀ ਯੂਨਿਟਾਂ ਦੇ ਪੂਰਨ ਸਹਿਯੋਗ ਦੀ ਲੋੜ ਹੈ। ਇਸ ਸਮੇਂ ਪੰਜਾਬ ਦੀ ਮੌਜੂਦਾ ਸਰਕਾਰ ਵਿਰੁੱਧ ਪੰਜਾਬ ਦੇ ਲੋਕਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਲਈ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਬਹੁਤ ਕਾਹਲੇ ਹਨ। ਇਸ ਮੌਕੇ ਸ. ਬਲਵਿੰਦਰ ਸਿੰਘ ਗੁਰਦਾਸਪੁਰੀ ਨੇ ਵਿਸ਼ਵਾਸ ਦਿਵਾਇਆ ਕਿ ਸਾਡਾ ਪੂਰਾ ਸਹਿਯੋਗ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News