ਕੈਨੇਡਾ ''ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ
Friday, Nov 27, 2026 - 02:01 PM (IST)
ਇੰਟਰਨੈਸ਼ਨਲ ਡੈਸਕ: ਕੈਨੇਡਾ ਵਿੱਚ ਜਬਰਨ ਵਸੂਲੀ ਦੇ ਇੱਕ ਮਾਮਲੇ ਵਿੱਚ ਪੀਲ ਰੀਜਨਲ ਪੁਲਸ ਦੀ ਟੀਮ ਨੇ ਪੰਜਾਬੀ ਮੂਲ ਦੇ 29 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ 'ਤੇ ਇੱਕ ਕਾਰੋਬਾਰੀ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਉਸ ਦੇ ਕਾਰੋਬਾਰੀ ਅਦਾਰੇ ਨੂੰ ਅੱਗ ਲਗਾ ਕੇ ਭਾਰੀ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ ।
ਪੁਲਸ ਦੇ ਮੇਜਰ ਕ੍ਰਾਈਮਜ਼ ਯੂਨਿਟ (MCU) ਦੁਆਰਾ ਜਾਰੀ ਬਿਆਨ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਜੀਤ ਸਿੰਘ (29) ਵਜੋਂ ਹੋਈ ਹੈ, ਜੋ ਕਿ ਬਰੈਂਪਟਨ ਦਾ ਰਹਿਣ ਵਾਲਾ ਹੈ। ਪੁਲਸ ਨੇ ਉਸ ਨੂੰ 9 ਅਕਤੂਬਰ ਨੂੰ ਕਾਬੂ ਕੀਤਾ। ਜਾਂਚਕਾਰਾਂ ਅਨੁਸਾਰ ਪੀੜਤ ਕਾਰੋਬਾਰੀ ਨੂੰ ਅਪ੍ਰੈਲ ਮਹੀਨੇ ਤੋਂ ਹੀ ਉਸ ਦੇ ਪਰਿਵਾਰ, ਘਰ, ਕਾਰੋਬਾਰ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦੇ ਕੇ ਲਗਾਤਾਰ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ।

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਚ ਇਲਾਜ ਦੀ ਉਡੀਕ ਦੌਰਾਨ 29,000 ਮੌਤਾਂ ! ਥਿੰਕ-ਟੈਂਕ ਦੀ ਰਿਪੋਰਟ 'ਚ ਵੱਡਾ ਖੁਲਾਸਾ
ਪੁਲਸ ਅਨੁਸਾਰ 5 ਸਤੰਬਰ ਨੂੰ ਤੜਕੇ ਲਗਭਗ 4:45 ਵਜੇ ਪੀੜਤ ਦੇ ਕਾਰੋਬਾਰੀ ਅਦਾਰੇ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ। ਮੁਲਜ਼ਮ ਨੇ ਗੈਰਾਜ ਦੇ ਦਰਵਾਜ਼ੇ ਨੇੜੇ ਕੋਈ ਜਲਣਸ਼ੀਲ ਪਦਾਰਥ ਛਿੜਕ ਕੇ ਅੱਗ ਲਗਾ ਦਿੱਤੀ, ਜਿਸ ਨਾਲ ਇਮਾਰਤ ਦੇ ਅੰਦਰ ਭਿਆਨਕ ਅੱਗ ਫੈਲ ਗਈ। ਇਸ ਅਗਨਕਾਂਡ ਵਿੱਚ ਪੀੜਤ ਦੀ ਇਮਾਰਤ ਅਤੇ ਨੇੜੇ ਖੜ੍ਹੇ ਵਾਹਨਾਂ ਦਾ ਲਗਭਗ 1,00,000 ਡਾਲਰ ਦਾ ਭਾਰੀ ਨੁਕਸਾਨ ਹੋਇਆ।
ਮੁਲਜ਼ਮ ਜਸਜੀਤ ਸਿੰਘ ਵਿਰੁੱਧ ਜਬਰਨ ਵਸੂਲੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਬਰੈਂਪਟਨ ਦੀ 'ਓਨਟਾਰੀਓ ਕੋਰਟ ਆਫ਼ ਜਸਟਿਸ' ਵਿੱਚ ਜ਼ਮਾਨਤ ਦੀ ਸੁਣਵਾਈ ਲਈ ਪੇਸ਼ ਕੀਤਾ ਗਿਆ ਹੈ। ਪੁਲਸ ਨੂੰ ਸ਼ੱਕ ਹੈ ਕਿ ਇਸ ਮਾਮਲੇ ਵਿੱਚ ਹੋਰ ਵਿਅਕਤੀ ਵੀ ਸ਼ਾਮਲ ਹੋ ਸਕਦੇ ਹਨ, ਜਿਨ੍ਹਾਂ ਦੀ ਪਛਾਣ ਲਈ ਆਮ ਜਨਤਾ ਤੋਂ ਮਦਦ ਮੰਗੀ ਗਈ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਅਨੁਸਾਰ ਜਬਰਨ ਵਸੂਲੀ ਅਤੇ ਹਿੰਸਕ ਅਪਰਾਧਾਂ ਦੇ ਮਾਮਲਿਆਂ ਵਿੱਚ 188 ਡਿਪੋਰਟੇਸ਼ਨ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 111 ਵਿਅਕਤੀਆਂ ਨੂੰ ਕੈਨੇਡਾ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ। ਇਕੱਲੇ ਗ੍ਰੇਟਰ ਟੋਰਾਂਟੋ ਏਰੀਆ (GTA) ਵਿੱਚ 50 ਡਿਪੋਰਟੇਸ਼ਨ ਹੁਕਮ ਜਾਰੀ ਕੀਤੇ ਗਏ ਅਤੇ 23 ਲੋਕਾਂ ਨੂੰ ਦੇਸ਼ ਵਿੱਚੋਂ ਡਿਪੋਰਟ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
