ਪੰਜਾਬ ਦੀ ਧੀ ਨੇ ਵਧਾਇਆ ਮਾਣ, ਆਸਟ੍ਰੇਲੀਆ 'ਚ ਹੋਈਆਂ ਵਿਕਟੋਰੀਆ ਕੌਂਸਲ ਚੋਣਾਂ 'ਚ ਮਾਰੀ ਬਾਜ਼ੀ
Friday, Nov 22, 2024 - 05:45 AM (IST)
ਮੋਗਾ (ਕਸ਼ਿਸ਼ ਸਿੰਗਲਾ)- ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਕਲਾਂ ਦੀ ਜੰਮਪਲ ਤਲਵਿੰਦਰ ਕੌਰ 2010 ਤੋਂ ਆਸਟ੍ਰੇਲੀਆ ਵਿੱਚ ਰਹਿ ਰਹੀ ਹੈ ਤੇ ਉਸ ਦੇ ਦੋ ਬੱਚੇ ਹਨ। ਸਮਾਜ ਸੇਵਾ ਦੇ ਕੰਮਾਂ ਵਿੱਚ ਹਿੱਸਾ ਲੈਣ ਕਾਰਨ ਆਸਟ੍ਰੇਲੀਆ ਵਿੱਚ ਉਸ ਨੇ ਕਾਫ਼ੀ ਨਾਮ ਖੱਟਿਆ ਹੈ। ਪਿਛਲੇ ਦਿਨੀਂ ਵਿਕਟੋਰੀਆ ਦੇ ਵਿੱਚ ਹੋਈਆਂ ਕੌਂਸਲ ਦੀਆ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰ ਕੇ ਉਹ ਕੌਂਸਲ ਮੈਂਬਰ ਬਣ ਗਈ ਹੈ ਤੇ ਇਸ ਖ਼ਬਰ ਦੇ ਆਉਣ ਮਗਰੋਂ ਜ਼ਿਲ੍ਹੇ ਦੇ ਪਿੰਡ ਕੋਕਰੀ ਕਲਾਂ ਵਿੱਚ ਖੁਸ਼ੀ ਦਾ ਮਾਹੌਲ ਛਾਇਆ ਹੋਇਆ ਹੈ। ਉਸ ਦੇ ਘਰ ਵਿੱਚ ਲੋਕ ਵਧਾਈਆਂ ਦੇਣ ਪਹੁੰਚ ਰਹੇ ਹਨ ਅਤੇ ਪਰਿਵਾਰ ਦਾ ਮੂੰਹ ਮਿੱਠਾ ਕਰਵਾ ਰਹੇ ਹਨ। ਘਰ ਦੇ ਵਿੱਚ ਵਿਆਹ ਵਰਗਾ ਮਾਹੌਲ ਬਣਿਆ ਹੋਇਆ ਹੈ।
ਇਸ ਸਬੰਧੀ ਜਦੋਂ ਤਲਵਿੰਦਰ ਕੌਰ ਦੇ ਪਿੰਡ ਕੋਕਰੀ ਕਲਾਂ ਵਿੱਚ ਰਹਿੰਦੇ ਚਾਚੇ-ਤਾਇਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਤਲਵਿੰਦਰ ਕੌਰ ਵਿਆਹ ਦੇ ਚਾਰ ਸਾਲ ਬਾਅਦ 2010 ਤੋਂ ਆਪਣੇ ਪਤੀ ਅਤੇ ਦੋ ਬੱਚਿਆਂ ਨਾਲ ਆਸਟ੍ਰੇਲੀਆ ਰਹਿ ਰਹੀ ਹੈ। ਤਲਵਿੰਦਰ ਕੌਰ ਆਪਣੀ ਨੌਕਰੀ ਦੇ ਨਾਲ ਨਾਲ ਸਮਾਜ ਸੇਵਾ ਦੇ ਕੰਮ ਵੀ ਕਰਦੀ ਆ ਰਹੀ ਹੈ।
ਇਹ ਵੀ ਪੜ੍ਹੋ- ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ, 5 ਅਧਿਕਾਰੀਆਂ ਦੀ ਹੋ ਗਈ 'ਛੁੱਟੀ'
ਇਨ੍ਹਾਂ ਸਮਾਜ ਸੇਵਾ ਦੇ ਕੰਮਾਂ ਕਾਰਨ ਹੀ ਉਸ ਨੂੰ ਉੱਥੇ ਕਈ ਵਾਰ ਸਨਮਾਨਿਤ ਕੀਤਾ ਗਿਆ ਹੈ ਤੇ ਹੁਣ ਹੋਈਆਂ ਚੋਣਾਂ 'ਚ ਵੀ ਉਸ ਨੂੰ ਜਿੱਤ ਹਾਸਲ ਹੋਈ ਹੈ ਅਤੇ ਉਹ ਕੌਂਸਲ ਦੇ ਮੈਂਬਰ ਬਣ ਗਈ ਹੈ। ਉਸ ਨੇ ਅਜਿਹਾ ਕਰ ਕੇ ਉਸ ਨੇ ਆਪਣੇ ਪਰਿਵਾਰ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਾਡੀ ਧੀ ਦੀ ਇਸ ਉਪਲੱਬਧੀ 'ਤੇ ਸਾਨੂੰ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਮੁੰਡਿਆਂ ਤੇ ਕੁੜੀਆਂ 'ਚ ਕੋਈ ਫਰਕ ਨਹੀਂ ਸਮਝਣਾ ਚਾਹੀਦਾ, ਸਗੋਂ ਸਾਨੂੰ ਕੁੜੀਆਂ ਨੂੰ ਵੀ ਮੁੰਡਿਆਂ ਵਾਂਗ ਮੌਕੇ ਦੇਣੇ ਚਾਹੀਦੇ ਹਨ, ਤਾਂ ਜੋ ਉਹ ਵੀ ਪਰਿਵਾਰ ਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ 'ਚ ਲੈ ਲਈ 15,00,000 ਦੀ ਰਿਸ਼ਵਤ, ਫ਼ਿਰ ਰੱਦ ਹੋ ਗਏ ਕਾਗਜ਼, ਹੁਣ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e