ਗਾਇਕ ਦਿਲਜੀਤ ਦੋਸਾਂਝ ਅੱਜ ਕੈਨੇਡਾ 'ਚ ਲਾਉਣਗੇ ਰੌਣਕਾਂ, ਸ਼ੋਅ ਤੋਂ ਪਹਿਲਾਂ ਹੀ ਰਚ ਦਿੱਤਾ ਇਤਿਹਾਸ

04/27/2024 12:10:51 PM

ਐਂਟਰਟੇਨਮੈਂਟ ਡੈਸਕ : ਗਲੋਬਲ ਆਈਕਨ ਦਿਲਜੀਤ ਦੋਸਾਂਝ ਇੱਕ ਵਾਰ ਮੁੜ ਇਤਿਹਾਸ ਰਚਣ ਜਾ ਰਹੇ ਹਨ। ਦਰਅਸਲ, ਅੱਜ ਦਿਲਜੀਤ ਦੋਸਾਂਝ ਦਾ ਕੈਨੇਡਾ ਦੇ ਵੈਨਕੂਵਰ 'ਚ ਲਾਈਵ ਸ਼ੋਅ ਹੋਣ ਵਾਲਾ ਹੈ, ਜਿਸ ਨੂੰ ਲੈ ਕੇ ਹਰ ਕੋਈ ਉਤਸ਼ਾਹਿਤ ਹੈ। ਇਸ ਸ਼ੋਅ ਦੀ ਖ਼ਾਸ ਗੱਲ ਇਹ ਹੈ ਦਿਲਜੀਤ ਦੋਸਾਂਝ ਪਹਿਲੇ ਅਜਿਹੇ ਪੰਜਾਬੀ ਕਲਾਕਾਰ ਹੋਣਗੇ, ਜਿਨ੍ਹਾਂ ਦੇ ਲਾਈਵ ਸ਼ੋਅ 'ਚ ਭਾਰੀ ਭੀੜ ਇਕੱਠੀ ਹੋਵੇਗੀ।   

PunjabKesari

ਲਾਈਵ ਸ਼ੋਅ ਤੋਂ ਪਹਿਲਾਂ ਹੀ ਰਚਿਆ ਇਤਿਹਾਸ
ਦੱਸ ਦਈਏ ਕਿ ਦਿਲਜੀਤ ਆਪਣੇ 'ਦਿਲੂਮਿਨਾਟੀ ਟੂਰ' ਦਾ ਪਹਿਲਾ ਸ਼ੋਅ ਕੈਨੇਡਾ ਦੇ ਵੈਨਕੂਵਰ ਦੇ 'ਬੀਸੀ ਸਟੇਡੀਅਮ' 'ਚ ਲਗਾ ਰਹੇ ਹਨ, ਜਿਸ 'ਚ 54 ਹਜ਼ਾਰ ਲੋਕਾਂ ਦੇ ਬੈਠਣ ਦੀ ਸਮੱਰਥਾ ਹੈ। ਇਸ ਸ਼ੋਅ ਦੀਆਂ ਸਾਰੀਆਂ 54 ਹਜ਼ਾਰ ਟਿਕਟਾਂ ਪਹਿਲਾਂ ਹੀ ਬੁੱਕ ਹੋ ਚੁੱਕੀਆਂ ਹਨ। ਇਸ ਤਰ੍ਹਾਂ ਦਿਲਜੀਤ ਦੇ ਨਾਂ ਵੈਨਕੂਵਰ ਦੇ ਬੀਸੀ ਸਟੇਡੀਅਮ 'ਚ ਸਭ ਤੋਂ ਜ਼ਿਆਦਾ ਭੀੜ ਇਕੱਠੀ ਕਰਨ ਦਾ ਰਿਕਾਰਡ ਹੋ ਗਿਆ ਹੈ। 

PunjabKesari

ਕੈਨੇਡਾ 'ਚ ਹੈ ਦਿਲਜੀਤ ਦੀ ਜ਼ਬਰਦਸਤ ਫੈਨ ਫਾਲੋਇੰਗ
ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਇਸ ਦੀ ਇੱਕ ਵਜ੍ਹਾ ਇਹ ਵੀ ਹੈ ਕਿ ਉੱਥੇ ਜ਼ਿਆਦਾ ਗਿਣਤੀ 'ਚ ਪੰਜਾਬੀ ਵੱਸਦੇ ਹਨ। ਕੈਨੇਡਾ ਦੇ ਸਮੇਂ ਮੁਤਾਬਕ, 27 ਅਪ੍ਰੈਲ ਨੂੰ ਸ਼ਾਮੀਂ 6.30 ਵਜੇ ਦਿਲਜੀਤ ਦਾ ਸ਼ੋਅ ਸ਼ੁਰੂ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਦਿਲਜੀਤ ਦੇ ਇਸ ਸ਼ੋਅ ਦੀ ਟਿਕਟ 44 ਡਾਲਰ (2600 ਰੁਪਏ) ਤੋਂ ਸ਼ੁਰੂ ਹੋ ਕੇ 374 ਕੈਨੇਡੀਅਨ ਡਾਲਰ (22, 799.18 ਰੁਪਏ) ਤੱਕ ਹੈ। ਦੂਜੇ ਪਾਸੇ ਦਿਲਜੀਤ ਖੁਦ ਵੀ ਆਪਣੇ ਇਸ ਸ਼ੋਅ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹਨ। 

PunjabKesari

'ਅਮਰ ਸਿੰਘ ਚਮਕੀਲਾ' ਨਾਲ ਚਮਕੀਲਾ ਤੇ ਅਮਰਜੋਤ ਦੀ ਪ੍ਰੇਮ ਕਹਾਣੀ ਨੂੰ ਮੁੜ ਕੀਤਾ ਜ਼ਿੰਦਾ 
ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਨੂੰ ਹਾਲ ਹੀ 'ਚ ਇਮਤਿਆਜ਼ ਅਲੀ ਦੀ ਫ਼ਿਲਮ 'ਅਮਰ ਸਿੰਘ ਚਮਕੀਲਾ' 'ਚ ਦੇਖਿਆ ਗਿਆ ਸੀ। ਇਸ ਫ਼ਿਲਮ 'ਚ ਦਿਲਜੀਤ ਨਾਲ ਪਰਿਣੀਤੀ ਚੋਪੜਾ ਮੁੱਖ ਭੂਮਿਕਾ 'ਚ ਨਜ਼ਰ ਆਈ ਸੀ। ਦੋਵਾਂ ਨੇ ਸਕ੍ਰੀਨ 'ਤੇ 'ਚਮਕੀਲਾ ਅਮਰਜੋਤ' ਦੀ ਪ੍ਰੇਮ ਕਹਾਣੀ ਨੂੰ ਮੁੜ ਤੋਂ ਜ਼ਿੰਦਾ ਕਰ ਦਿੱਤਾ ਹੈ। 


sunita

Content Editor

Related News