ਸੁਨਹਿਰੀ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਮੁੰਡੇ-ਕੁੜੀ ਨਾਲ ਵਾਪਰਿਆ ਭਾਣਾ
Sunday, Jan 12, 2025 - 10:44 AM (IST)
ਟੋਰਾਂਟੋ/ਵਾਸ਼ਿੰਗਟਨ:ਕੈਨੇਡਾ ਅਤੇ ਅਮਰੀਕਾ ਵਿਚ ਪੰਜਾਬੀ ਮੁੰਡੇ-ਕੁੜੀਆਂ ਦੀ ਅਚਨਚੇਤ ਮੌਤ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਜਾਣਕਾਰੀ ਮੁਤਾਬਕ ਜਿੱਥੇ ਕੈਨੇਡਾ ਦੇ ਓਂਟਾਰੀਓ ਦੇ ਕੌਨੈਸਟੋਗਾ ਕਾਲਜ ਦੀ ਵਿਦਿਆਰਥਣ ਪ੍ਰਭਜੋਤ ਕੌਰ 5 ਜਨਵਰੀ ਨੂੰ ਅਚਾਨਕ ਦਮ ਤੋੜ ਗਈ। ਉੱਥੇ ਦੂਜੇ ਪਾਸੇ 7 ਜਨਵਰੀ ਨੂੰ ਅਮਰੀਕਾ ਦੇ ਨਿਊਯਾਰਕ ਵਿਖੇ ਲੱਗੀ ਭਿਆਨਕ ਅੱਗ 17 ਸਾਲ ਦੇ ਸਰਬਰਾਜ ਸਿੰਘ ਕਾਲ ਬਣ ਗਈ ਜੋ ਸਟੱਡੀ ਵੀਜ਼ਾ ’ਤੇ ਅਮਰੀਕਾ ਆਇਆ ਸੀ। ਪੰਜਾਬੀ ਨੌਜਵਾਨ ਪਿੱਛੇ ਪਰਿਵਾਰ ਵਿਚ ਮਾਂ ਅਤੇ ਭੈਣ ਹੀ ਰਹਿ ਗਈਆਂ ਹਨ।
ਮਦਦ ਲਈ ਗੋ ਫੰਡ ਮੀ ਪੇਜ ਸਥਾਪਿਤ
ਪ੍ਰਭਜੋਤ ਕੌਰ ਦੇ ਭਰਾ ਸਿਮਰਜੀਤ ਸਿੰਘ ਨੇ ਦੱਸਿਆ ਕਿ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਇਰਾਦੇ ਉਹ ਕੈਨੇਡਾ ਪੁੱਜੀ ਅਤੇ ਕੌਨੈਸਟੋਗਾ ਕਾਲਜ ਵਿਚ ਪੜ੍ਹਾਈ ਸ਼ੁਰੂ ਕਰ ਦਿੱਤੀ। ਆਪਣਾ ਖਰਚਾ ਚਲਾਉਣ ਲਈ ਪ੍ਰਭਜੋਤ ਕੌਰ ਕੰਮ ਵੀ ਕਰ ਰਹੀ ਸੀ ਪਰ ਅਚਨਚੇਤ ਵਰਤੇ ਭਾਣੇ ਨੇ ਸਭ ਕੁਝ ਖੇਰੂੰ ਖੇਰੂੰ ਕਰ ਦਿਤਾ। ਪ੍ਰਭਜੋਤ ਕੌਰ ਦੀ ਦੇਹ ਪੰਜਾਬ ਭੇਜਣ ਲਈ ਸਿਮਰਜੀਤ ਸਿੰਘ ਵੱਲੋਂ ਗੋਫੰਡਮੀ ਪੇਜ ਸਥਾਪਤ ਕੀਤਾ ਗਿਆ ਹੈ। ਸਿਮਰਜੀਤ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਮਾਪੇ ਆਖਰੀ ਵਾਰ ਪ੍ਰਭਜੋਤ ਕੌਰ ਦਾ ਚਿਹਰਾ ਦੇਖਣਾ ਚਾਹੁੰਦੇ ਹਨ ਪਰ ਇਸ ਮਕਸਦ ਲਈ 25 ਹਜ਼ਾਰ ਡਾਲਰ ਲੋੜੀਂਦੇ ਹੋਣਗੇ। ਇਸੇ ਦੌਰਾਨ ਅੰਮ੍ਰਿਤਪ੍ਰੀਤ ਕੌਰ ਨੇ ਗੋਫੰਡਮੀ ਪੇਜ ਸਥਾਪਤ ਕਰਦਿਆਂ ਦੱਸਿਆ ਕਿ ਸਰਬਰਾਜ ਸਿੰਘ ਆਪਣੇ ਪਰਿਵਾਰ ਦੀ ਆਖਰੀ ਉਮੀਦ ਸੀ ਅਤੇ ਉਹ ਵੀ ਇਸ ਦੁਨੀਆ ਤੋਂ ਚਲਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਮੂਲ ਦੀ ਸੰਸਦ ਮੈਂਬਰ ਕੈਨੇਡਾ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਤੋਂ ਬਾਹਰ
ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਝੁਲੇ ਸਰਬਰਾਜ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਉਹ ਜ਼ਖਮਾਂ ਦੀ ਤਾਬ ਨਾ ਝਲਦਾ ਹੋਇਆ ਦਮ ਤੋੜ ਗਿਆ। ਸਰਬਰਾਜ ਸਿੰਘ ਦੇ ਪਰਿਵਾਰ ਦੀ ਆਰਥਿਕ ਹਾਲਤ ਨੂੰ ਵੇਖਦਿਆਂ ਉਸ ਦੀ ਦੇਹ ਪੰਜਾਬ ਭੇਜਣ ਦੇ ਪ੍ਰਬੰਧਾਂ ਵਾਸਤੇ ਆਰਥਿਕ ਸਹਾਇਤਾ ਦੀ ਮੰਗ ਕੀਤੀ ਜਾ ਰਹੀ ਹੈ। ਇੱਥੇ ਦਸਣਾ ਬਣਦਾ ਹੈ ਕਿ ਨਵਾਂ ਸਾਲ ਚੜ੍ਹਦਿਆਂ ਹੀ ਕੈਨੇਡਾ ਅਤੇ ਅਮਰੀਕਾ ਵਿਚ ਪੰਜਾਬੀ ਨੌਜਵਾਨਾਂ ਨਾਲ ਭਾਣੇ ਵਰਤਣ ਦੀਆਂ ਦੁਖਦ ਖਬਰਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਚੁੱਕੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।