ਚਾਵਾਂ ਨਾਲ ਆਸਟ੍ਰੇਲੀਆ ਭੇਜੇ ਪੁੱਤ ਨਾਲ ਵਾਪਰਿਆ ਭਾਣਾ

Saturday, Jul 05, 2025 - 05:49 PM (IST)

ਚਾਵਾਂ ਨਾਲ ਆਸਟ੍ਰੇਲੀਆ ਭੇਜੇ ਪੁੱਤ ਨਾਲ ਵਾਪਰਿਆ ਭਾਣਾ

ਸਿਡਨੀ- ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ਵਿਚ 28 ਸਾਲ ਦੇ ਨੋਬਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੋਬਲਪ੍ਰੀਤ ਸਿੰਘ ਦੇ ਕਜ਼ਨ ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਰਹਿੰਦੇ ਮਾਪਿਆਂ ਦਾ ਆਸਟ੍ਰੇਲੀਆ ਆਉਣਾ ਸੰਭਵ ਨਹੀਂ, ਜਿਸ ਦੇ ਮੱਦੇਨਜ਼ਰ ਨੋਬਲਪ੍ਰੀਤ ਸਿੰਘ ਦੀ ਦੇਹ ਇੰਡੀਆ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਅਚਨਚੇਤ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਜਗਦੀਪ ਸਿੰਘ ਨੇ ਦੱਸਿਆ ਕਿ ਨੌਬਲਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 30 ਜੂਨ, 2025 ਨੂੰ ਦ ਪਾਂਡਸ, ਐਨ.ਐਸ.ਡਬਲਯੂ, 2769 ਵਿਖੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਹ ਨੁਕਸਾਨ ਉਸਦੀ ਮਾਂ ਅਤੇ ਪਿਤਾ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਸਦੀ ਪੂਰੀ ਜ਼ਿੰਦਗੀ ਉਸਦੇ ਅੱਗੇ ਸੀ। ਜਗਦੀਪ ਸਿੰਘ ਵੱਲੋਂ ਨੋਬਲਪ੍ਰੀਤ ਸਿੰਘ ਦੀ ਦੇਹ ਪੰਜਾਬ ਭੇਜਣ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਭਾਈਚਾਰੇ ਨੂੰ ਅਪੀਲ ਕੀਤੀ ਗਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News