ਕੈਨੇਡਾ ਤੋਂ ਮੁੜ ਆਈ ਦੁਖਦਾਇਕ ਖ਼ਬਰ, ਪਹਿਲੇ ਦਿਨ ਕਾਲਜ ਗਏ 19 ਸਾਲਾ ਪੰਜਾਬੀ ਗੱਭਰੂ ਨਾਲ ਵਾਪਰਿਆ ਭਾਣਾ

Saturday, Sep 16, 2023 - 12:10 PM (IST)

ਟੋਰਾਂਟੋ (ਰਾਜ ਗੋਗਨਾ)- ਕੈਨੇਡਾ ਦੇ ਸਰੀ ਇਲਾਕੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 19 ਸਾਲਾ ਪੰਜਾਬੀ  ਨੌਜਵਾਨ ਮਨਜੌਤ ਸਿੰਘ ਦੀ ਹਾਰਟ ਅਟੈਕ ਦੇ ਨਾਲ ਮੌਤ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਮਨਜੌਤ ਸਿੰਘ ਲੰਘੀ 7 ਅਗਸਤ ਨੂੰ ਸਰੀ ਕੈਨੇਡਾ ’ਚ ਪੜ੍ਹਾਈ ਲਈ ਆਇਆ ਸੀ ਅਤੇ ਜਦੋਂ ਉਹ ਕਾਲਜ ’ਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕੋਕੁਇਟਲਮ ਕਾਲਜ ਦੇ ਬਾਥਰੂਮ ’ਚ ਉਸ ਨੂੰ ਹਾਰਟ ਅਟੈਕ ਆਉਣ ਕਾਰਨ ਉਸ ਦੀ ਉੱਥੇ ਹੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਪਿਛੋਕੜ ਹਲਕਾ ਘਨੌਰ ਦੇ ਪਿੰਡ ਸ਼ੰਭੂ ਖੁਰਦ ਦਾ ਦੱਸਿਆ ਜਾਂਦਾ ਹੈ।

ਇਹ ਵੀ ਪੜ੍ਹੋ: ਗੁਆਂਢੀ ਮੁਲਕ 'ਚ ਰਾਤੋ-ਰਾਤ ਆਮ ਜਨਤਾ ਨੂੰ ਵੱਡਾ ਝਟਕਾ, 333 ਰੁਪਏ ਲਿਟਰ ਹੋਇਆ ਪੈਟਰੋਲ

ਪਰਿਵਾਰ ਨੇ ਕਰਜ਼ਾ ਚੁੱਕ ਕੇ ਉਸ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ ਅਤੇ ਹੁਣ ਉਸ ਦੀ ਲਾਸ਼ ਵਾਪਸ ਭਾਰਤ ਮੰਗਾਉਣ ਲਈ ਉਨ੍ਹਾਂ ਕੋਲ ਇੰਨੇ ਪੈਸੇ ਵੀ ਨਹੀਂ ਹਨ। ਪਰਿਵਾਰ ਨੇ ਵਿਦੇਸ਼ ਦੀਆਂ ਸਮਾਜ ਸੇਵੀ ਸੰਸਥਾਵਾਂ, ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਕੈਨੇਡਾ ਤੋਂ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ: ਬ੍ਰਿਟੇਨ 'ਚ 70 ਸਾਲ ਤੋਂ ਵੱਧ ਦੀ ਜੇਲ੍ਹ ਦੀ ਸਜ਼ਾ ਪਾਉਣ ਵਾਲਿਆਂ 'ਚ ਵਧੇੇਰੇ ਭਾਰਤੀ ਪੁਰਸ਼ ਤੇ ਔਰਤਾਂ ਸ਼ਾਮਲ

ਮ੍ਰਿਤਕ ਨੌਜਵਾਨ ਮਨਜੌਤ ਸਿੰਘ ਦੇ ਕੈਨੇਡਾ ਵਿੱਚ ਵੱਸਦੇ ਚਚੇਰੇ ਭਰਾ ਅਮਨਦੀਪ ਸਿੰਘ ਵੱਲੋਂ ਪਰਿਵਾਰ ਦੀ ਮਦਦ ਲਈ ਫੰਡਰੇਜ਼ਰ ਪੇਜ਼ ਗੋ ਫੰਡ ਮੀ 'ਤੇ ਲਾਸ਼ ਨੂੰ ਪੰਜਾਬ ਭੇਜਣ ਲਈ ਪੈਸੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਪ੍ਰਵਾਸੀ ਵੀਰਾਂ ਨੂੰ ਦੁਖੀ ਪਰਿਵਾਰ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ ਗਈ ਹੈ ਤਾਂ ਜੋ ਉਸ ਦਾ ਪਰਿਵਾਰ ਆਖ਼ਰੀ ਵਾਰ ਉਸ ਦਾ ਮੂੰਹ ਦੇਖ ਸਕੇ ਅਤੇ ਉਸ ਦੀਆਂ ਆਖ਼ਰੀ ਰਸਮਾਂ ਆਪਣੇ ਹੱਥੀਂ ਪੂਰੀਆਂ ਕਰ ਸਕੇ।

ਇਹ ਵੀ ਪੜ੍ਹੋ: ਗੁਰਪਤਵੰਤ ਪੰਨੂ ਦੇ ਸੁਰੱਖਿਆ ਗਾਰਡਾਂ ਨੇ ਕੈਨੇਡਾ 'ਚ ਸਿੱਖ ਮਰਿਆਦਾ ਨੂੰ ਲਾਈ ਢਾਹ, ਅਰਦਾਸ 'ਚ ਨੰਗੇ ਸਿਰ ਹੋਏ ਖੜ੍ਹੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


cherry

Content Editor

Related News