ਅਮਰੀਕਾ 'ਚ ਪੰਜਾਬੀ ਗੱਭਰੂ ਨੇ ਗੱਡੇ ਝੰਡੇ, ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ 'ਚ ਜਿੱਤੇ 3 ਗੋਲਡ ਮੈਡਲ

Wednesday, Nov 20, 2024 - 10:17 AM (IST)

ਅਮਰੀਕਾ 'ਚ ਪੰਜਾਬੀ ਗੱਭਰੂ ਨੇ ਗੱਡੇ ਝੰਡੇ, ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ 'ਚ ਜਿੱਤੇ 3 ਗੋਲਡ ਮੈਡਲ

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਦੇ ਲਾਸ ਵੇਗਾਸ ਵਿੱਚ ਹੋਈ ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਪੰਜਾਬੀ ਗੱਭਰੂ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ 3 ਸੋਨ ਤਮਗੇ ਜਿੱਤ ਕੇ ਨਾ ਸਿਰਫ਼ ਪੰਜਾਬ ਦਾ ਸਗੋਂ ਪੂਰੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਆਈ.ਬੀ.ਐੱਫ. ਏਸ਼ੀਆ ਦੇ ਪ੍ਰਧਾਨ ਹਰਵਿੰਦਰ ਸਿੰਘ ਸਲੀਨਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਦੁਨੀਆ ਭਰ ਦੇ ਦੇਸ਼ਾਂ ਦੇ ਐਥਲੀਟਾਂ ਨੇ ਹਿੱਸਾ ਲਿਆ, ਜਿਸ ਵਿਚ ਪੰਜਾਬ ਦੇ ਅਬੋਹਰ ਦਾ ਰਹਿਣ ਵਾਲਾ ਅਮਨ ਪ੍ਰਕਾਸ਼ ਟੋਨੀ ਸੰਧੂ ਵੀ ਸ਼ਾਮਲ ਸੀ। ਪੰਜਾਬ ਦੇ ਐਥਲੀਟ ਟੋਨੀ ਨੇ 90 ਕਿਲੋ ਭਾਰ ਵਰਗ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਹੋਏ 3 ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਿਆ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਜਿੱਤ ਨਾਲ ਪ੍ਰਕਾਸ਼ ਟੋਨੀ ਨੇ ਅਗਲੇ ਸਾਲ 2025 ਵਿੱਚ ਹੋਣ ਵਾਲੀਆਂ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ ਹੈ।

ਇਹ ਵੀ ਪੜ੍ਹੋ: UAE ਨੇ ਇਸ ਦੇਸ਼ ਦੇ ਨਾਗਰਿਕਾਂ 'ਤੇ ਲਾਈ ਪਾਬੰਦੀ

ਸਲੀਨਾ ਨੇ ਕਿਹਾ ਕਿ ਖੇਡਾਂ ਮਨੁੱਖ ਲਈ ਬੇਹੱਦ ਜ਼ਰੂਰੀ ਹਨ ਅਤੇ ਖੇਡਾਂ ਵਿੱਚ ਪੰਜਾਬੀਆਂ ਦੀ ਵੱਖਰੀ ਪਛਾਣ ਹੈ। ਪਹਿਲਾਂ ਵੀ ਪੰਜਾਬੀਆਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਹੁਣ ਵੀ ਪੰਜਾਬ ਦੇ ਨੌਜਵਾਨ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਵੱਲੋਂ ਅਮਰੀਕਾ ਵਿੱਚ ਹੋਈ ਵਿਸ਼ਵ ਚੈਂਪੀਅਨਸ਼ਿਪ ਵਿੱਚ 3 ਤਮਗੇ ਜਿੱਤਣਾ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ। ਟੋਨੀ ਸੰਧੂ ਦੀ ਇਹ ਪ੍ਰਾਪਤੀ ਹੋਰਨਾਂ ਨੌਜਵਾਨਾਂ ਨੂੰ ਵੀ ਨਵੀਂ ਦਿਸ਼ਾ ਪ੍ਰਦਾਨ ਕਰੇਗੀ। ਸਲੀਨਾ ਨੇ ਐਲਾਨ ਕੀਤਾ ਕਿ ਟੋਨੀ ਸੰਧੂ ਦਾ ਪੰਜਾਬ ਪਹੁੰਚਣ 'ਤੇ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਲੀਨਾ ਟੀਮ ਦੇ ਕਈ ਖਿਡਾਰੀ ਵਿਸ਼ਵ ਪੱਧਰ 'ਤੇ ਪਹਿਲਾਂ ਵੀ ਕਾਮਯਾਬੀ ਹਾਸਲ ਕਰ ਚੁੱਕੇ ਹਨ। ਹਰਵਿੰਦਰ ਸਿੰਘ ਸਲੀਨਾ ਨੇ ਪ੍ਰਕਾਸ਼ ਟੋਨੀ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੱਤੀ।

ਇਹ ਵੀ ਪੜ੍ਹੋ: ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਜਲਦ ਹੋਵੇਗਾ ਤਾਰੀਖ਼ਾਂ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News