ਸਾਊਥਾਲ ''ਚ ਪੰਜਾਬੀ ਸਕੂਲ ਦੇ ਬਚਿਆਂ ਦਾ ਸਨਮਾਨ

06/06/2017 3:30:36 PM

ਲੰਡਨ,( ਰਾਜਵੀਰ ਸਮਰਾ)— ਗੁਰਦੁਆਰਾ 'ਸ੍ਰੀ ਗੁਰੂ ਸਿੰਘ ਸਭਾ ਸਾਊਥਾਲ' ਵਿਖੇ ਪੰਜਾਬੀ ਸਕੂਲ ਦੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ, ਵਿਚਾਰ ਸਮਾਗਮ ਵਿਚ ਹਿੱਸਾ ਲਿਆ ਗਿਆ। ਇਸ ਮੌਕੇ ਛੋਟੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ ਅਤੇ ਸਿੱਖ ਧਰਮ ਬਾਰੇ ਵਿਚਾਰਾਂ ਪੇਸ਼ ਕੀਤੀਆਂ ਗਈਆਂ । ਐਜੂਕੇਸ਼ਨ ਕਮੇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਉਲੀਕੇ ਗਏ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਸ: ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਗੁਰਦੁਆਰਾ 'ਸ੍ਰੀ ਗੁਰੂ ਸਿੰਘ ਸਭਾ ਸਾਊਥਾਲ' ਵੱਲੋਂ ਛੋਟੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਭਰਪੂਰ ਯਤਨ ਕੀਤੇ ਜਾਂਦੇ ਹਨ ਅਤੇ ਸਮੇਂ-ਸਮੇਂ 'ਤੇ ਇਨ੍ਹਾਂ ਬੱਚਿਆਂ ਨੂੰ ਸੰਗਤ ਵਿਚ ਕੀਰਤਨ ਕਰਨ ਅਤੇ ਲੈਕਚਰ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਜਿਸ ਨਾਲ ਬੱਚਿਆਂ ਅੰਦਰ ਹੋਰ ਵੀ ਉਤਸ਼ਾਹ ਪੈਦਾ ਹੁੰਦਾ ਹੈ।


Related News