ਇੰਨਕੋਰ ਸੀਨੀਅਰ ਖੇਡਾਂ ''ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Tuesday, Dec 14, 2021 - 11:30 PM (IST)

ਇੰਨਕੋਰ ਸੀਨੀਅਰ ਖੇਡਾਂ ''ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਸੈਨ-ਮਟਿਓ (ਕੈਲੇਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ )- ਸਥਾਨਿਕ ਸੈਨ-ਮਟਿਓ ਸਿਟੀ ਕਾਲਜ 'ਚ ਇੰਨਕੋਰ ਸੀਨੀਅਰ ਖੇਡਾਂ ਦਾ ਅਯੋਜਨ ਕੀਤਾ ਗਿਆ। ਇਨ੍ਹਾਂ ਖੇਡਾਂ 'ਚ ਦੁਨੀਆਂ ਭਰ ਤੋਂ ਸੀਨੀਅਰ ਖਿਡਾਰੀ ਹਿੱਸਾ ਲੈਣ ਵਾਸਤੇ ਪਹੁੰਚੇ ਹੋਏ ਸਨ। ਇਹ ਖੇਡਾਂ ਕਾਲਜ ਦੇ ਟ੍ਰੈਕ ਐਂਡ ਫੀਲਡ ਖੇਤਰ 'ਚ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ 'ਚ ਇਸਵਾਰ ਦੋ ਪੰਜਾਬੀ ਸੀਨੀਅਰ ਗੱਭਰੂਆਂ ਨੇ ਵੀ ਹਿੱਸਾ ਲਿਆ ਤੇ ਕੁੱਲ 6 ਤਮਗੇ ਆਪਣੇ ਨਾਮ ਕੀਤੇ। ਇਨ੍ਹਾਂ ਖਿਡਾਰੀਆ 'ਚੋਂ ਗੁਰਬਖਸ਼ ਸਿੰਘ ਸਿੱਧੂ ਨੇ ਹੈਮਰ ਥਰੋਅ 'ਚ ਸੋਨ ਤਮਗਾ, ਸ਼ਾਟ ਪੁਟ ਵਿਚ ਤੇ ਡਿਸਕਸ ਥਰੋਅ ਵਿਚ ਕਾਂਸੀ ਦਾ ਤਗਮਾ ਜਿੱਤਿਆ। 

ਇਹ ਖ਼ਬਰ ਪੜ੍ਹੋ- ਸਿੰਧੂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਦੇ ਪ੍ਰੀ-ਕੁਆਰਟਰ ਫਾਈਨਲ 'ਚ

PunjabKesari


ਇਸ ਤੋਂ ਇਲਾਵਾ ਪਾਮਡੇਲ ਸ਼ਹਿਰ ਦੇ ਹਰਿੰਦਰ ਸਿੰਘ ਚੀਮਾ ਨੇ ਸ਼ਾਟ ਪੁੱਟ ਮੁਕਾਬਲੇ ਵਿਚ ਸੋਨ ਤਮਗਾ ਤੇ ਹੈਮਰ ਥਰੋਅ ਅਤੇ ਜੈਵਲਿਨ ਥਰੋਅ 'ਚ ਚਾਂਦੀ ਦੇ ਤਮਗੇ ਹਾਸਲ ਕੀਤੇ। ਹਰਿੰਦਰ ਸਿੰਘ ਚੀਮਾ ਮੂਲ ਰੂਪ ਵਿਚ ਬੱਸੀ ਪਠਾਣਾ ਦੇ ਰਹਿਣ ਵਾਲੇ ਹਨ ਤੇ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਆਪਣੀ ਬੀ. ਏ. ਅਤੇ ਸਰੀਰਕ ਸਿੱਖਿਆ ਦੀਆਂ ਡਿਗਰੀਆਂ ਪੂਰੀਆਂ ਕੀਤੀਆਂ ਹਨ। ਇਹ ਸਾਲ ਦੀਆਂ ਆਖਰੀ ਖੇਡਾਂ ਸਨ। ਸੈਨ ਫਰਾਂਸਿਸਕੋ ਬੇ ਏਰੀਆ 'ਚ ਬਰਸਾਤ ਦਾ ਦਿਨ ਸੀ, ਫਿਰ ਵੀ 200+ ਪੁਰਸ਼ ਅਤੇ ਔਰਤ ਅਥਲੀਟਾਂ ਨੇ ਖੇਡਾਂ ਵਿਚ ਹਿੱਸਾ ਲਿਆ। ਦੂਜੇ ਰਾਜਾਂ ਦੇ ਐਥਲੀਟ ਵੀ 10 ਮਈ ਤੋਂ 23, 2021 ਤੱਕ ਫੋਰਟ ਲਾਡਰਡੇਲ, ਫਲੋਰੀਡਾ ਵਿਚ ਹੋਣ ਵਾਲੀਆਂ ਰਾਸ਼ਟਰੀ ਸੀਨੀਅਰ ਖੇਡਾਂ ਲਈ ਕੁਆਲੀਫਾਈ ਕਰਨ ਲਈ ਮੁਕਾਬਲਾ ਕਰਨ ਲਈ ਆਏ ਸਨ। ਇੱਥੇ ਇਹ ਗੱਲ ਵੀ ਜ਼ਿਕਰਯੋਗ ਹੈ ਕਿ ਫਰਿਜ਼ਨੋ ਗੁਰਬਖਸ਼ ਸਿੰਘ ਸਿੱਧੂ ਪਹਿਲਾਂ ਵੀ ਸੀਨੀਅਰ ਗੇਮਾਂ ਵਿਚ ਤਮਗੇ ਜਿੱਤ ਕੇ ਪੰਜਾਬੀ ਭਾਈਚਾਰੇ ਦਾ ਨਾਮ ਉੱਚਾ ਕਰ ਚੁੱਕੇ ਹਨ। 

ਇਹ ਖ਼ਬਰ ਪੜ੍ਹੋ- ਪੈਰਿਸ ਓਲੰਪਿਕ-2024 ਦਾ ਉਦਘਾਟਨ ਸਮਾਰੋਹ ਸੀਨ ਨਦੀ 'ਤੇ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News