ਇਟਲੀ ’ਚ ਰਹਿੰਦੇ ਪੰਜਾਬੀ ਨੌਜਵਾਨ ਨੇ ਕੀਤੀ ਖੁਦਕੁਸ਼ੀ

Saturday, Feb 22, 2020 - 11:11 AM (IST)

ਇਟਲੀ ’ਚ ਰਹਿੰਦੇ ਪੰਜਾਬੀ ਨੌਜਵਾਨ ਨੇ ਕੀਤੀ ਖੁਦਕੁਸ਼ੀ

ਰੋਮ, (ਕੈਂਥ)— ਇਟਲੀ ਦੇ ਜ਼ਿਲਾ ਲਤੀਨਾ ਦੇ ਕਸਬਾ ਬੋਰਗੋ ਹਰਮਾਦਾ ਵਿਖੇ ਰਹਿ ਰਹੇ ਪੰਜਾਬੀ ਨੌਜਵਾਨ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਪਿਛਲੇ ਇਕ ਦਹਾਕੇ ਤੋਂ ਇਟਲੀ ਰਹਿੰਦੇ ਪੰਜਾਬੀ ਹਰਦੀਪ ਸਿੰਘ ਵਲੋਂ ਨਿੱਜੀ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਇਹ ਕਦਮ ਚੁੱਕਿਆ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਪਣੇ ਘਰ ਦੀ ਛੱਤ ਨਾਲ ਪਰਨਾ (ਸਿਰ ’ਤੇ ਲੈਣ ਵਾਲਾ) ਬੰਨ੍ਹ ਕੇ ਫਾਹਾ ਲੈ ਲਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕ ਹਰਦੀਪ ਸਿੰਘ ਪੰਜਾਬ ਨਾਲ ਸਬੰਧਤ ਸੀ। ਮੌਕੇ ’ਤੇ ਪਹੁੰਚੀ ਡਾਕਟਰਾਂ ਦੀ ਟੀਮ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕੀਤਾ ਅਤੇ ਪੁਲਸ ਵਲੋਂ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਸਬੰਧਤ ਮਹਿਕਮੇ ਦੇ ਹਵਾਲੇ ਕਰ ਦਿੱਤੀ ਗਈ ਹੈ।


Related News