ਇਟਲੀ ''ਚ ਪੰਜਾਬੀ ਭਾਈਚਾਰੇ ਨੇ ਮਨਾਇਆ ਗਿਆ ਸ੍ਰੀ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

Tuesday, Dec 22, 2020 - 01:10 PM (IST)

ਇਟਲੀ ''ਚ ਪੰਜਾਬੀ ਭਾਈਚਾਰੇ ਨੇ ਮਨਾਇਆ ਗਿਆ ਸ੍ਰੀ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

ਰੋਮ/ਇਟਲੀ (ਕੈਂਥ): ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਜਿੱਥੇ ਨਾਨਕ ਲੇਵਾ ਸੰਗਤਾਂ ਵਲੋਂ ਪੂਰੀ ਦੁਨੀਆ ਵਿੱਚ ਜਿੱਥੇ ਵੀ ਪੰਜਾਬੀ ਭਾਈਚਾਰੇ ਦੇ ਲੋਕ ਵਸਦੇ ਹਨ, ਉਨ੍ਹਾਂ ਵਲੋਂ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਉਥੇ ਇਟਲੀ ਦੀ ਰਾਜਧਾਨੀ ਰੋਮ ਦੇ ਸ਼ਹਿਰ ਵਿਲੇਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੀਤੇ ਦਿਨ ਮਨਾਇਆ ਗਿਆ। 

ਪੜ੍ਹੋ ਇਹ ਅਹਿਮ ਖਬਰ-  NSW 'ਚ ਕੋਰੋਨਾ ਦੇ ਨਵੇਂ ਮਾਮਲੇ, ਕ੍ਰਿਸਮਿਸ ਦੌਰਾਨ ਤਾਲਾਬੰਦੀ ਹਟਾਉਣ ਬਾਰੇ ਚਰਚਾ ਜਾਰੀ

ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਗੁਰੂ ਘਰ ਦੇ ਮੁੱਖ ਗ੍ਰੰਥੀ ਸਿੰਘ ਭਾਈ ਸੁਰਿੰਦਰ ਸਿੰਘ ਜੀ ਵਲੋਂ ਸਮੂਹ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਗੁਰੂ ਸਾਹਿਬ ਜੀ ਦੇ ਦਿੱਤੇ ਬਲੀਦਾਨ ਬਾਰੇ ਸਮੂਹ ਸੰਗਤਾਂ ਨੂੰ ਚਾਨਣਾ ਪਾਇਆ ਗਿਆ, ਇਸ ਸੰਬੰਧੀ ਗੁਰਦਵਾਰਾ ਪ੍ਰਬੰਧਕ ਮੈਂਬਰਾਂ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਇਸ ਵਾਰ ਗੁਰਦੁਆਰਾ ਸਾਹਿਬ ਵਿਖੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਬਹੁਤ ਹੀ ਸਾਦੇ ਢੰਗ ਨਾਲ ਪ੍ਰੋਗਰਾਮ ਉਲੀਕੇ ਗਏ ਹਨ ਕਿਉਂਕਿ ਪ੍ਰਸ਼ਾਸਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਸਾਡਾ ਪਹਿਲਾ ਫਰਜ਼ ਬਣਦਾ ਹੈ। ਉਨ੍ਹਾਂ ਦੱਸਿਆ ਕਿ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਉਪਰੰਤ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।


author

Vandana

Content Editor

Related News