ਸਾਹਿਤ ਸੁਰ ਸੰਗਮ ਸਭਾ ਇਟਲੀ ਤੇ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਇਟਲੀ ''ਚ ਕਰਵਾਈ ਜਾਵੇਗੀ ਪੰਜਾਬੀ ਕਾਨਫਰੰਸ

07/05/2022 2:43:55 AM

ਰੋਮ (ਕੈਂਥ) : ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਪੰਜਾਬ ਭਵਨ ਸਰੀ ਕੈਨੇਡਾ ਨਾਲ ਮਿਲ ਕੇ ਅਕਤੂਬਰ ਮਹੀਨੇ ਵਿੱਚ ਦੂਸਰੀ ਯੂਰਪੀ ਪੰਜਾਬੀ ਕਾਨਫਰੰਸ ਕਰਵਾਉਣ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਖ਼ਬਰ ਸਭਾ ਵੱਲੋਂ ਬਰੇਸ਼ੀਆ 'ਚ ਕੀਤੀ ਗਈ ਮੀਟਿੰਗ ਤੋਂ ਬਾਅਦ ਸਾਂਝੀ ਕਰਦਿਆਂ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਅਸੀਂ ਮਾਣ ਮਹਿਸੂਸ ਕਰਦੇ ਹਾਂ ਕਿ ਇਟਲੀ ਦੀ ਧਰਤੀ 'ਤੇ ਪੰਜਾਬੀ ਬੋਲੀ ਦੀ ਉੱਨਤੀ ਅਤੇ ਪ੍ਰਸਾਰ ਹਿੱਤ ਦੂਸਰੀ ਪੰਜਾਬੀ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਕਾਨਫਰੰਸ ਵਿੱਚ ਜਿੱਥੇ ਇਟਲੀ ਦੇ ਲੇਖਕ, ਕਵੀ ਅਤੇ ਬੁੱਧੀਜੀਵੀ ਭਾਗ ਲੈਣਗੇ, ਉੱਥੇ ਯੂਰਪ ਦੇ ਕਈ ਦੇਸ਼ਾਂ ਤੋਂ ਵੀ ਵੱਖ-ਵੱਖ ਸ਼ਖਸੀਅਤਾਂ ਹਿੱਸਾ ਲੈਣਗੀਆਂ।

ਇਹ ਵੀ ਪੜ੍ਹੋ : UK : ਬੈੱਡਫੋਰਡ ਦੇ 25ਵੇਂ ਸ਼ਹੀਦੀ ਟੂਰਨਾਮੈਂਟ ਦਾ ਪੋਸਟਰ ਲੋਕ ਅਰਪਣ ਕਰਨ ਹਿੱਤ ਸਮਾਗਮ

ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਭਵਨ ਸਰੀ ਕੈਨੇਡਾ ਦਾ ਇਸ ਕਾਨਫਰੰਸ ਵਿੱਚ ਸਹਿਯੋਗ ਅਤੇ ਸ਼ਮੂਲੀਅਤ ਹੋਵੇਗੀ ਅਤੇ ਸੁੱਖੀ ਬਾਠ ਵਿਸ਼ੇਸ਼ ਵਫਦ ਨਾਲ ਸ਼ਾਮਲ ਹੋਣਗੇ। ਇਸ ਕਾਨਫਰੰਸ ਵਿੱਚ ਪੰਜਾਬੀ ਬੋਲੀ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ਨੂੰ ਵਿਚਾਰਿਆ ਜਾਵੇਗਾ, ਜਿਨ੍ਹਾਂ ਵਿੱਚ ਪੰਜਾਬੀ ਬੋਲੀ ਅਤੇ ਇਸ ਦਾ ਪ੍ਰਸਾਰ, ਯੂਰਪ ਵਿੱਚ ਪੰਜਾਬੀ ਸਾਹਿਤ ਨਾਲ ਸਬੰਧਿਤ ਸੰਭਾਵਨਾਵਾਂ, ਤਕਨੀਕੀ ਯੁੱਗ ਵਿੱਚ ਆ ਰਹੀ ਤਬਦੀਲੀ ਤੇ ਇਸ ਦੇ ਬਦਲ ਆਦਿ ਵਿਸ਼ਿਆਂ ਤੋਂ ਇਲਾਵਾ ਹੋਰ ਵੀ ਕਈ ਪੱਖ ਵਿਚਾਰੇ ਜਾਣਗੇ। ਬਲਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਇਸ ਮੀਟਿੰਗ ਦੌਰਾਨ ਰਾਜੂ ਹਠੂਰੀਆ, ਦਲਜਿੰਦਰ ਰਹਿਲ, ਬਿੰਦਰ ਕੋਲੀਆਂਵਾਲ, ਰਾਣਾ ਅਠੌਲਾ, ਸਿੱਕੀ ਝੱਜੀ ਪਿੰਡ ਵਾਲਾ, ਪ੍ਰੋ. ਜਸਪਾਲ ਸਿੰਘ, ਯਾਦਵਿੰਦਰ ਸਿੰਘ ਬਾਗੀ, ਮੇਜਰ ਸਿੰਘ ਖੱਖ, ਨਿਰਵੈਲ ਸਿੰਘ ਢਿੱਲੋਂ, ਪ੍ਰੇਮਪਾਲ ਸਿੰਘ, ਪਲਵਿੰਦਰ ਸਿੰਘ ਪਿੰਦਾ, ਜਸਕਰਨ ਸਿੰਘ ਤੇ ਹਰਦੀਪ ਕੰਗ ਆਦਿ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਇਹ ਵੀ ਪੜ੍ਹੋ : ਅਮਰੀਕਾ: ਸ਼ਿਕਾਗੋ 'ਚ ਫ੍ਰੀਡਮ ਡੇਅ ਪਰੇਡ ਦੌਰਾਨ ਹੋਈ ਫਾਇਰਿੰਗ, 9 ਦੀ ਮੌਤ, 57 ਜ਼ਖ਼ਮੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News