ਕੈਨੇਡਾ ''ਚ ਪੰਜਾਬੀ ਨੌਜਵਾਨ ਦੀ ਮੌਤ

07/16/2018 2:56:13 PM

ਸਰੀ/ਮੋਗਾ,(ਗੋਪੀ ਰਾਊਕੇ)— ਕਬੱਡੀ ਦੇ ਪ੍ਰਸਿੱਧ ਖਿਡਾਰੀ ਜਸਵਿੰਦਰ ਸਿੰਘ ਜੱਸ ਦੀ ਕੈਨੇਡਾ 'ਚ ਮੌਤ ਹੋਣ ਦੀ ਖਬਰ ਮਿਲੀ ਹੈ। ਉਹ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਦਾ ਰਹਿਣ ਵਾਲਾ ਸੀ। ਉਸ ਦਾ ਪਿਛੋਕੜ ਪੰਜਾਬ ਦੇ ਮੋਗਾ ਨਾਲ ਸੀ। ਅਜੇ ਤਕ ਸਪੱਸ਼ਟ ਨਹੀਂ ਹੋ ਸਕਿਆ ਕਿ ਜੱਸ ਦੀ ਮੌਤ ਕਿਵੇਂ ਹੋਈ। ਮਿਲੀ ਜਾਣਕਾਰੀ ਮੁਤਾਬਕ ਜੱਸ ਆਪਣੇ ਸਾਥੀਆਂ ਨਾਲ ਕੈਨੇਡਾ 'ਚ ਰਹਿੰਦਾ ਸੀ ਅਤੇ ਉੱਥੇ ਕਬੱਡੀ ਖੇਡਦਾ ਸੀ। ਉਸ ਦੇ ਪਰਿਵਾਰ ਵਾਲਿਆਂ ਨੂੰ ਉਸ ਦੀ ਮੌਤ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। ਕਬੱਡੀ ਖਿਡਾਰੀਆਂ ਅਤੇ ਉਸ ਦੇ ਪਰਿਵਾਰ ਨੂੰ ਜੱਸ ਦੀ ਮੌਤ ਦਾ ਡੂੰਘਾ ਸਦਮਾ ਲੱਗਾ ਹੈ।
ਭਾਰਤੀ ਸਮੇਂ ਮੁਤਾਬਕ ਜੱਸ ਦੀ ਮੌਤ 15 ਜੁਲਾਈ ਨੂੰ ਸ਼ਾਮ 7.30 ਵਜੇ ਹੋਈ।  ਉਸ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਮਗਰੋਂ ਭਾਰਤ ਭੇਜਿਆ ਜਾਵੇਗਾ। ਪੰਜਾਬੀ ਭਾਈਚਾਰੇ 'ਚ ਇਸ ਦੁੱਖ ਭਰੀ ਖਬਰ ਨਾਲ ਸੋਗ ਦੀ ਲਹਿਰ ਹੈ।