ਕਰਤਾਰਪੁਰ ਸਾਹਿਬ ਗੁਰਦੁਆਰੇ ’ਚ ਨਤਮਸਤਕ ਹੋਏ ਪੰਜਾਬੀ ਫ਼ਿਲਮੀ ਸਿਤਾਰੇ, ਲਹਿੰਦੇ ਪੰਜਾਬ ਵਾਲਿਆਂ ਨੇ ਕੀਤਾ ਸਵਾਗਤ
Tuesday, Jan 11, 2022 - 07:52 PM (IST)
ਲਾਹੌਰ (ਭਾਸ਼ਾ)- ਪੰਜਾਬੀ ਫਿਲਮ ‘ਚਲ ਮੇਰਾ ਪੁੱਤਰ 2’ ਦੇ ਕਲਾਕਾਰਾਂ ਦੇ ਇਕ ਸਮੂਹ ਨੇ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕਰਤਾਰਪੁਰ ਲਾਂਘੇ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੁਹੰਮਦ ਲਤੀਫ ਨੇ ਪੀ.ਟੀ.ਆਈ. ਨੂੰ ਦੱਸਿਆ ਕਿ ਪੰਜਾਬੀ ਕਲਾਕਾਰ ਹਰਬੀ ਸੰਘਾ, ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਸੋਮਵਾਰ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਫਿਲਮ ਦੇ ਉਨ੍ਹਾਂ ਦੇ ਸਹਿ ਕਲਾਕਾਰਾਂ ਅਤੇ ਪਾਕਿਸਤਾਨ ਤੋਂ ਆਏ ਫਿਲਮੀ ਕਲਾਕਾਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਪਾਕਿਸਤਾਨੀ ਕਲਾਕਾਰਾਂ ਇਫਤਿਖਾਰ ਠਾਕੁਰ ਅਤੇ ਕੈਸਰ ਪਿਆ ਭਾਰਤੀ ਕਲਾਕਾਰਾਂ ਨੂੰ ਗਰਮਜੋਸ਼ੀ ਨਾਲ ਗਲੇ ਮਿਲੇ ਅਤੇ ਇਕੱਠੇ ਗੁਰਦੁਆਰਾ ਸਾਹਿਬ ਦੇ ਵੱਖ-ਵੱਖ ਹਿੱਸਿਆ ਦੇ ਦਰਸ਼ਨ ਕੀਤੇ। ਲਤੀਫ਼ ਨੇ ਦੱਸਿਆ ਕਿ ਹਾਰਬੀ ਸੰਘਾ ਨੇ ਗੁਰਦੁਆਰਾ ਸਾਹਿਬ ਵਿਖੇ ਆ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇੱਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਮਿਲਿਆ ਹੈ। ਲਤੀਫ ਨੇ ਦੱਸਿਆ ਕਿ ਪਿਛਲੇ ਸਾਲ ਨਵੰਬਰ ਦੇ ਅੱਧ ਤੋਂ ਔਸਤਨ 200 ਤੋਂ 250 ਭਾਰਤੀ ਸਿੱਖ ਸ਼ਰਧਾਲੂ ਮੱਥਾ ਟੇਕਣ ਲਈ ਗੁਰਦੁਆਰਾ ਸਾਹਿਬ ਆ ਰਹੇ ਹਨ।
ਇਹ ਵੀ ਪੜ੍ਹੋ: ਸਾਵਧਾਨ! ਯੂਰਪ ’ਚ ਪਿਛਲੇ ਹਫ਼ਤੇ ਓਮੀਕਰੋਨ ਦੇ 70 ਲੱਖ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ : WHO
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।