ਕੈਨੇਡਾ ''ਚ ਪੰਜਾਬਣ ਕੁੜੀ ਦਾ ਕਤਲ, ਲਿਵ-ਇਨ ਪਾਰਟਨਰ ਨੇ ਦਿੱਤੀ ਦਰਦਨਾਕ ਮੌਤ

Friday, Jul 24, 2026 - 11:34 AM (IST)

ਕੈਨੇਡਾ ''ਚ ਪੰਜਾਬਣ ਕੁੜੀ ਦਾ ਕਤਲ, ਲਿਵ-ਇਨ ਪਾਰਟਨਰ ਨੇ ਦਿੱਤੀ ਦਰਦਨਾਕ ਮੌਤ

ਇੰਟਰਨੈਸ਼ਨਲ ਡੈਸਕ: ਕੈਨੇਡਾ ਦੇ ਐਡਮਿੰਟਨ ਸ਼ਹਿਰ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ 23 ਸਾਲਾ ਪੰਜਾਬੀ ਮੁਟਿਆਰ ਦਮਨਪ੍ਰੀਤ ਕੌਰ ਦਾ ਉਸ ਦੇ ਹੀ ਲਿਵ-ਇਨ ਪਾਰਟਨਰ ਨੇ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕਾ ਲੁਧਿਆਣਾ ਦੇ ਸਮਰਾਲਾ ਦੀ ਰਹਿਣ ਵਾਲੀ ਸੀ ਅਤੇ 5 ਸਾਲ ਪਹਿਲਾਂ ਪਰਿਵਾਰ ਨੇ ਕਰਜ਼ਾ ਲੈ ਕੇ ਉਸ ਨੂੰ ਸਟੱਡੀ ਵੀਜ਼ੇ 'ਤੇ ਕੈਨੇਡਾ ਭੇਜਿਆ ਸੀ।

 

ਐਡਮਿੰਟਨ ਪੁਲਿਸ ਅਨੁਸਾਰ 9 ਜੁਲਾਈ ਦੀ ਸ਼ਾਮ ਨੂੰ ਸਿਲਵਰਬੇਰੀ ਇਲਾਕੇ ਦੇ ਇੱਕ ਘਰ ਤੋਂ ਐਮਰਜੈਂਸੀ ਕਾਲ ਮਿਲਣ ਤੋਂ ਬਾਅਦ ਪੁਲਿਸ ਅਤੇ ਪੈਰਾਮੈਡਿਕਸ ਟੀਮ ਮੌਕੇ 'ਤੇ ਪਹੁੰਚੀ, ਜਿੱਥੇ ਦਮਨਪ੍ਰੀਤ ਬੇਹੋਸ਼ੀ ਦੀ ਹਾਲਤ ਵਿੱਚ ਮਿਲੀ। ਉਸ ਨੂੰ ਤੁਰੰਤ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ 12 ਜੁਲਾਈ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 14 ਜੁਲਾਈ ਨੂੰ ਹੋਏ ਪੋਸਟਮਾਰਟਮ ਵਿੱਚ ਪੁਸ਼ਟੀ ਹੋਈ ਕਿ ਦਮਨਪ੍ਰੀਤ ਦੀ ਮੌਤ ਗਲਾ ਘੁੱਟਣ ਕਾਰਨ ਹੋਈ ਸੀ।

ਪੜ੍ਹੋ ਇਹ ਅਹਿਮ ਖ਼ਬਰ-   ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਹੋਮੀਸਾਈਡ ਯੂਨਿਟ ਨੇ ਕਾਰਵਾਈ ਕਰਦਿਆਂ 22 ਜੁਲਾਈ ਨੂੰ ਦੋਸ਼ੀ ਲਿਵ-ਇਨ ਸਾਥੀ ਰਿਤੇਸ਼ ਕੁਮਾਰ (22), ਜੋ ਕਿ ਦਿੱਲੀ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਵਿਰੁੱਧ ਸੈਕਿੰਡ ਡਿਗਰੀ ਮਰਡਰ ਦਾ ਕੇਸ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਇਸ ਨੂੰ ਘਰੇਲੂ ਹਿੰਸਾ ਜਾਂ ਪਾਰਟਨਰ ਹੱਤਿਆ ਦਾ ਮਾਮਲਾ ਦੱਸਿਆ ਹੈ ਅਤੇ ਕਿਹਾ ਕਿ ਇਸ ਕੇਸ ਵਿੱਚ ਕਿਸੇ ਹੋਰ ਸ਼ੱਕੀ ਦੀ ਭਾਲ ਨਹੀਂ ਹੈ। ਦਮਨਪ੍ਰੀਤ ਕੈਨੇਡਾ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਜੌਬ ਕਰ ਰਹੀ ਸੀ। ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਅਤੇ ਅੰਤਿਮ ਸੰਸਕਾਰ ਦੇ ਖਰਚਿਆਂ ਲਈ ਸੋਸ਼ਲ ਮੀਡੀਆ 'ਤੇ ਗੋ-ਫੰਡ-ਮੀ ਕੈਂਪੇਨ ਸ਼ੁਰੂ ਕੀਤਾ ਗਿਆ ਹੈ, ਕਿਉਂਕਿ ਪਰਿਵਾਰ ਦੀ ਵਿੱਤੀ ਸਥਿਤੀ ਕਾਫ਼ੀ ਨਾਜ਼ੁਕ ਹੈ। ਫ਼ਿਲਹਾਲ ਪਰਿਵਾਰ ਨੂੰ ਭਾਰਤੀ ਦੂਤਾਵਾਸ ਜਾਂ ਸਰਕਾਰ ਵੱਲੋਂ ਕੋਈ ਸਹਾਇਤਾ ਨਹੀਂ ਮਿਲੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News