ਮਨਮੋਹਣ ਵਾਰਿਸ, ਸੰਗਤਾਰ ਤੇ ਕਮਲ ਹੀਰ ਬ੍ਰਿਸਬੇਨ ’ਚ 13 ਸਤੰਬਰ ਨੂੰ ਪੰਜਾਬੀ ਵਿਰਸੇ ਦੀਆਂ ਲਗਾਉਣਗੇ ਰੌਣਕਾਂ

Wednesday, Aug 26, 2026 - 10:52 AM (IST)

ਮਨਮੋਹਣ ਵਾਰਿਸ, ਸੰਗਤਾਰ ਤੇ ਕਮਲ ਹੀਰ ਬ੍ਰਿਸਬੇਨ ’ਚ 13 ਸਤੰਬਰ ਨੂੰ ਪੰਜਾਬੀ ਵਿਰਸੇ ਦੀਆਂ ਲਗਾਉਣਗੇ ਰੌਣਕਾਂ

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਪੰਜਾਬੀ ਵਿਰਸਾ, ਆਪਣੀ ਮਾਂ-ਬੋਲੀ ਅਤੇ ਪੰਜਾਬੀਅਤ ਦੀ ਮਹਿਕ ਨੂੰ ਵਿਦੇਸ਼ੀ ਧਰਤੀ ’ਤੇ ਹੋਰ ਪ੍ਰਫੁੱਲਿਤ ਕਰਨ ਹਿਤ ਵਿਰਾਸਤ ਇੰਟਰਟੇਨਮੈਂਟ ਅਤੇ ਉਨ੍ਹਾਂ ਦੇ ਸਹਿਯੋਗੀ ਲੀਡਰ ਇੰਸਟੀਚਿਊਟ ਤੇ ਗ੍ਰਿਫਿਥ ਲੀਗਲ ਵੱਲੋਂ ਵਾਰਿਸ ਭਰਾਵਾਂ ਦਾ ‘ਪੰਜਾਬੀ ਵਿਰਸਾ 2026 ਸ਼ੋਅ’ ਦਾ ਸ਼ਾਨਦਾਰ ਸੰਗੀਤਕ ਪ੍ਰੋਗਰਾਮ 13 ਸਤੰਬਰ ਦਿਨ ਐਤਵਾਰ ਨੂੰ ਸਲੀਮਨ ਸਪੋਰਟਸ ਕੰਪਲੈਕਸ ਚੈਂਡਲਰ ਬ੍ਰਿਸਬੇਨ ਵਿਖੇ ਕਰਵਾਇਆ ਜਾ ਰਿਹਾ ਹੈ।

ਪ੍ਰਬੰਧਕਾਂ ਵੱਲੋ ‘ਪੰਜਾਬੀ ਵਿਰਸਾ 2026’ ਸ਼ੋਅ ਦਾ ਪੋਸਟਰ ਟਿੱਕਾ ਟਾਲਕਸ ਰੈਸਤਰਾਂ ਵਿਖੇ ਪ੍ਰਮੁੱਖ ਪੰਜਾਬੀ ਭਾਈਚਾਰੇ ਦੀਆਂ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਹਰਜੀਤ ਭੁੱਲਰ, ਮਨਜੀਤ ਭੁੱਲਰ, ਨਵਜੋਤ ਸਿੰਘ ਜਗਤਪੁਰ, ਫ਼ਤਿਹ ਪ੍ਰਤਾਪ ਸਿੰਘ, ਰਵਨਵੀਰ ਸਿੰਘ, ਅਮਨਦੀਪ ਸਿੰਘ, ਅਮਨਪ੍ਰੀਤ ਪੱਡਾ, ਏ. ਜੇ ਸਿੰਘ ਤੇ ਦਵਿੰਦਰ ਕੁਮਾਰ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

PunjabKesari

ਪੜ੍ਹੋ ਇਹ ਅਹਿਮ ਖ਼ਬਰ-   ਵੀਜ਼ਾ ਅਪੁਆਇੰਟਮੈਂਟਾਂ ਨੂੰ ਲੈ ਕੇ ਟਰੰਪ ਨੇ ਕਰ'ਤਾ ਵੱਡਾ ਐਲਾਨ

ਸ਼ੋਅ ਦੇ ਮੁੱਖ ਪ੍ਰਬੰਧਕ ਹਰਜੀਤ ਭੁੱਲਰ, ਮਨਜੀਤ ਭੁੱਲਰ, ਨਵਜੋਤ ਸਿੰਘ ਜਗਤਪੁਰ, ਫ਼ਤਿਹ ਪ੍ਰਤਾਪ ਸਿੰਘ ਨੇ ਦੱਸਿਆ ਕਿ ਪਿਛਲੇ ਤਿੰਨ ਦਹਾਕਿਆਂ ਦੇ ਵੱਧ ਸਮੇ ਤੋਂ ਪਰਿਵਾਰਕ, ਸੱਭਿਆਚਾਰਕ ਅਤੇ ਉਸਾਰੂ ਗੀਤਾਂ ਰਾਹੀਂ ਪੰਜਾਬੀ ਸੰਗੀਤ ਜਗਤ ਵਿੱਚ ਵਿਲੱਖਣ ਪਛਾਣ ਬਣਾਉਣ ਵਾਲੇ ਵਿਰਸੇ ਦਾ ਵਾਰਿਸ ਵਜੋ ਜਾਣੇ ਜਾਂਦੇ ਵਾਰਿਸ ਭਰਾਂ ਮਨਮੋਹਣ ਵਾਰਿਸ, ਸੰਗਤਾਰ ਅਤੇ ਕਮਲ ਹੀਰ ਬ੍ਰਿਸਬੇਨ ਵਿਖੇ ਆਪਣੇ ਪ੍ਰਸਿੱਧ ਪੰਜਾਬੀ ਗੀਤਾਂ, ਲੋਕ-ਧੁਨਾਂ, ਅਤੇ ਨਵੀਆਂ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹਣਗੇ। ਉਨਾ ਅੱਗੇ ਕਿਹਾ ਕਿ ਵਾਰਿਸ ਭਰਾਵਾਂ ਦੀ ਗਾਇਕੀ ਪੰਜਾਬੀ ਵਿਰਸੇ, ਮਾਂ-ਬੋਲੀ ਅਤੇ ਸੱਭਿਆਚਾਰ ਦੀ ਸੰਭਾਲ ਦਾ ਪ੍ਰਤੀਕ ਮੰਨੀ ਜਾਂਦੀ ਹੈ। ਇਸੇ ਲਈ ਪੰਜਾਬੀਆ ਵੱਲੋ ਉਨਾਂ ਨੂੰ ਭਰਵਾਂ ਪਿਆਰ ਦਿੱਤਾ ਜਾ ਰਿਹਾ ਹੈ।

ਪ੍ਰਬੰਧਕਾਂ ਨੇ ਪਰਿਵਾਰਾਂ ਨੂੰ ਬੱਚਿਆਂ ਸਮੇਤ ਇਸ ਸ਼ੋਅ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਵਾਰਿਸ ਭਰਾਵਾਂ ਦੇ ਗੀਤ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ, ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਨ ਦਾ ਕੰਮ ਕਰਦੇ ਹਨ। ਪੰਜਾਬੀ ਸੰਗੀਤ ਪ੍ਰੇਮੀਆਂ ਵਿੱਚ ਵਾਰਿਸ ਭਰਾਵਾਂ ਦੇ ‘ਪੰਜਾਬੀ ਵਿਰਸਾ 2026’ ਆਸਟ੍ਰੇਲੀਆ ਦੌਰੇ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਸ਼ੋਅ ਬ੍ਰਿਸਬੇਨ ਵਿੱਚ ਪੰਜਾਬੀ ਸੱਭਿਆਚਾਰ ਅਤੇ ਸੰਗੀਤ ਦੀ ਇੱਕ ਯਾਦਗਾਰ ਸ਼ਾਮ ਸਾਬਤ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News